PUNJABMAILUSA.COM

ਦਿੱਲੀ ਕਮੇਟੀ ਨੇ ਪੰਜਾਬ ਐਂਡ ਸਿੰਧ ਬੈਂਕ ਦੀ ਹੋਂਦ ਨੂੰ ਬਚਾਉਣ ਵਾਸਤੇ ਹਰ ਹੀਲਾ ਵਰਤਣ ਦਾ ਕੀਤਾ ਐਲਾਨ

ਦਿੱਲੀ ਕਮੇਟੀ ਨੇ ਪੰਜਾਬ ਐਂਡ ਸਿੰਧ ਬੈਂਕ ਦੀ ਹੋਂਦ ਨੂੰ ਬਚਾਉਣ ਵਾਸਤੇ ਹਰ ਹੀਲਾ ਵਰਤਣ ਦਾ ਕੀਤਾ ਐਲਾਨ

ਦਿੱਲੀ ਕਮੇਟੀ ਨੇ ਪੰਜਾਬ ਐਂਡ ਸਿੰਧ ਬੈਂਕ ਦੀ ਹੋਂਦ ਨੂੰ ਬਚਾਉਣ ਵਾਸਤੇ ਹਰ ਹੀਲਾ ਵਰਤਣ ਦਾ ਕੀਤਾ ਐਲਾਨ
December 29
17:32 2017

ਸਿੱਖਾਂ ਨੂੰ ਪੰਜਾਬ ਐਂਡ ਸਿੰਧ ਬੈਂਕ ’ਚ ਖਾਤੇ ਖੋਲਣ ਦੀ ਕਮੇਟੀ ਨੇ ਕੀਤੀ ਅਪੀਲ
ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)- ਪੰਜਾਬ ਐਂਡ ਸਿੰਧ ਬੈਂਕ ਦੇ ਰਲੇਵੇ ਨੂੰ ਰੋਕਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਅਤੇ ਸਿੰਘ ਸਭਾ ਗੁਰਦੁਆਰਿਆਂ ਦੇ ਸਹਿਯੋਗ ਨਾਲ ਲੋਕ ਲਹਿਰ ਖੜੀ ਕਰਨ ਦਾ ਫੈਸਲਾ ਲਿਆ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਅੱਜ ਬੈਂਕਿੰਗ ਅਤੇ ਵਿੱਤੀ ਖੇਤਰ ਦੇ ਮਾਹਿਰਾਂ ਨੇ ਵੱਖ-ਵੱਖ ਖੇਤਰਾਂ ਤੋਂ ਆਏ ਪਤਿਵੰਤੇ ਸਿੱਖਾਂ ਦੀ ਮੌਜੂਦਗੀ ’ਚ ਬੈਂਕ ਨੂੰ ਬਚਾਉਣ ਦੀ ਲੋੜ ਅਤੇ ਯੋਜਨਾ ਬਾਰੇ ਵਿਚਾਰ ਰੱਖੇ। ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਕਮੇਟੀ ਵੱਲੋਂ ਬੈਂਕ ਦੀ ਹੋਂਦ ਨੂੰ ਬਚਾਉਣ ਵਾਸਤੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇਹ ਪਹਿਲੀ ਬੈਠਕ ਸੀ।
ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਚੇਅਰਮੈਨ ਆਰ.ਪੀ.ਸਿੰਘ, ਕਵਲਜੀਤ ਸਿੰਘ ਬੈਂਸ ਤੇ ਗੁਰਦੇਵ ਸਿੰਘ ਬੇਦੀ, ਇਲਾਹਾਬਾਦ ਬੈਂਕ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ, ਸੈਂਟ੍ਰਲ ਬੈਂਕ ਦੇ ਸਾਬਕਾ ਚੇਅਰਮੈਨ ਦਲਬੀਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਇੰਸ ਚਾਂਸਲਰ ਡਾ. ਜਸਪਾਲ ਸਿੰਘ, ਲੋਕਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਉੱਘੇ ਵਿੱਤੀ ਮਾਹਿਰ ਆਰ.ਐਸ.ਆਹੂਜਾ ਅਤੇ ਸੁਪਰੀਮ ਕੋਰਟ ਬਾਰ ਕਾਉਂਸਿਲ ਦੇ ਪ੍ਰਧਾਨ ਤੇ ਸੀਨੀਅਰ ਵਕੀਲ ਆਰ. ਐਸ. ਸੂਰੀ ਨੇ ਇੱਕ ਸੁਰ ’ਚ ਬੈਂਕ ਦੇ ਸਿੱਖ ਕਿਰਦਾਰ ਨੂੰ ਬਚਾਉਣ ਵਾਸਤੇ ਮਿਲਜੁਲ ਕੇ ਕਦਮ ਚੁੱਕਣ ਦੀ ਹਾਮੀ ਭਰੀ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਖ ਸਕੱਤਰ ਅਤੇ ਵਿੱਤੀ ਮਾਹਿਰ ਹਰਚਰਣ ਸਿੰਘ ਨੇ ਸਟੇਜ਼ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਬੈਂਕ ਦੇ ਪਿੱਛੋਕੜ ਬਾਰੇ ਜਾਣਕਾਰੀ ਰੱਖੀ। ਬੁਲਾਰਿਆਂ ਦਾ ਕਹਿਣਾ ਸੀ ਕਿ ਬੈਂਕ ਦੇ ਰਲੇਵੇ ਨੂੰ ਰੋਕਣ ਵਾਸਤੇ ਰਸਤਾ ਕੱਢਣ ਦੀ ਲੋੜ ਹੈ ਬੇਸ਼ਕ ਉਸਦੇ ਲਈ ਨਵੇਂ ਸਿੱਖ ਬੈਂਕ ਦਾ ਲਾਈਸੈਂਸ ਲੈਣ ਵੱਲ ਵੀ ਵੱਧਣਾ ਪਵੇ ਤਾਂ ਵੀ ਗੁਰੇਜ਼ ਨਹੀਂ ਕਰਨਾ ਚਾਹੀਦਾ। ਪੰਜਾਬ ਐਂਡ ਸਿੰਧ ਬੈਂਕ ਸਿੱਖਾਂ ਅਤੇ ਪੰਜਾਬੀਆਂ ਦੀ ਉਹ ਮਹਾਨ ਵਿਰਾਸਤ ਹੈ ਜਿਸਨੇ ਖੇਤੀ ਨੂੰ ਹਰਿਆਲੀ ਦੇਣ ਦੇ ਨਾਲ ਹੀ ਕਾਰੋਬਾਰੀ ਖੇਤਰ ਨੂੰ ਅੱਗੇ ਵੱਧਣ ਵਾਸਤੇ ਰਾਹ ਦਿੰਦੇ ਹੋਏ ਸਿੱਖਾਂ ਨੂੰ ਵੱਡੇ ਪੱਧਰ ’ਤੇ ਨੌਕਰੀਆਂ ਦੇ ਗੱਫੈ ਵੀ ਵੰਡੇ ਹਨ।
1908 ’ਚ ਭਾਈ ਵੀਰ ਸਿੰਘ ਅਤੇ ਸਾਥਿਆਂ ਵੱਲੋਂ ਉਸਾਰੇ ਗਏ ਬੈਂਕ ਦੇ 1980 ’ਚ ਚੇਅਰਮੈਨ ਇੰਦਰਜੀਤ ਸਿੰਘ ਵੱਲੋਂ ਸਿੱਖਾਂ ਨੂੰ ਨੌਕਰੀਆਂ ਦੇਣ ਵਾਸਤੇ ਕੀਤੇ ਗਏ ਕਾਰਜਾਂ ਨੂੰ ਬੁਲਾਰਿਆਂ ਨੇ ਇਤਿਹਾਸਿਕ ਦੱਸਦੇ ਹੋਏ 2017 ’ਚ ਬੈਂਕ ਦੀ ਹੋਂਦ ’ਤੇ ਲੱਗੇ ਸਵਾਲਿਆ ਨਿਸ਼ਾਨ ਪਿੱਛੇ ਬੈਂਕਾਂ ਦੇ ਕੌਮੀਕਰਨ ਨੂੰ ਵੱਡਾ ਕਾਰਨ ਦੱਸਿਆ। ਜੀ.ਕੇ. ਨੇ ਕਿਹਾ ਕਿ ਬੈਂਕ ਦੇ ਕੌਮੀਕਰਨ ਮੌਕੇ ਇਸਦੇ ਪੰਜਾਬੀ ਅਤੇ ਸਿੱਖ ਕਿਰਦਾਰ ਨੂੰ ਬਹਾਲ ਰੱਖਣ ਦੇ ਦਿੱਤੇ ਭਰੋਸੇ ਦਾ ਅੱਜ ਘਾਣ ਹੋ ਰਿਹਾ ਹੈ। ਜਿਸਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬੈਂਕ ਦੇ ਘਾਟੇ ’ਚ ਨਾ ਹੋਣ ਦੇ ਬਾਵਜੂਦ ਬੈਂਕ ਦੀ ਹੋਂਦ ਨੂੰ ਮਿਟਾਉਣ ਦੀ ਹੋ ਰਹੀ ਕੋਸ਼ਿਸ਼ਾਂ ਦੀ ਨਿਖੇਧੀ ਕਰਦੇ ਹੋਏ ਜੀ.ਕੇ. ਨੇ ਕਿਹਾ ਕਿ ਭਾਰਤ ਸਰਕਾਰ ਨੂੰ ਬੈਂਕ ਦੀ ਨਿਵੇਂਕਲੀ ਪੱਛਾਣ ਨੂੰ ਬਚਾ ਕੇ 109 ਸਾਲ ਦੌਰਾਨ ਬੈਂਕ ਵੱਲੋਂ ਰਾਸ਼ਟਰ ਨਿਰਮਾਣ ’ਚ ਪਾਏ ਗਏ ਹਿੱਸੇ ਦਾ ਸਨਮਾਨ ਕਰਨਾ ਚਾਹੀਦਾ ਹੈ।ਜੀ.ਕੇ. ਨੇ ਇਸ ਮਸਲੇ ਨੂੰ ਨਜਿੱਠਣ ਲਈ ਸਾਰੇ ਹੀਲੇ ਵਰਤਣ ਦਾ ਦਾਅਵਾ ਕਰਦੇ ਹੋਏ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ। ਜਿਸ ’ਚ ਬੈਂਕ ਦੇ ਸਾਬਕਾ ਅਫਸਰ, ਗਾਹਕ, ਕਾਨੂੰਨੀ ਮਾਹਿਰ, ਸਿਆਸਤਦਾਨ ਅਤੇ ਸਾਂਸਦ ਸ਼ਾਮਿਲ ਹੋ ਸਕਦੇ ਹਨ।
ਸਿਰਸਾ ਨੇ ਕਿਹਾ ਕਿ ਬੁਲਾਰਿਆਂ ਦੇ ਦਰਦ ਨੂੰ ਸੁਣਨ ਉਪਰੰਤ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਹੋਇਆ ਹੈ ਕਿ ਪਿੱਛਲੇ 40 ਸਾਲਾਂ ਤੋਂ ਕੌਮ ਨਵੇਂ ਅਦਾਰੇ ਖੜੇ ਕਰਨ ਦੀ ਬਜਾਏ ਪੁਰਾਣੇ ਅਦਾਰਿਆਂ ਨੂੰ ਬਚਾਉਣ ’ਚ ਆਪਣੀ ਤਾਕਤ ਲਗਾ ਰਹੀ ਹੈ। ਇਹ ਕੌਮ ਵਾਸਤੇ ਚੰਗੀ ਗੱਲ ਨਹੀਂ ਹੈ। ਕਮੇਟੀ ਪ੍ਰਧਾਨ ਵੱਲੋਂ ਬੈਂਕ ਨੂੰ ਬਚਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੀ ਸਾਲਾਘਾ ਕਰਦੇ ਹੋਏ ਸਿਰਸਾ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਕਮੇਟੀ ਦੀ ਨੌਜਵਾਨ ਟੀਮ ਕੌਮ ਦੇ ਕਈ ਮਸਲਿਆਂ ਨੂੰ ਲੈ ਕੇ ਸ਼ਾਨਦਾਰ ਕੰਮ ਰਹੀ ਹੈ। ਪਰ ਇਸ ਮੁਹਿੰਮ ਨੂੰ ਕਾਮਯਾਬੀ ਸੰਗਤਾਂ ਦੇ ਸਹਿਯੋਗ ਨਾਲ ਹੀ ਮਿਲਣੀ ਹੈ। ਇਸ ਲਈ ਸਿੱਖਾਂ ਨੂੰ ਛੇਤੀ ਹੀ ਪੰਜਾਬ ਐਂਡ ਸਿੰਧ ਬੈਂਕ ’ਚ ਖਾਤੇ ਖੁਲਵਾਉਣੇ ਚਾਹੀਦੇ ਹਨ। ਤਾਂਕਿ ਸਰਕਾਰ ਨੂੰ ਇਸ ਗੱਲ ਦਾ ਅਹਿਸਾਸ ਹੋਵੇ ਕਿ ਸਿੱਖ ਆਪਣੇ ਅਦਾਰਿਆਂ ਨੂੰ ਬਚਾਉਣ ਪ੍ਰਤੀ ਗੰਭੀਰ ਹਨ।
ਇਸ ਮਸਲੇ ਨੂੰ ਸਰਕਾਰ ਨਾਲ ਚੁਕਣ ਦਾ ਭਰੋਸ਼ਾ ਦਿੰਦੇ ਹੋਏ ਚੰਦੂਮਾਜਰਾ ਨੇ ਇੰਦਰਜੀਤ ਸਿੰਘ ਦੇ ਚੇਅਰਮੈਨ ਰਹਿਣ ਦੌਰਾਨ ਬੈਂਕ ਦੀ ਨੌਕਰੀ ਪ੍ਰਾਪਤ ਕਰਨ ਵਾਸਤੇ ਪੰਜਾਬ ਦੇ ਪਤਿਤ ਨੌਜਵਾਨਾਂ ਵੱਲੋਂ ਸਿੱਖੀ ਸੰਭਾਲਣ ਵਾਸਤੇ ਕੀਤੇ ਗਏ ਯਤਨਾਂ ਨੂੰ ਯਾਦ ਕੀਤਾ। ਡਾ. ਜਸਪਾਲ ਸਿੰਘ ਨੇ ਸਾਫ਼ ਕਿਹਾ ਕਿ ਜੋ ਭਾਈ ਵੀਰ ਸਿੰਘ ਅਤੇ ਇੰਦਰਜੀਤ ਸਿੰਘ ਕਰ ਗਏ,ਉਹ ਸਾਡੇ ਲਈ ਕਰਨਾ ਮੁਸ਼ਿਕਲ ਹੈਂ ਕਿਉਂਕਿ ਬਾਜ਼ਾਰਵਾਦੀ ਤੇ ਸਿਆਸਤ ਪੱਖੀ ਢਾਂਚਾ ਕਿਤੇ ਵੀ ਕੌਮਾਂ ਨੂੰ ਅੱਗੇ ਵੱਧਣ ਦਾ ਮੌਕਾ ਨਹੀਂ ਦਿੰਦਾ। ਉਨ੍ਹਾਂ ਨੇ ਕਿਹਾ ਕਿ ਨਵੇਂ ਹਾਲਾਤਾਂ ’ਚ ਕੌਮੀ ਅਦਾਰਿਆਂ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ। ਇਸ ਗੱਲ ’ਤੇ ਕਾਰਵਾਹੀ ਰਿਪੋਰਟ ਤਿਆਰ ਕਰਨ ਦੀ ਲੋੜ ਹੈ।ਸਿਰਸਾ ਅਤੇ ਹਰਚਰਣ ਸਿੰਘ ਨੇ ਕੌਮੀ ਮਸਲਿਆਂ ਦੇ ਹੱਲ ਲਈ ਰਾਜ ਨੂੰ ਜਰੂਰੀ ਵੀ ਦੱਸਿਆ। ਇਸ ਮੌਕੇ ਦਿੱਲੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article