ਦਿੱਲੀ-ਐੱਨ.ਸੀ.ਆਰ. ‘ਚ 4.5 ਤੀਬਰਤਾ ਦਾ ਭੂਚਾਲ

186
Share

ਨਵੀਂ ਦਿੱਲੀ, 3 ਜੁਲਾਈ (ਪੰਜਾਬ ਮੇਲ)- ਦਿੱਲੀ-ਐੱਨ.ਸੀ.ਆਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਤੀਬਰਤਾ 4.5 ਮਾਪੀ ਗਈ। ਭੁਚਾਲ ਦਾ ਕੇਂਦਰ ਗੁਰੂਗ੍ਰਾਮ ਦੱਸਿਆ ਜਾ ਰਿਹਾ ਹੈ। ਦਿੱਲੀ-ਐੱਨ.ਸੀ.ਆਰ ਦੇ ਨਾਲ-ਨਾਲ ਯੂ.ਪੀ. ਅਤੇ ਰਾਜਸਥਾਨ ਦੇ ਕਈ ਇਲਾਕਿਆਂ ‘ਚ ਵੀ ਇਹ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ ਅਜੇ ਤਕ ਭੂਚਾਲ ਤੋਂ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਦਿੱਲੀ ਅਤੇ ਇਸ ਦੇ ਨੇੜਲੇ ਇਲਾਕਿਆਂ ‘ਚ ਬੀਤੇ ਕੁੱਝ ਦਿਨਾਂ ‘ਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਇੱਥੇ ਧਰਤੀ ਹਿੱਲੀ ਹੈ।


Share