ਦਿੱਲੀ ‘ਚ ਕਿਸਾਨਾਂ ਦਾ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

214
Share

ਕੌਮੀ ਰਾਜਧਾਨੀ ‘ਚ ਦਾਖਲ ਹੋਣ ਵਾਲੇ ਪੰਜੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ਚੇਤਾਵਨੀ
ਨਵੀਂ ਦਿੱਲੀ, 30 ਨਵੰਬਰ (ਪੰਜਾਬ ਮੇਲ)- ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਸੋਮਵਾਰ ਨੂੰ ਪੰਜਵੇਂ ਦਿਨ ਵੀ ਜਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਅੱਜ ਕੌਮੀ ਰਾਜਧਾਨੀ ‘ਚ ਦਾਖਲ ਹੋਣ ਵਾਲੇ ਪੰਜੇ ਰਸਤਿਆਂ ਨੂੰ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ। ਪ੍ਰਦਰਸ਼ਨਕਾਰੀਆਂ ਨੇ ਉੱਤਰੀ ਦਿੱਲੀ ਦੇ ਬੁਰਾੜੀ ਸਥਿਤ ਮੈਦਾਨ ਵਿਚ ਜਾਣ ਮਗਰੋਂ ਗੱਲਬਾਤ ਸ਼ੁਰੂ ਕਰਨ ਦੀ ਕੇਂਦਰ ਦੀ ਤਜਵੀਜ਼ ਨਾ ਮੰਨਦਿਆਂ ਐਤਵਾਰ ਨੂੰ ਕਿਹਾ ਸੀ ਕਿ ਉਹ ਸ਼ਰਤਾਂ ਨਾਲ ਗੱਲਬਾਤ ਨਹੀਂ ਕਰਨਗੇ। ਇਸ ਮਗਰੋਂ ਉਨ੍ਹਾਂ ਅਗਲੀ ਕਾਰਵਾਈ ਲਈ ਮੀਟਿੰਗ ਸੱਦੀ ਸੀ। ਉਧਰ, ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ ਵਿਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।


Share