PUNJABMAILUSA.COM

ਦਿੱਲੀ ਕਮੇਟੀ ਆਧੂਨਿਕ ਤਕਨੀਕ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ ਸਥਾਪਤ ਕਰੇਗੀ: ਜੀ.ਕੇ.

ਦਿੱਲੀ ਕਮੇਟੀ ਆਧੂਨਿਕ ਤਕਨੀਕ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ ਸਥਾਪਤ ਕਰੇਗੀ: ਜੀ.ਕੇ.

ਦਿੱਲੀ ਕਮੇਟੀ ਆਧੂਨਿਕ ਤਕਨੀਕ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ ਸਥਾਪਤ ਕਰੇਗੀ: ਜੀ.ਕੇ.
May 12
16:27 2018

ਨਵੀਂ ਦਿੱਲੀ, 12 ਮਈ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਮੀਡੀਆ ਸੈਂਟਰ ਖੋਲਣ ਦਾ ਅੱਜ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਬੋਲਦੇ ਹੋਏ ਆਧੂਨਿਕ ਤਕਨੀਕ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ ਸਥਾਪਤ ਕਰਨ ਦੀ ਗੱਲ ਕਹੀ।
ਜੀ.ਕੇ. ਨੇ ਕਿਹਾ ਕਿ ਪੱਤਰਕਾਰ ਸਮਾਜ ਦੀ ਆਵਾਜ਼ ਨੂੰ ਲੋਕਾਂ ਸਾਹਮਣੇ ਰੱਖਣ ਦਾ ਮਾਧਯਮ ਹੈ। ਪਰ ਕਈ ਵਾਰ ਖ਼ਬਰਾਂ ਨੂੰ ਕਵਰ ਕਰਨ ਉਪਰੰਤ ਪੱਤਰਕਾਰਾਂ ਕੋਲ ਖ਼ਬਰਾਂ ਨੂੰ ਬਣਾਉਣ ਜਾਂ ਭੇਜਣ ਲਈ ਯੋਗ ਥਾਂ ਅਤੇ ਸ਼ਾਂਤ ਮਾਹੌਲ ਨੂੰ ਲੱਭਣਾ ਕੇਂਦਰੀ ਦਿੱਲੀ ’ਚ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਕਮੇਟੀ ਵੱਲੋਂ ਪੱਤਰਕਾਰਾਂ ਨੂੰ ਸਹੂਲਤਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ, ਤਾਂਕਿ ਦੇਸ਼-ਵਿਦੇਸ਼ ’ਚ ਵੱਸਦੇ ਪੰਜਾਬੀਆਂ ਤਕ ਦਿੱਲੀ ਦੀਆਂ ਖ਼ਬਰਾਂ ਸਮੇਂ ਸਿਰ ਸੁਚਾਰੂ ਰੂਪ ’ਚ ਪੁੱਜ ਸਕਣ।
ਮੀਡੀਆ ਸੈਂਟਰ ਨੂੰ ਸਥਾਪਤ ਕਰਨ ਦਾ ਮਤਾ ਕਮੇਟੀ ਦੇ 12 ਮਈ ਨੂੰ ਹੋਣ ਜਾ ਰਹੇ ਜਨਰਲ ਇਜ਼ਲਾਸ ’ਚ ਪਾਸ ਕਰਾਉਣ ਦਾ ਜੀ.ਕੇ. ਨੇ ਇਸ਼ਾਰਾ ਕਰਦੇ ਹੋਏ ਬੀਰ ਨੂੰ ‘‘ਆਵਾਜ਼ ਚੁੱਪ ਕਰਿਸ਼ਮਾਂ’’ ਵੀ ਕਰਾਰ ਦਿੱਤਾ। ਜੀ.ਕੇ. ਨੇ ਕਿਹਾ ਕਿ ਬੀਰ ਨੇ ਬਿਨਾਂ ਸ਼ੋਰ ਪਾਏ ਪੰਜਾਬੀ ਪੱਤਰਕਾਰਿਤਾ ਦੇ ਖੇਤਰ ’ਚ ਜੋ ਬੇਮਿਸ਼ਾਲ ਕਾਰਜ ਕੀਤੇ ਸਨ, ਉਸਤੋਂ ਨੌਜਵਾਨਾਂ ਪੱਤਰਕਾਰਾਂ ਨੂੰ ਪ੍ਰੇਰਣਾਂ ਲੈਣੀ ਚਾਹੀਦੀ ਹੈ।
ਇਸ ਮੌਕੇ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੇ ਬੀਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਸਣੇ ਕਈ ਕਮੇਟੀ ਮੈਂਬਰਾਂ ਅਤੇ ਸਮਾਜਿਕ ਸਖਸ਼ੀਅਤਾਂ ਨੇ ਇਸ ਮੌਕੇ ਹਾਜ਼ਰੀ ਭਰੀ। ਕਮੇਟੀ ਦੇ ਮੁਖ ਸਲਾਹਕਾਰ ਕੁਲਮੋਹਨ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸਦੇ ਨਾਲ ਹੀ ਬੀਰ ਦੇ ਪਰਿਵਾਰ ਵੱਲੋਂ ਹਰ ਸਾਲ ਪੱਤਰਕਾਰਿਤਾ ਖੇਤਰ ’ਚ ਚੰਗਾ ਕਾਰਜ ਕਰਨ ਵਾਲੇ ਪੱਤਰਕਾਰ ਨੂੰ ਬੀਰ ਦੇ ਨਾਂ ’ਤੇ ਐਵਾਰਡ ਦੇਣ ਐਲਾਨ ਕੀਤਾ ਗਿਆ।ਬੀਰ ਦੇ ਪੁੱਤਰ ਹਿੰਮਤ ਸਿੰਘ ਅਤੇ ਸੁਦੀਪ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article