PUNJABMAILUSA.COM

ਦਿੱਲੀ ‘ਚ ਆਨੰਦ ਮੈਰਿਜ ਐਕਟ ਇਸ ਹਫ਼ਤੇ ਹੋਵੇਗਾ ਲਾਗੂ

 Breaking News

ਦਿੱਲੀ ‘ਚ ਆਨੰਦ ਮੈਰਿਜ ਐਕਟ ਇਸ ਹਫ਼ਤੇ ਹੋਵੇਗਾ ਲਾਗੂ

ਦਿੱਲੀ ‘ਚ ਆਨੰਦ ਮੈਰਿਜ ਐਕਟ ਇਸ ਹਫ਼ਤੇ ਹੋਵੇਗਾ ਲਾਗੂ
July 28
22:17 2017

ਨਵੀਂ ਦਿੱਲੀ, 28 ਜੁਲਾਈ (ਪੰਜਾਬ ਮੇਲ) – ਦਿੱਲੀ ਰਹਿੰਦੇ ਸਿੱਖ ਭਾਈਚਾਰੇ ਲਈ ਇਹ ਖੁਸ਼ਖਬਰੀ ਵਾਲੀ ਖ਼ਬਰ ਹੈ ਕਿ ਰਾਜਧਾਨੀ ਦਿੱਲੀ ਵਿਚ ਆਨੰਦ ਮੈਰਿਜ ਐਕਟ ਤਹਿਤ ਰਜਿਸਟਰੇਸ਼ਨ ਇਸ ਹਫ਼ਤੇ ਸ਼ੁਰੂ ਹੋ ਜਾਵੇਗਾ। ਇਸ ਨਾਲ ਸਿੱਖਾਂ ਦੀ ਪਿਛਲੇ 100 ਸਾਲ ਤੋਂ ਚਲਦੀ ਮੰਗ ਪੂਰੀ ਹੋਣ ਜਾ ਰਹੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਨ੍ਹਾਂ ਇਸ ਬਾਰੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਮਿਲ ਕੇ ਦੱਸਿਆ ਕਿ ਆਨੰਦ ਮੈਰਿਜ ਐਕਟ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ ਮਿਲੀ ਹੋਈ ਹੈ ਪ੍ਰੰਤੂ ਤਾਲਮੇਲ ਦੀ ਕਮੀ ਕਾਰਨ ਇਸ ਨੂੰ ਦਿੱਲੀ ਵਿਚ ਲਾਗੂ ਨਹੀਂ ਕੀਤਾ ਜਾ ਸਕਿਆ। ਸਿਰਸਾ ਨੇ ਉਪ ਰਾਜਪਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਇਸ ‘ਤੇ ਕਾਰਵਾਈ ਕਰਦਿਆਂ ਇਸ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦੇ ਦਿੱਤੇ। ਸਿਰਸਾ ਨੇ ਦੱਸਿਆ ਕਿ ਉਪ ਰਾਜਪਾਲ ਬੈਜਲ ਨੇ ਇਸ ਐਕਟ ਨੂੰ ਲਾਗੂ ਕਰਨ ਬਾਰੇ ਫਾਈਲ ਡਿਵੀਜ਼ਨਲ ਕਮਿਸ਼ਨਰ ਨੂੰ ਭੇਜ ਦਿੱਤੀ ਜਿੱਥੋਂ ਇਹ ਸਕੱਤਰ ਕਾਨੂੰਨ ਕੋਲ ਜਾਵੇਗੀ ਜੋ ਕਿ ਇਸ ਨੂੰ ਇਕ ਦੋ ਦਿਨਾਂ ਵਿਚ ਪਾਸ ਕਰਕੇ ਵਾਪਸ ਉਪ ਰਾਜਪਾਲ ਨੂੰ ਭੇਜ ਦੇਣਗੇ। ਜਿਸ ਪਿੱਛੋਂ ਦਿੱਲੀ ਵਿਚ ਆਨੰਦ ਮੈਰਿਜ ਐਕਟ ਲਾਗੂ ਹੋ ਜਾਵੇਗਾ। ਸਿਰਸਾ ਨੇ ਦੱਸਿਆ ਕਿ ਸਿੱਖਾਂ ਦੀ ਇਕ ਸਦੀ ਪੁਰਾਣੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 1909 ਵਿਚ ਪਹਿਲੀ ਵਾਰ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮੰਗ ਉਠੀ ਸੀ। ਉਨ੍ਹਾਂ ਦੱਸਿਆ ਕਿ ਇਸ ਐਕਟ ਨੂੰ ਲਾਗੂ ਕਰਵਾਉਣ ਲਈ ਸਿੱਖ ਭਾਈਚਾਰੇ ਨੂੰ ਲੰਬੀ ਲੜਾਈ ਲੜਨੀ ਪਈ। ਸਿਰਸਾ ਨੇ ਕਿਹਾ ਕਿ ਸਭ ਤੋਂ ਜ਼ਿਆਦਾ ਮੁਸ਼ਕਲ ਵਿਦੇਸ਼ ਰਹਿੰਦੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਆ ਰਹੀ ਹੈ ਜੋ ਅਪਣਾ ਧਰਮ ਸਿੱਖ ਲਿਖਦੇ ਹਨ ਪ੍ਰੰਤੂ ਇਸ ਐਕਟ ਤਹਿਤ ਵਿਆਹ ਰਜਿਸਟਰਡ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article