PUNJABMAILUSA.COM

ਦਿੱਲੀ ਗੁਰਦੁਆਰਾ ਚੋਣਾਂ : ਸਿੱਖ ਆਗੂਆਂ ਨੇ ਰਾਜਧਾਨੀ ਵਿੱਚ ਲਾਏ ਡੇਰੇ

ਦਿੱਲੀ ਗੁਰਦੁਆਰਾ ਚੋਣਾਂ : ਸਿੱਖ ਆਗੂਆਂ ਨੇ ਰਾਜਧਾਨੀ ਵਿੱਚ ਲਾਏ ਡੇਰੇ

ਦਿੱਲੀ ਗੁਰਦੁਆਰਾ ਚੋਣਾਂ : ਸਿੱਖ ਆਗੂਆਂ ਨੇ ਰਾਜਧਾਨੀ ਵਿੱਚ ਲਾਏ ਡੇਰੇ
February 17
08:51 2017

delhi 2
ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਦਿੱਲੀ ਗੁਰਦੁਆਰਾ ਚੋਣਾਂ ਵਿੱਚ ਅਕਾਲੀ ਦਲ ਦਿੱਲੀ (ਸਰਨਾ) ਲਈ ਪ੍ਰਚਾਰ ਕਰਨ ਵਾਸਤੇ ਪੰਜਾਬ ਦੇ ਸਿੱਖ ਆਗੂਆਂ ਨੇ ਰਾਜਧਾਨੀ ਵਿੱਚ ਡੇਰੇ ਲਾ ਲਏ ਹਨ। ਇਨ੍ਹਾਂ ਵਿੱਚ ਵਧੇਰੇ ਸਰਬਤ ਖਾਲਸਾ ਦੀ ਪ੍ਰਬੰਧਕ ਧਿਰ ਨਾਲ ਜੁੜੇ ਆਗੂ ਸ਼ਾਮਲ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਾਸਤੇ 26 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 24 ਫਰਵਰੀ ਸ਼ਾਮ 5 ਵਜੇ ਤਕ ਚੋਣ ਪ੍ਰਚਾਰ ਖਤਮ ਹੋ ਜਾਵੇਗਾ । ਇਸ ਵੇਲੇ ਮੁੱਖ ਮੁਕਾਬਲਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਅਕਾਲੀ ਦਲ (ਦਿੱਲੀ) ਸਰਨਾ ਵਿਚਾਲੇ ਹੈ ਜਦੋਂ ਕਿ ਪੰਥਕ ਸੇਵਾ ਦਲ ਨੇ ਕੁਝ ਥਾਵਾਂ ‘ਤੇ ਮੁਕਾਬਲੇ ਨੂੰ ਤਿਕੋਣਾ ਬਣਾ ਦਿੱਤਾ ਹੈ। ਇਸੇ ਤਰ੍ਹਾਂ ਕੁਝ ਹਲਕਿਆਂ ਵਿੱਚ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਸਮਰਥਨ ਪ੍ਰਾਪਤ ਉਮੀਦਵਾਰ ਵੀ ਸ਼ਾਮਲ ਹਨ। ਸਰਨਾ ਗੁੱਟ ਵਾਸਤੇ ਪ੍ਰਚਾਰ ਕਰਨ ਲਈ ਪੰਜਾਬ ਤੋਂ ਕਈ ਸਿੱਖ ਆਗੂ ਦਿੱਲੀ ਪੁੱਜ ਗਏ ਹਨ। ਇਨ੍ਹਾਂ ਸਿੱਖ ਆਗੂਆਂ ਵਿੱਚ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਤੇ ਸਰਬੱਤ ਖਾਲਸਾ ਪ੍ਰਬੰਧਕ ਧਿਰ ਦੇ ਆਗੂ ਭਾਈ ਮੋਹਕਮ ਸਿੰਘ, ਸਤਨਾਮ ਸਿੰਘ ਮਨਾਵਾਂ, ਸਾਬਕਾ ਖਾੜਕੂ ਆਗੂ ਭਾਈ ਵੱਸਣ ਸਿੰਘ ਜਫਰਵਾਲ, ਖਾਲਸਾ ਪੰਚਾਇਤ ਦੇ ਚਰਨਜੀਤ ਸਿੰਘ ਚੰਨੀ, ਪੰਥਕ ਤਾਲਮੇਲ ਸੰਗਠਨ ਵਲੋਂ ਗਿਆਨੀ ਕੇਵਲ ਸਿੰਘ ਤੇ ਸਤਿਕਾਰ ਕਮੇਟੀ ਵਲੋਂ ਜੋਗਿੰਦਰ ਸਿੰਘ ਫੌਜੀ ਪ੍ਰਮੁੱਖ ਤੌਰ ‘ਤੇ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਬਲਬੀਰ ਸਿੰਘ ਦਾ ਨਾਂ ਵੀ ਸ਼ਾਮਲ ਹੈ। ਭਾਈ ਬਲਬੀਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਰੋਸ ਦਾ ਵਿਖਾਵਾ ਕਰਦਿਆਂ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਦੇਣ ਤੋਂ ਇਨਕਾਰ ਕਰ ਦਿੱਤਾ ਸੀ । ਉਹ ਦਿੱਲੀ ਚੋਣਾਂ ਵਿੱਚ ਪਰਮਜੀਤ ਸਿੰਘ ਸਰਨਾ ਨੂੰ ਸਮਰਥਨ ਦੇਣ ਲਈ ਪੁੱਜੇ ਗਏ ਹਨ। ਇਸ ਸਬੰਧੀ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਦਿੱਲੀ ਵਿੱਚ ਹਾਕਮ ਧਿਰ ਵਿਰੁੱਧ ਪ੍ਰਚਾਰ ਕਰਨਗੇ। ਇਸ ਦੌਰਾਨ ਸਰਬਤ ਖਾਲਸਾ ਪ੍ਰਬੰਧਕਾਂ ਵਿੱਚ ਸ਼ਾਮਲ ਭਾਈ ਮੋਹਕਮ ਸਿੰਘ ਵਲੋਂ ਸ੍ਰੀ ਸਰਨਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ । ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਦੇ ਸਿੱਖਾਂ ਦੇ ਵਿਰੋਧ ਕਾਰਨ ਹੀ ਹਾਕਮ ਧਿਰ ਦੇ ਦਿੱਲੀ ਵਿੱਚ ਲੱਗੇ ਹੋਰਡਿੰਗਾਂ ਤੋਂ ਬਾਦਲਾਂ ਦੀਆਂ ਤਸਵੀਰਾਂ ਮਨਫੀ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਾਕਮ ਧਿਰ ਵਲੋਂ ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ ਤੇ ਕਈ ਹੋਰ ਆਗੂ ਪ੍ਰਚਾਰ ਲਈ ਦਿੱਲੀ ਗਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article