PUNJABMAILUSA.COM

ਦਿਲੀ ਹਾਈ ਕੋਰਟ ਦੇ 20 ਵਿਧਾਇਕਾਂ ਤੇ ਫੈਸਲੇ ਦਾ ਅਾਪ ਵਲੋਂ ਸੁਆਗਤ

ਦਿਲੀ ਹਾਈ ਕੋਰਟ ਦੇ 20 ਵਿਧਾਇਕਾਂ ਤੇ ਫੈਸਲੇ ਦਾ ਅਾਪ ਵਲੋਂ ਸੁਆਗਤ

ਦਿਲੀ ਹਾਈ ਕੋਰਟ ਦੇ 20 ਵਿਧਾਇਕਾਂ ਤੇ ਫੈਸਲੇ ਦਾ ਅਾਪ ਵਲੋਂ ਸੁਆਗਤ
March 23
17:27 2018

ਸੱਚਾਈ ਦੀ ਵੱਡੀ ਜਿੱਤ : ਸ਼ੰਕਰ
ਲੁਧਿਆਣਾ, 23 ਮਾਰਚ (ਪੰਜਾਬ ਮੇਲ)- ਮਾਨਯੋਗ ਦਿੱਲੀ ਹਾਈ ਕੋਰਟ ਵਲੋ ‘ਆਪ’ ਦੇ ਮੁੱਖ ਚੋਣ ਕਮਿਸ਼ਨ ਵਲੋਂ ਅਯੋਗ ਠਹਿਰਾਏ ਗਏ 20 ਵਿਧਾਇਕਾਂ ਸਬੰਧੀ ਫੈਸਲੇ ਦਾ ਅਾਮ ਆਦਮੀ ਪਾਰਟੀ ਖੇਮਿਆਂ ਵਿਚ ਭਾਰੀ ਸੁਆਗਤ ਹੋਇਆ ਹੈ ਅਤੇ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨੇ ਇਕ ਦੂਜੇ ਨੂੰ ਵਧਾਈ ਦੇ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
‘ਆਪ’ ਪੰਜਾਬ ਦੇ ਬੁਲਾਰੇ ਦਰਸ਼ਨ ਸਿੰਘ ਸ਼ੰਕਰ ਨੇ ਮਾਨਯੋਗ ਹਾਈ ਕੋਰਟ ਵਲੋਂ ਇਸ ਇਤਿਹਾਸਕ ਫੈਸਲੇ ਵਿਚ ਆਪ ਵਿਧਾਇਕਾਂ ਨੂੰ ਬਗੈਰ ਸੁਣਵਾਈ ਦਾ ਮੌਕਾ ਦਿਤੇ ਬਰਤਰਫ ਕਰਨ ਦੀ ਉਸ ਸਮੇਂ ਦੇ ਮੁੱਖ ਚੋਣ ਕਮਿਸ਼ਨ ਏ ਕੇ ਜੋਤੀ ਵਲੋਂ ਰਾਸ਼ਤਰਪਤੀ ਪਾਸ ਸਿਫਾਰਿਸ਼ ਕਰਨ ਦੇ ਫ਼ੈਸਲੇ ਤੇ ਮੁੜ ਤੋਂ ਵਿਚਾਰ ਕਰਨ ਲਈ ਵਾਪਿਸ ਚੋਣ ਕਮਿਸ਼ਨ ਪਾਸ ਭੇਜਣ ਦੇ ਫੈਸਲੇ ਦਾ ਭਰਪੂਰ ਸੁਆਗਤ ਕਰਦੇ ਇਸ ਨੂੰ ਸੱਚਾਈ ਦੀ ਵੱਡੀ ਜਿੱਤ ਕਰਾਰ ਦਿੱਤਾ। ਸ. ਸ਼ੰਕਰ ਨੇ ਕਿਹਾ ਕਿ ਉਸ ਸਮੇਂ ਦੇ ਮੁੱਖ ਚੋਣ ਕਮਿਸ਼ਨ ਨੇ ਆਪਣੀ ਇਸ ਅਹੁਦੇ ਤੇ ਮਿਆਦ ਪੂਰੀ ਹੋਣ ਤੋ ਸਿਰਫ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਇਸ ਨਿਯੁਕਤੀ ਸਬੰਧੀ ਅਹਿਸਾਨ ਉਤਾਰਨ ਲਈ ਆਮ ਆਦਮੀ ਪਾਰਟੀ ਦੇ ਇਨ੍ਹਾਂ ਵਿਧਾਇਕਾਂ ਨੂੰ ਬਿਨਾਂ ਸੁਣਵਾਈ ਤੋਂ ਬਰਖਾਸਿਤ ਕਰਨ ਦੀ ਸਿਫਾਰਸ਼ ਰਾਸ਼ਤਰਪਤੀ ਪਾਸ ਭੇਜ ਦਿੱਤੀ ਸੀ ਜਿਨ੍ਹਾਂ ਨੇ ਅਗੇ ਬਿਨਾਂ ਦੇਰੀ ਤੋਂ ਇਸ ਤੇ ਆਪਣੀ ਸਹੀ ਪਾ ਦਿੱਤੀ ਸੀ। ਸ. ਸ਼ੰਕਰ ਨੇ ਕਿਹਾ ਕਿ ਇਸ ਫੈਸਲੇ ਨਾਲ ਆਪ ਅਤੇ ਅਰਵਿੰਦ ਕੇਜਰੀਵਾਲ ਦੀ ਵੱਡੀ ਜਿੱਤ ਹੋਈ ਹੈ ਅਤੇ ਬੀਜੇਪੀ ਦੇ ਮੂੰਹ ਤੇ ਕਰਾਰੀ ਚਪੇੜ ਵੱਜੀ ਹੈ ਨਾਲ ਹੀ ਮੋਦੀ ਸਰਕਾਰ ਅਤੇ ਉਸ ਦੇ ਪਿਛਲਗ ਚੋਣ ਕਮਿਸ਼ਨ ਦੀ ਸਾਜਿਸ਼ ਬੇਨਕਾਬ ਹੋ ਗਈ ਹੈ। ਉਨ੍ਹਾਂ ਦਸਿਆ ਕਿ ਸ਼੍ਰੀ ਜੋਤੀ, ਮੋਦੀ ਦੇ ਗੁਜਰਾਤ ਦੇ ਮੁੱਖ ਮੰਤਰੀ ਦੇ ਸਮੇਂ ਦੌਰਾਨ ਬਹੁਤ ਚਹੇਤੇ ਅਫਸਰ ਸਨ ਜਿਸ ਨੂੰ ਮੋਦੀ ਵਲੋਂ ਸੂਬੇ ਦੇ ਮੁੱਖ ਸਕੱਤਰ ਸਮੇਤ ਕਈ ਹੋਰ ਅਹਿਮ ਅਹੁਦਿਆਂ ਨਾਲ ਨਵਾਜਿਆ ਸੀ। ਸ. ਸੰਕਰ ਨੇ ਕਿਹਾ ਕਿ ਜਦੋਂ ਆਪ ਦੇ ਵਿਧਾਇਕਾਂ ਨੂੰ ਕੁਦਰਤੀ ਇੰਨਸਾਫ ਲਈ ਲਾਜਮੀ ਨਿਜ਼ੀ ਸੁਣਵਾਈ ਦਾ ਮੌਕਾ ਦਿੱਤੇ ਬਗੈਰ ਬਰਤਰਫ ਕਰਨ ਦੀ ਸਿਫਾਰਸ਼ ਚੋਣ ਕਮਿਸ਼ਨ ਨੇ ਕੀਤੀ ਸੀ, ਉਸ ਸਮੇ ਰਾਜਸਥਾਨ, ਛਤੀਸਗੜ, ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਬੀ ਜੇ ਪੀ ਸਾਸ਼ਿਤ ਰਾਜਾਂ ਵਿਚ ਬਹੁਤ ਸਾਰੇ ਵਧਾਇਕ ਮੁੱਖ ਪਾਰਲੀਮਾਨੀ ਸਕੱਤਰਾਂ ਵਜੋਂ ਲਾਭ ਦੇ ਅਹੁਦਿਆਂ ਤੇ ਕੰਮ ਕਰ ਰਹੇ ਸਨ। ਚੋਣ ਕਮਿਸ਼ਨ ਵਲੋਂ ਸਿਰਫ ਆਪ ਦੇ ਵਿਧਾਇਕਾਂ, ਜੋ ਕਿ ਕਿਸੇ ਤਰ੍ਹਾਂ ਦਾ ਵੀ ਲਾਭ ਪ੍ਰਾਪਤ ਨਹੀਂ ਕਰ ਰਹੇ ਸਨ ਨੂੰ ਹੀ ਬਰਤਰਫ ਕਰਨ ਦੀ ਗਲਤ ਸਿਫਾਰਸ਼ ਕੀਤੀ ਗਈ।
ਸ. ਸ਼ੰਕਰ ਨੇ ਮੋਦੀ ਸਰਕਾਰ ਤੇ ਦਿਲੀ ਦੀ ਕੇਜਰੀਵਾਲ ਸਰਕਾਰ ਦੇ ਕੰਮ ਵਿਚ ਸ਼ੁਰੂ ਤੋ ਹੀ ਬਿਨਾਂ ਵਜ੍ਹਾ ਰੋੜੇ ਅਟਕਾਉਣ ਅਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦੇ ਕਿਹਾ ਕਿ ਕੇੰਦਰੀ ਸਰਕਾਰ ਦਾ ਵਿਰੋਧੀ ਪਾਰਟੀਆਂ ਦੀਆਂ ਸੂਬਾ ਸਰਕਾਰਾਂ ਖਿਲਾਫ਼ ਅਜਿਹਾ ਤਾਨਾਸ਼ਾਹੀ ਰਵੱਈਆ ਦੇਸ਼ ਦੇ ਫੈਡਰਲ ਢਾਂਚੇ ਅਤੇ ਲੋਕਤੰਤਰ ਲਈ ਮਾਰੂ ਸਿੱਧ ਹੋ ਸਕਦੈ, ਜਦ ਕਿ ਦਿੱਲੀ ਅੰਦਰ ਕੇਜਰੀਵਾਲ ਦੀ ਸਰਕਾਰ ਸਿਖਿਆ , ਸਿਹਤ ਅਤੇ ਹੋਰ ਸਿਵਲ ਸਹੂਲਤਾਂ ਦੇਣ ਲਈ ਸ਼ਾਨਦਾਰ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਬੀਜੇਪੀ ਨੇਤਾਵਾਂ ਦੇ ਤਾਨਾਸ਼ਾਹੀ ਰਵੱਈਏ ਅਤੇ ਫਿਰਕੂ ਨੀਤੀਆਂ ਨੂੰ ਦੇਸ਼ ਦੇ ਲੋਕ ਗੰਭੀਰਤਾ ਨਾਲ ਵਾਚ ਰਹੇ ਹਨ, ਜਿਸ ਦੇ ਚਲਦੇ ਹੁਣੇ ਹੁਣੇ ਰਾਜਸਥਾਨ , ਮੱਧ ਪ੍ਰਦੇਸ਼, ਉਤਰ ਪ੍ਰਦੇਸ਼ ਅਤੇ ਬਿਹਾਰ ਦੇ ਬੀਜੇਪੀ ਸਾਸ਼ਿਤ ਸੂਬਿਆਂ ਵਿਚ ਹੋਈਆਂ ਲੋਕ ਸਭਾ ਲਈ ਜਿਮਨੀ ਚੋਣਾਂ ਵਿਚ ਇਸ ਨੂੰ ਸ਼ਰਮਨਾਕ ਹਾਰਾਂ ਦਾ ਸਾਹਮਣਾ ਕਰਨਾ ਪਿਅੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article