PUNJABMAILUSA.COM

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖ ਕਤਲੇਆਮ ਬਾਰੇ ਭਾਰਤ ਸਰਕਾਰ ਵੱਲੋਂ ਲਏ ਸਟੈਂਡ ਦੀ ਸਮੀਖਿਆ ਕਰਨ ਦੀ ਅਪੀਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖ ਕਤਲੇਆਮ ਬਾਰੇ ਭਾਰਤ ਸਰਕਾਰ ਵੱਲੋਂ ਲਏ ਸਟੈਂਡ ਦੀ ਸਮੀਖਿਆ ਕਰਨ ਦੀ ਅਪੀਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖ ਕਤਲੇਆਮ ਬਾਰੇ ਭਾਰਤ ਸਰਕਾਰ ਵੱਲੋਂ ਲਏ ਸਟੈਂਡ ਦੀ ਸਮੀਖਿਆ ਕਰਨ ਦੀ ਅਪੀਲ
April 12
10:09 2017

Manjit GKਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਸੰਸਦ ਵਲੋਂ ਰਾਸ਼ਟਰੀ ਰਾਜਧਾਨੀ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਸਿੱਖਾਂ ਦੇ ਹੋਏ ਕਤਲੇਆਮ ਨੂੰ ”ਨਸਲਕੁਸ਼ੀ” ਕਰਾਰ ਦੇਣ ਦੇ ਮਾਮਲੇ ‘ਤੇ ਭਾਰਤ ਸਰਕਾਰ ਵਲੋਂ ਲਏ ਸਟੈਂਡ ਦੀ ਸਮੀਖਿਆ ਕਰਨ ਕਿਉਂਕਿ ਇਹ ਕਤਲੇਆਮ ਦੇਸ਼ ਦੇ ਇਕ ਪਰਿਵਾਰ ਦੇ ਇਸ਼ਾਰੇ ‘ਤੇ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਸੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸੱਕਤਰ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੈਨੇਡਾ ਦੀ ਸੰਸਦ ਵਲੋਂ ਪਾਸ ਕੀਤੇ ਮਤੇ ਦੀ ਦੁਨੀਆਂ ਭਰ ਵਿਚ ਬੈਠੇ ਸਿੱਖ ਭਾਈਚਾਰੇ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਨੂੰ ਹਰ ਮਨੁੱਖ ਨੇ ਮਨੁੱਖੀ ਅਧਿਕਾਰਾਂ ਦੇ ਹਿਤ ਵਿਚ ਸਹੀ ਦਿਸ਼ਾ ਵਿਚ ਚੁੱਕਿਆ ਸਹੀ ਕਦਮ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਵੀ ਦਿੱਲੀ ‘ਚ ਇਸ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਪ੍ਰਦਾਨ ਕਰਨ ਸਮੇਂ ਰੱਖੇ ਸਮਾਗਮ ‘ਚ ਵੀ ਇਹ ਗੱਲ ਮੰਨੀ ਸੀ ਕਿ ਸੜਕਾਂ ‘ਤੇ ਇਸ ਤਰੀਕੇ ਹਜ਼ਾਰਾਂ ਬੇਦੋਸ਼ੇ ਸਿੱਖਾਂ ਦਾ ਕਤਲੇਆਮ ”ਨਸਲਕੁਸ਼ੀ” ਹੈ।
ਉਨ੍ਹਾਂ ਕਿਹਾ ਕਿ 1984 ਦੌਰਾਨ ਇਕ ਪਰਿਵਾਰ ਪ੍ਰਤੀ ਵਫਾਦਾਰ ਕਾਰਕੁੰਨਾਂ ਵਲੋਂ ਸਿੱਖ ਭਾਈਚਾਰੇ ਨੂੰ ਸਰੀਰਕ ਤੌਰ ‘ਤੇ ਖਤਮ ਕਰਨ ਦਾ ਯਤਨ ਕੀਤਾ ਗਿਆ ਤੇ ਇਸ ਪਰਿਵਾਰ ਦੀ ਅਗਵਾਈ ਵਾਲੀ ਸਰਕਾਰ ਮੂਕ ਦਰਸ਼ਕ ਬਣੀ ਰਹੀ ਕਿਉਂਕਿ ਇਹ ਭਾਈਚਾਰੇ ਦੇ ਖਿਲਾਫ ਹਿੰਸਾ ਭੜਕਾਉਣ ਵਿਚ ਸਿੱਧੇ ਤੌਰ ‘ਤੇ ਸ਼ਾਮਲ ਸੀ।
ਉਨ੍ਹਾਂ ਕਿਹਾ ਕਿ ਸਿੱਖਾਂ ਨੇ 1984 ਦੇ ਇਸ ਸਮੇਂ ਦੌਰਾਨ ਵੱਡਾ ਸੰਤਾਪ ਹੰਢਾਇਆ ਅਤੇ ਇਸ ਨਸਲਕੁਸ਼ੀ ਦੇ ਯਤਨ ਦੇ 33 ਵਰ੍ਹੇ ਬਾਅਦ ਭਾਈਚਾਰਾ ਨਿਆ ਹਾਸਲ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈਚਾਰਾ ਭਾਰਤੀ ਜਨਤਾ ਪਾਰਟੀ ਸਰਕਾਰਾਂ ਦਾ ਧੰਨਵਾਦੀ ਹੈ ਜਿਸਨੇ ਨੇ ਭਾਈਚਾਰੇ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਨੇ ਇਸ ਨਸਲਕੁਸ਼ੀ ਦੀ ਜਾਂਚ ਲਈ ਨਾਨਾਵਤੀ ਕਮਿਸ਼ਨ ਸਥਾਪਿਤ ਕੀਤਾ ਸੀ। ਇਸੇ ਤਰ੍ਹਾਂ ਸ਼੍ਰੀ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਸਭ ਤੋਂ ਪਹਿਲਾਂ ਫੈਸਲਾ ਹੀ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਗਠਿਤ ਕਰਨ ਦਾ ਕੀਤਾ ਸੀ।
ਉਨ੍ਹਾਂ ਕਿਹਾ ਕਿ ਅਜਿਹੇ ਦਲੇਰਾਨਾ ਫੈਸਲਿਆਂ ਦੀ ਬਦੌਲਤ ਹੀ ਭਾਈਚਾਰੇ ਨੂੰ ਆਸ ਦੀ ਕਿਰਨ ਵਿਖਾਈ ਦਿੱਤੀ ਹੈ, ਜਦੋਂਕਿ ਇਹ ਭਾਈਚਾਰਾ ਕਾਨੂੰਨ ਦੀ ਸਥਾਪਿਤ ਪ੍ਰਣਾਲੀ ਨਾਲ ਜੂਝ ਰਿਹਾ ਹੈ, ਜਿਸ ਵਿਚ ਪਸ਼ੂਆਂ ਦਾ ਨੁਕਸਾਨ ਕਰਨ ਵਾਲਿਆਂ ਨੂੰ ਤਾਂ ਸਜ਼ਾ ਮਿਲ ਜਾਂਦੀ ਹੈ ਜਦੋਂਕਿ ਹਜ਼ਾਰਾਂ ਬੇਦੋਸ਼ੇ ਸਿੱਖਾਂ ਦਾ ਕਤਲ ਕਰਨ ਵਾਲੇ ਸ਼ਰੇਆਮ ਘੁੰਮਦੇ ਫਿਰਦੇ ਹਨ। ਸ਼੍ਰੀ ਸਿਰਸਾ ਨੇ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭਾਈਚਾਰੇ ਨੂੰ ਦਰਪੇਸ਼ ਮਾਮਲੇ ਉਠਾਏ। ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਮੋਦੀ ਸਰਕਾਰ ਕੋਲ ਵਫਦ ਵੀ ਭੇਜਿਆ ਜਾਵੇਗਾ, ਤਾਂ ਜੋ ਉਸ ਨੂੰ ਮੌਜੂਦਾ ਸਟੈਂਡ ਦੀ ਸਮੀਖਿਆ ਲਈ ਰਾਜ਼ੀ ਕੀਤਾ ਜਾ ਸਕੇ ਕਿਉਂਕਿ ਮੌਜੂਦਾ ਸਟੈਂਡ ਨਾਲ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article