PUNJABMAILUSA.COM

ਦਿੱਲੀ ਗੁਰੂਦੁਆਰਾ ਚੋਣਾਂ ਕੇਵਲ ਫੋਟੋ ਵੋਟਰ ਸੂਚੀਆਂ ਦੇ ਆਧਾਰ ‘ਤੇ – ਇੰਦਰ ਮੋਹਨ ਸਿੰਘ

ਦਿੱਲੀ ਗੁਰੂਦੁਆਰਾ ਚੋਣਾਂ ਕੇਵਲ ਫੋਟੋ ਵੋਟਰ ਸੂਚੀਆਂ ਦੇ ਆਧਾਰ ‘ਤੇ – ਇੰਦਰ ਮੋਹਨ ਸਿੰਘ

ਦਿੱਲੀ ਗੁਰੂਦੁਆਰਾ ਚੋਣਾਂ ਕੇਵਲ ਫੋਟੋ ਵੋਟਰ ਸੂਚੀਆਂ ਦੇ ਆਧਾਰ ‘ਤੇ – ਇੰਦਰ ਮੋਹਨ ਸਿੰਘ
July 04
21:11 2016

PHOTO
ਦਿੱਲੀ, 4 ਜੁਲਾਈ (ਪੰਜਾਬ ਮੇਲ)- ਜਨਵਰੀ, 2017 ‘ਚ ਹੋਣ ਵਾਲੀਆਂ ਦਿੱਲੀ ਗੁਰੂਦੁਆਰਾ ਚੋਣਾਂ ਕੇਵਲ ਫੋਟੋ ਵਾਲੀਆਂ ਵੋਟਰ ਸੂਚੀਆਂ ਦੇ ਆਧਾਰ ‘ਤੇ ਕਰਵਾਈਆਂ ਜਾਣਗੀਆਂ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਚੋਣਾਂ ਮਾਮਲੇ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਵਲੋਂ ਪਿਛਲੇ ਚਾਰ ਵਰਿਆਂ ਤੋਂ ਅਦਾਲਤਾਂ ‘ਤੇ ਦਿੱਲੀ ਦੇ ਉਪ-ਰਾਜਪਾਲ ‘ਤੇ ਮੁੱਖ ਮੰਤਰੀ ਨੂੰ ਲਗਾਤਾਰ ਪਹੁੰਚ ਕਰਣ ਤੋਂ ਉਪਰੰਤ ਹੁਣ ਦਿੱਲੀ ਸਰਕਾਰ ਨੇ ਪੁਰਾਣੀਆਂ ਵੋਟਰ ਸੂਚੀਆਂ ‘ਚ ਨਵੀਆਂ ਵੋਟਾਂ ਰਲਾ ਕੇ ਵੋਟਰ ਸੂਚੀਆਂ ਬਣਾਉਣ ਦੀ ਪ੍ਰਕਿਰਆ ਨੂੰ ਰੱਦ ਕਰ ਦਿੱਤਾ ਹੈ। ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਦਿੱਲੀ ਗੁਰੂਦੁਆਰਾ ਚੋਣ ਵਿਭਾਗ ਨੇ ਬੀਤੇ ਦਿਨੀਂ ਅਪਣੇ 24 ਜੂਨ, 2016 ਦੇ ਪਤਰ ਰਾਹੀ ਜਾਣੂੰ ਕਰਵਾਇਆ ਹੈ ਕਿ ਹੁਣ ਛੇਤੀ ਹੀ ਵਰਾ 2013 ‘ਚ ਪਿਛਲੀਆਂ ਗੁਰੂਦੁਆਰਾ ਚੋਣਾਂ ‘ਚ ਇਸਤੇਮਾਲ ਕੀਤੀਆਂ ਵੋਟਰ ਸੂਚੀਆਂ ਨੂੰ ਆਧਾਰ ਮੰਨ ਕੇ ਦਿੱਲੀ ਦੇ 18 ਵਰੇ ਤੋਂ ਵੱਧ ਉਮਰ ਦੇ ਸਿੱਖ ਵਸਨੀਕਾਂ ਨੂੰ ਗੁਰੂਦੁਆਰਾ ਵਾਰਡਾਂ ਨੀ ਨਵੀਂ ਹਦਬੰਦੀ ਮੁਤਾਬਿਕ ਵੋਟਰ ਸੂਚੀਆਂ ‘ਚ ਅਪਣਾ ਨਾਮ ਦਰਜ ਕਰਵਾਉਣ, ਕਿਸੇ ਦੀ ਵੋਟ ‘ਤੇ ਇਤਰਾਜ ਕਰਣ ਜਾਂ ਅਪਣੀ ਵੋਟ ‘ਚ ਕੋਈ ਸੋਧ ਕਰਵਾਉਣ ਦਾ ਮੋਕਾ ਦਿੱਤਾ ਜਾਵੇਗਾ ‘ਤੇ ਇਸ ਪ੍ਰਕਿਰਆ ਨੂੰ ਨੇਪਰੇ ਚਾੜ੍ਹਣ ਲਈ ਗੁਰੁਦੁਆਰਾ ਚੋਣ ਵਿਭਾਗ ਦੇ ਮੁਲਾਜਮ ਘਰ-ਘਰ ਜਾਣਗੇ ‘ਤੇ ਇਸ ਕਾਰਜ ਦੀ ਅਖਬਾਰਾਂ ‘ਤੇ ਪ੍ਰੈਸ ਮੀਡੀਆ ਰਾਹੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਉਪਰੰਤ ਮੁੱਢਲੀਆਂ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ, ਜਿਸ ‘ਚ ਮੁੱੜ੍ਹ ਨਵੀਆਂ ਵੋਟਾਂ ਦੇ ਦਾਵੇ, ਇਤਰਾਜ ਜਾਂ ਸੋਧ ਲਈ ਬੇਨਤੀ ਪੱਤਰ ਦਾਖਿਲ ਕੀਤੇ ਜਾ ਸਕਦੇ ਹਨ। ਇਸ ਤੋਂ ਉਪਰੰਤ ਫੋਟੋ ਵਾਲੀਆਂ ਅੰਤਿਮ ਵੋਟਰ ਸੂਚੀਆਂ ਦਾ ਪ੍ਰਕਾਸ਼ਨ ਅਂਗ੍ਰੇਜੀ, ਹਿੰਦੀ ‘ਤੇ ਗੁਰਮੁਖੀ ਭਾਸ਼ਾਵਾਂ ‘ਚ ਕੀਤਾ ਜਾਵੇਗਾ, ਜਿਸਦੇ ਆਧਾਰ ‘ਤੇ ਜਨਵਰੀ, 2017 ‘ਚ ਨਿਰਧਾਰਤ ਦਿੱਲੀ ਗੁਰੂਦੁਆਰਾ ਚੋਣਾਂ ਕਰਵਾਈਆਂ ਜਾਣਗੀਆਂ। ਸ. ਇੰਦਰ ਮੋਹਨ ਸਿੰਘ ਨੇ ਜਾਣਕਾਰੀ ਦਿੱਤ ਿਕਿ ਇਸ ਪੂਰੀ ਪ੍ਰਕਿਰਆ ਲਈ ਦਿੱਲੀ ਦੇ ਵੱਖ-ਵੱਖ ਹਲਕਿਆਂ ਦੇ ਗੁਰੂਦੁਆਰਿਆਂ ‘ਚ ਛੇਤੀ ਹੀ 23 ਜੋਨਲ ਦਫਤਰ ਖੋਲੇ ਜਾਣ ਦੀ ਵੀ ਆਸ ਹੈ । ਦਸਣਯੋਗ ਹੈ ਦਿੱਲੀ ਸਰਕਾਰ ਨੇ ਬੀਤੇ 31 ਮਈ, 2016 ਨੂੰ ਮਾਣਯੋਗ ਦਿੱਲੀ ਹਾਈ ਕੋਰਟ ‘ਚ ਦਿਸੰਬਰ, 2016 ਤੱਕ ਵੋਟਰ ਸੂਚੀਆਂ ਤਿਆਰ ਕਰਕੇ ਜਨਵਰੀ, 2017 ‘ਚ ਦਿੱਲੀ ਗੁਰੂਦੁਆਰਾ ਚੋਣਾਂ ਕਰਵਾਉਣ ਦਾ ਹਲਫਨਾਮਾ ਦਿੱਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article