PUNJABMAILUSA.COM

ਦਿੱਲੀ ਕਮੇਟੀ ਵੱਲੋਂ ’84 ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣੀ ਸ਼ੁਰੂ

ਦਿੱਲੀ ਕਮੇਟੀ ਵੱਲੋਂ ’84 ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣੀ ਸ਼ੁਰੂ

ਦਿੱਲੀ ਕਮੇਟੀ ਵੱਲੋਂ ’84 ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣੀ ਸ਼ੁਰੂ
December 09
09:48 2015

9
ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)-ਦਿੱਲੀ ਦੇ ਸਿੱਖਾਂ ਦੀ ਲੰਬੇ ਸਮੇਂ ਦੀ ਮੰਗ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਬੂਤੇ ‘ਤੇ ਪੂਰੀ ਕਰਨ ਲਈ ਕਮਰ ਕੱਸ ਲਈ ਹੈ। ਕਮੇਟੀ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਰਕਾਬ ਗੰਜ ਸਾਹਿਬ ਕੰਪਲੈਕਸ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਨੇੜੇ ਰਕਾਬ ਗੰਜ ਸੜਕ ਵੱਲ ਤੇ ਦਫ਼ਤਰ ਦੇ ਵਿਚਕਾਰੀ ਥਾਂ ਉਪਰ ਇਹ ਯਾਦਗਾਰ ਉਸਾਰੀ ਜਾਣੀ ਹੈ। ਇਸ ਲਈ ਸ਼ੁਰੂਆਤੀ ਬੁਨਿਆਦ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਜ਼ਦੂਰ ਲੱਗੇ ਹੋਏ ਹਨ।
ਦਿੱਲੀ ਕਮੇਟੀ ਉਪਰ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ‘ਚੋਣ ਮਨੋਰਥ ਪੱਤਰ’ ਵਿਚ ਦਿੱਲੀ ਦੇ ਸਿੱਖਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਵਾਰ ਹਰ ਹਾਲ ਵਿਚ ਨਵੰਬਰ ’84 ਦੇ ਸਿੱਖਾਂ ਦੀ ਯਾਦਗਾਰ ਉਸਾਰੀ ਜਾਵੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਤੇ ਦਿੱਲੀ ਨਗਰ ਨਿਗਮ ਦੇ ਤਤਕਾਲੀ ਕੌਂਸਲਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਸ੍ਰੀਮਤੀ ਸ਼ੀਲਾ ਦੀਕਸ਼ਿਤ ਦੀ ਸਰਕਾਰ ਵੇਲੇ ਇਕ ਪਾਰਕ ਦਾ ਨਾਮਕਰਨ 1984 ਦੇ ਸ਼ਹੀਦਾਂ ਦੇ ਨਾਂ ‘ਤੇ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਨੂੰ ਤਤਕਾਲੀ ਸੂਬਾ ਸਰਕਾਰ ਨੇ ਸਿਰੇ ਨਹੀਂ ਚੜ੍ਹਨ ਦਿੱਤਾ ਸੀ।
ਸ਼੍ਰੀਮਤੀ ਇੰਦਰਾ ਗਾਂਧੀ ਦੇ ਕਤਲ ਪਿੱਛੋਂ ਦਿੱਲੀ ਵਿਚ ਭੜਕੇ ਸਿੱਖਾਂ ਵਿਰੋਧੀ ਦੰਗਿਆਂ ਵਿਚ ਹਜ਼ਾਰਾਂ ਸਿੱਖ ਮਾਰੇ ਗਏ ਸਨ। ਸਿਆਸੀ ਦਲਾਂ ਨੇ ਉਨ੍ਹਾਂ ਬੇਕਸੂਰਾਂ ਦੀ ਯਾਦਗਾਰ ਬਣਾਉਣ ਲਈ ਲੰਬੇ ਸਮੇਂ ਤੋਂ ਵੱਖ ਵੱਖ ਸਰਕਾਰਾਂ ਅੱਗੇ ਮੰਗ ਰੱਖੀ ਪਰ ਕਿਸੇ ਨੇ ਇਹ ਪੂਰੀ ਨਹੀਂ ਕੀਤੀ।
ਕਮੇਟੀ ਸੂਤਰਾਂ ਮੁਤਾਬਕ ਇਸ ਯਾਦਗਾਰ ਉਪਰ ਕੋਈ ਛੱਤ ਨਹੀਂ ਪਾਈ ਜਾ ਰਹੀ ਤੇ ਦਿੱਲੀ ਵਿਚ ਮਾਰੇ ਗਏ ਸਿੱਖਾਂ ਦੇ ਨਾਂ ਇਸ ਯਾਦਗਾਰ ਵਿਚ ਉੱਕਰੇ ਜਾਣਗੇ ਤੇ ਇਸ ਦੀ ਦਿੱਖ ਇੱਕ ਕੰਧ ਵਾਂਗ ਹੋਵੇਗੀ ਤੇ ਆਲਾ-ਦੁਆਲਾ ਉਸੇ ਰੂਪ ਵਿਚ ਤਿਆਰ ਕੀਤਾ ਜਾਵੇਗਾ ਤਾਂ ਜੋ ਇੱਥੇ ਆਉਣ ਵਾਲੇ ਲੋਕ ਇਸ ਕਾਂਡ ਬਾਰੇ ਸਾਰੀ ਜਾਣਕਾਰੀ ਲੈ ਸਕਣ। ਇਸ ਯਾਦਗਾਰ ਦਾ ਨੀਂਹ ਪੱਥਰ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਤੇ ਭਾਜਪਾ ਦੀ ਕੌਮੀ ਲੀਡਰਸ਼ਿਪ ਦੀ ਅਗਵਾਈ ਹੇਠ ਰੱਖਿਆ ਗਿਆ ਸੀ।
ਸੂਤਰਾਂ ਮੁਤਾਬਕ ਇਸ ਯਾਦਗਾਰ ਦੇ ਡਿਜ਼ਾਈਨ ਲਈ ਕਈ ਖਾਕਾਕਾਰਾਂ ਦੀ ਮਦਦ ਲਈ ਗਈ ਹੈ ਤੇ ਉੱਚ ਪੱਧਰੀ ਬੈਠਕਾਂ ਦਾ ਦੌਰ ਪਿਛਲੇ
ਦਿਨੀਂ ਦਿੱਲੀ ਕਮੇਟੀ ਵਿਚ ਚੱਲਿਆ ਸੀ ਤੇ ਅਖ਼ੀਰ ਇਸ ਦੀ ਰੂਪ-ਰੇਖਾ ਤਿਆਰ ਕਰ ਕੇ ਹੁਣ ਉਸਾਰੀ ਆਰੰਭ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article