PUNJABMAILUSA.COM

ਦਿੱਗਜਾਂ ਵੱਲੋਂ ਕੁਲਦੀਪ ਯਾਦਵ ਦੀ ਸ਼ਲਾਘਾ

ਦਿੱਗਜਾਂ ਵੱਲੋਂ ਕੁਲਦੀਪ ਯਾਦਵ ਦੀ ਸ਼ਲਾਘਾ

ਦਿੱਗਜਾਂ ਵੱਲੋਂ ਕੁਲਦੀਪ ਯਾਦਵ ਦੀ ਸ਼ਲਾਘਾ
September 22
21:23 2017

ਕੋਲਕਾਤਾ, 22 ਸਤੰਬਰ (ਪੰਜਾਬ ਮੇਲ)- ਸਚਿਨ ਤੇਂਦੁਲਕਰ ਤੇ ਸੌਰਵ ਗਾਂਗੁਲੀ ਸਮੇਤ ਕਈ ਦਿੱਗਜ ਖਿਡਾਰੀਆਂ ਨੇ ਆਸਟਰੇਲੀਆ ਖ਼ਿਲਾਫ਼ ਦੂਜੇ ਇੱਕ ਰੋਜ਼ਾ ਮੈਚ ’ਚ ਖੱਬੇ ਹੱਥ ਦੇ ਸਪਿੰਨਰ ਕੁਲਦੀਪ ਯਾਦਵ ਨੂੰ ਮਿਲੀ ਹੈਟ੍ਰਿੱਕ ਦੀ ਭਰਵੀਂ ਸ਼ਲਾਘਾ ਕੀਤੀ ਹੈ। ਕੁਲਦੀਪ ਨੇ ਕੱਲ ਮੈਥਿਊ ਵੇਡ, ਐਸ਼ਟੋਨ ਐਗਰ ਤੇ ਪੈਟ ਕਮਿੰਨਜ਼ ਨੂੰ ਲਗਾਤਾਰ ਤਿੰਨ ਗੇਂਦਾਂ ’ਚ ਆਊਟ ਕੀਤਾ ਸੀ। ਉਹ ਚੇਤਨ ਸ਼ਰਮਾ ਤੇ ਕਪਿਲ ਦੇਵ ਤੋਂ ਬਾਅਦ ਇੱਕ ਰੋਜ਼ਾ ਕ੍ਰਿਕਟ ’ਚ ਹੈਟ੍ਰਿੱਕ ਬਣਾਉਣ ਵਾਲਾ ਤੀਜਾ ਭਾਰਤੀ ਗੇਂਦਬਾਜ਼ ਬਣ ਗਿਆ ਹੈ।
ਤੇਂਦੁਲਕਰ ਨੇ ਟਵੀਟ ਕੀਤਾ, ‘ਕੁਲਦੀਪ ਯਾਦਵ ਤੇ ਯੁਜਵਿੰਦਰ ਚਹਿਲ ਨੇ ਨਾ ਸਿਰਫ਼ ਚੰਗੀ ਸਪਿੰਨ ਗੇਂਦਬਾਜ਼ੀ ਕੀਤੀ ਬਲਕਿ ਮੈਚ ਦਾ ਪਾਸਾ ਵੀ ਪਲਟ ਦਿੱਤਾ। ਵਿਰਾਟ ਕੋਹਲੀ ਤੇ ਅਜਿੰਕਿਆ ਰਹਾਣੇ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕੀਤੀ।’ ਸੌਰਵ ਗਾਂਗੁਲੀ ਨੇ ਕਿਹਾ, ‘ਇਹ ਖਾਸ ਸਪੈੱਲ ਸੀ ਉਸ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਅਜੇ ਉਸ ਨੂੰ ਲੰਮਾ ਸਫ਼ਰ ਤੈਅ ਕਰਨਾ ਹੈ ਅਤੇ ਉਹ ਟੀਮ ਲਈ ਅਣਮੁੱਲਾ ਖਿਡਾਰੀ ਹੈ।’ ਕਪਿਲ ਨੇ 1991 ਏਸ਼ੀਆ ਕੱਪ ਫਾਈਨਲ ’ਚ ਸ੍ਰੀਲੰਕਾ ਖ਼ਿਲਾਫ਼ ਈਡਨ ਗਾਰਡਨ ’ਤੇ ਹੀ ਹੈਟ੍ਰਿੱਕ ਲਾਈ ਸੀ। ਉਥੇ ਹੀ ਹਰਭਜਨ ਸਿੰਘ ਨੇ 2001 ’ਚ ਕੋਲਕਾਤਾ ਟੈਸਟ ’ਚ ਆਸਟਰੇਲੀਆ ਖ਼ਿਲਾਫ਼ ਹੈਟ੍ਰਿੱਕ ਬਣਾਈ ਸੀ। ਹਰਭਜਨ ਤੇ ਕੁਲਦੀਪ ਦੀ ਹੈਟ੍ਰਿੱਕ ਦਾ ਮੁਕਾਬਲੇ ਦੇ ਸਵਾਲ ’ਤੇ ਉਸ ਸਮੇਂ ਕਪਤਾਨ ਰਹੇ ਗਾਂਗੁਲੀ ਨੇ ਕਿਹਾ, ‘ਮੈਂ ਤੁਲਨਾ ਨਹੀਂ ਕਰਨਾ ਚਾਹੁੰਦਾ।
ਹੈਟ੍ਰਿੱਕ ਬਣਾਉਣਾ ਸੌਖਾ ਨਹੀਂ ਹੁੰਦਾ।’ ਕੁਲਦੀਪ ਦੇ ਆਈਪੀਐੱਲ ਕਪਤਾਨ ਗੌਤਮ ਗੰਭੀਰ ਨੇ ਕਿਹਾ, ‘ਤੁਹਾਡੀ ਜਰਸੀ ਦਾ ਰੰਗ ਕੇਕੇਆਰ ਦੀ ਥਾਂ ਬੀਸੀਸੀਆਈ ਦਾ ਬਲੂ ਭਾਵੇਂ ਹੋ ਗਿਆ ਹੋਵੇ, ਪਰ ਗੇਂਦਬਾਜ਼ੀ ’ਚ ਕੋਈ ਤਬਦੀਲੀ ਨਹੀਂ ਆਈ।’

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article