PUNJABMAILUSA.COM

ਦਹਿਸ਼ਤੀਅਾਂ ਨੂੰ ਦਿੱਤਾ ਸਹੀ ਜਵਾਬ: ਮੋਦੀ

ਦਹਿਸ਼ਤੀਅਾਂ ਨੂੰ ਦਿੱਤਾ ਸਹੀ ਜਵਾਬ: ਮੋਦੀ

ਦਹਿਸ਼ਤੀਅਾਂ ਨੂੰ ਦਿੱਤਾ ਸਹੀ ਜਵਾਬ: ਮੋਦੀ
January 10
05:17 2016

modi
ਪਠਾਨਕੋਟ, 9 ਜਨਵਰੀ (ਪੰਜਾਬ ਮੇਲ)- ਅੱਤਵਾਦੀਆਂ ਵੱਲੋਂ ਪਠਾਨਕੋਟ ਸੈਨਿਕ ਹਵਾਈ ਅੱਡੇ ‘ਤੇ ਕੀਤੇ ਗਏ ਹਮਲੇ ਦੇ ਇਕ ਹਫ਼ਤੇ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਇਸ ਹਵਾਈ ਅੱਡੇ ਦਾ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਅੱਤਵਾਦੀਆਂ ਦਾ ਦਲੇਰਾਨਾ ਢੰਗ ਨਾਲ ਮੁਕਾਬਲਾ ਕਰਨ ਵਾਲੇ ਜਵਾਨਾਂ ਦੀ ਹੌਾਸਲਾ ਅਫਜਾਈ ਵੀ ਕੀਤੀ | ਸ੍ਰੀ ਮੋਦੀ ਨੇ ਸੈਨਿਕ ਹਵਾਈ ਅੱਡੇ ਦਾ ਦੌਰਾ ਕਰਨ ਪਿੱਛੋਂ ਹੈਲੀਕਾਪਟਰ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਦਾ ਦੌਰਾ ਕਰਕੇ ਉੱਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ | ਖ਼ਾਸ ਤੌਰ ‘ਤੇ ਅੱਤਵਾਦੀਆਂ ਵੱਲੋਂ ਭਾਰਤ ਵਿਚ ਘੁਸਪੈਠ ਕਰਨ ਲਈ ਅਪਣਾਏ ਜਾ ਰਹੇ ਸੰਭਾਵਿਤ ਖੇਤਰ ਦੀ ਵੀ ਬਰੀਕੀ ਨਾਲ ਜਾਣਕਾਰੀ ਹਾਸਲ ਕੀਤੀ | ਸ੍ਰੀ ਮੋਦੀ ਦੇ ਇਸ ਦੌਰੇ ਸਬੰਧੀ ਬੀਤੀ ਰਾਤ ਹੀ ਮੀਡੀਆ ਰਾਹੀਂ ਲੋਕਾਂ ਨੂੰ ਜਾਣਕਾਰੀ ਮਿਲ ਗਈ ਸੀ ਪਰ ਸੂਤਰਾਂ ਅਨੁਸਾਰ ਪਠਾਨਕੋਟ ਪੁਲਿਸ ਅਤੇ ਪ੍ਰਸ਼ਾਸ਼ਨ ਨੂੰ ਇਸ ਫੇਰੀ ਸਬੰਧੀ ਵਿਭਾਗੀ ਤੌਰ ‘ਤੇ ਕੋਈ ਜਾਣਕਾਰੀ ਨਹੀਂ ਸੀ | ਇਸ ਤਹਿਤ ਬੇਸ਼ੱਕ ਸੈਨਿਕ ਹਵਾਈ ਅੱਡੇ ਦੇ ਆਲੇ-ਦੁਆਲੇ ਬੇਹੱਦ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਜ਼ਿਲ੍ਹੇ ਦੇ ਉੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਿਚੋਂ ਕੋਈ ਵੀ ਹਵਾਈ ਅੱਡੇ ‘ਤੇ ਨਹੀਂ ਪੁੱਜਾ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਰਾਜਸੀ ਜਾਂ ਸਰਕਾਰੀ ਨੁਮਾਇੰਦਾ ਮੌਕੇ ‘ਤੇ ਹਾਜ਼ਰ ਸੀ | ਸ੍ਰੀ ਮੋਦੀ ਕਰੀਬ ਸਵਾ 11 ਵਜੇ ਪਠਾਨਕੋਟ ਸੈਨਿਕ ਹਵਾਈ ਅੱਡੇ ‘ਤੇ ਉੱਤਰੇ, ਜਿੱਥੇ ਕਰੀਬ ਡੇਢ ਘੰਟਾ ਰੁਕਣ ਦੇ ਬਾਅਦ ਉਹ ਹੈਲੀਕਾਪਟਰ ਰਾਹੀਂ ਸਰਹੱਦ ਲਈ ਰਵਾਨਾ ਹੋ ਗਏ | ਇਸ ਤੋਂ ਪਹਿਲਾਂ ਹਵਾਈ ਅੱਡੇ ‘ਤੇ ਹਵਾਈ ਸੈਨਾ ਦੇ ਚੀਫ਼ ਏਅਰ ਮਾਰਸ਼ਲ ਅਰੂਪ ਰਾਹਾ ਅਤੇ ਭਾਰਤੀ ਥਲ ਸੈਨਾ ਦੇ ਮੁਖੀ ਦਲਬੀਰ ਸਿੰਘ ਸੁਹਾਗ ਦੇ ਇਲਾਵਾ ਐਨ.ਐਸ.ਜੀ. ਦੇ ਉੱਚ ਅਧਿਕਾਰੀਆਂ ਨੇ ਸ੍ਰੀ ਮੋਦੀ ਨੂੰ ਨਕਸ਼ਿਆਂ ਅਤੇ ਤਸਵੀਰਾਂ ਦੀ ਸਹਾਇਤਾ ਦੇ ਨਾਲ ਇਸ ਸਮੁੱਚੇ ਆਪ੍ਰੇਸ਼ਨ ਤੋਂ ਵਿਸਥਾਰਪੂਰਵਕ ਜਾਣੂ ਕਰਵਾਇਆ | ਇਸ ਤੋਂ ਇਲਾਵਾ ਉਨ੍ਹਾਂ ਨੂੰ ਅੱਤਵਾਦੀਆਂ ਕੋਲੋਂ ਬਰਾਮਦ ਹੋਏ ਹਥਿਆਰ ਤੇ ਹੋਰ ਸਮਾਨ ਵੀ ਦਿਖਾਇਆ ਗਿਆ | ਜਿਸ ਦੇ ਬਾਅਦ ਸ੍ਰੀ ਮੋਦੀ ਨੇ ਐਮ.ਈ.ਐਸ. ਯਾਰਡ ਦਾ ਦੌਰਾ ਵੀ ਕੀਤਾ, ਜਿੱਥੇ ਸੁਰੱਖਿਆ ਕਰਮੀਆਂ ਨੇ ਅੱਤਵਾਦੀਆਂ ਨੂੰ ਸਭ ਤੋਂ ਪਹਿਲਾਂ ਰੋਕ ਲਿਆ ਸੀ | ਇਸ ਦੇ ਨਾਲ ਹੀ ਬਾਅਦ ਵਿਚ ਮਾਰੇ ਗਏ ਦੋ ਅੱਤਵਾਦੀਆਂ ਵੱਲੋਂ ਛੁਪਣਗਾਹ ਵਜੋਂ ਵਰਤੀ ਗਈ ਦੋ ਮੰਜ਼ਿਲੀ ਇਮਾਰਤ ਦੇ ਢਹਿ ਢੇਰੀ ਹੋਏ ਢਾਂਚੇ ਨੇੜੇ ਪਹੁੰਚ ਕੇ ਵੀ ਸ੍ਰੀ ਮੋਦੀ ਨੇ ਜਾਣਕਾਰੀ ਹਾਸਲ ਕੀਤੀ | ਸ੍ਰੀ ਮੋਦੀ ਨੇ ਦੌਰੇ ਉਪਰੰਤ ਕੀਤੇ ਟਵੀਟ ਵਿਚ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਇਸ ਆਪ੍ਰੇਸ਼ਨ ਦੌਰਾਨ ਸਹੀ ਸਮੇਂ ‘ਤੇ ਸਹੀ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਲਾਗੂ ਕੀਤਾ ਗਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ਇਸ ਆਪੇ੍ਰਸ਼ਨ ਵਿਚ ਹਿੱਸਾ ਲੈ ਰਹੇ ਵੱਖ-ਵੱਖ ਯੂਨਿਟਾਂ ਵਿਚ ਆਪਸੀ ਤਾਲਮੇਲ ‘ਤੇ ਵੀ ਤਸੱਲੀ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਆਪ੍ਰੇਸ਼ਨ ਨੂੰ ਬਹਾਦਰੀ ਨਾਲ ਅੰਜ਼ਾਮ ਦੇਣ ਵਾਲੇ ਸਾਰੇ ਜਵਾਨਾਂ ‘ਤੇ ਮਾਣ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ