PUNJABMAILUSA.COM

ਦਿੱਲੀ ’ਚ ਘਰ ਵਿੱਚੋਂ ਭੇਤਭਰੀ ਹਾਲਤ ਵਿਚ ਮਿਲੀਆਂ 11 ਲਾਸ਼ਾਂ

ਦਿੱਲੀ ’ਚ ਘਰ ਵਿੱਚੋਂ ਭੇਤਭਰੀ ਹਾਲਤ ਵਿਚ ਮਿਲੀਆਂ 11 ਲਾਸ਼ਾਂ

ਦਿੱਲੀ  ’ਚ  ਘਰ ਵਿੱਚੋਂ ਭੇਤਭਰੀ ਹਾਲਤ ਵਿਚ ਮਿਲੀਆਂ 11 ਲਾਸ਼ਾਂ
July 01
21:47 2018

ਨਵੀਂ ਦਿੱਲੀ, 1 ਜੁਲਾਈ (ਪੰਜਾਬ ਮੇਲ)- ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਦੇ ਸੰਤ ਨਗਰ ਦੇ ਇਕ ਘਰ ਵਿੱਚੋਂ ਪਰਿਵਾਰਕ ਮੈਂਬਰਾਂ ਦੀਆਂ 11 ਲਾਸ਼ਾਂ ਭੇਤਭਰੀ ਹਾਲਤ ਵਿੱਚ ਮਿਲਣ ਮਗਰੋਂ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। 10 ਲਾਸ਼ਾਂ ਛੱਤ ਨਾਲ ਲਟਕਦੀਆਂ ਮਿਲੀਆਂ ਜਦੋਂ ਕਿ ਇਕ ਬਜ਼ੁਰਗ ਔਰਤ ਦੀ ਲਾਸ਼ ਫਰਸ਼ ’ਤੇ ਮਿਲੀ। ਲਾਸ਼ਾਂ ਵਿੱਚੋਂ ਕਈਆਂ ਦੇ ਮੂੰਹ ਅਤੇ ਕੁਝ ਦੇ ਹੱਥ-ਪੈਰ ਬੰਨ੍ਹੇ ਹੋਏ ਸਨ। ਦੋ ਮੰਜ਼ਿਲਾ ਮਕਾਨ ਵਿੱਚ ਸਵੇਰੇ ਗੁਆਂਢੀ ਨੇ ਪਹਿਲਾਂ ਲਾਸ਼ਾਂ ਛੱਤ ’ਤੇ ਲੱਗੇ ਲੋਹੇ ਦੇ ਜਾਲ ਨਾਲ ਲਟਕਦੀਆਂ ਦੇਖੀਆਂ ਅਤੇ ਰੌਲਾ ਪਾ ਦਿੱਤਾ। ਇਸ ਮਗਰੋਂ ਪੁਲੀਸ ਨੂੰ ਲੋਕਾਂ ਵੱਲੋਂ ਸੂਚਿਤ ਕੀਤਾ ਗਿਆ। ਮੌਕੇ ’ਤੇ ਪੁੱਜੀ ਪੁਲੀਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ। ਸੰਯੁਕਤ ਪੁਲੀਸ ਕਮਿਸ਼ਨਰ ਰਾਜੇਸ਼ ਖੰਨਾ ਮੁਤਾਬਕ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ ਅਤੇ ਪੁਲੀਸ ਹਰ ਨਜ਼ਰੀਏ ਤੋਂ ਜਾਂਚ ਕਰ ਰਹੀ ਹੈ। ਪਰਿਵਾਰ ਦੀ ਗਲੀ ਵਿੱਚ ਹੀ ਪਲਾਈਵੁੱਡ ਤੇ ਪਰਚੂਨ ਦੀ ਦੁਕਾਨ ਹੈ ਅਤੇ ਗੁਆਂਢੀ ਹੇਮੰਤ ਸਵੇਰੇ ਦੁਕਾਨ ਦੇਰ ਤੱਕ ਬੰਦ ਰਹਿਣ ਕਰਕੇ ਘਰ ਦੁੱਧ ਲੈਣ ਗਿਆ ਤਾਂ ਉਸ ਨੂੰ ਘਰ ਦਾ ਦਰਵਾਜ਼ਾ ਖੁੱਲ੍ਹਾ ਮਿਲਿਆ ਤੇ 6-7 ਲਾਸ਼ਾਂ ਲਟਕੀਆਂ ਦੇਖੀਆਂ ਜਿਨ੍ਹਾਂ ਦੇ ਮੂੰਹ ਚਿੱਟੇ ਕੱਪੜੇ ਨਾਲ ਬੰਨ੍ਹੇ ਹੋਏ ਸਨ। ਪੁਲੀਸ ਨੇ ਆ ਕੇ ਦੇਖਿਆ ਤਾਂ ਕੁੱਲ 11 ਲਾਸ਼ਾਂ ਪਾਈਆਂ ਗਈਆਂ। ਹੇਮੰਤ ਮੁਤਾਬਕ 75 ਸਾਲਾਂ ਦੀ ਬਜ਼ੁਰਗ ਮਾਂ ਨਰਾਇਣਾ, ਉਸ ਦੇ ਦੋ ਪੁੱਤਰ ਭੁਪਿੰਦਰ (46) ਤੇ ਲਲਿਤ ਸਿੰਘ (42) ਅਤੇ ਦੋਹਾਂ ਦੀਆਂ ਪਤਨੀਆਂ, ਇੱਕ ਵਿਧਵਾ ਧੀ, 4 ਪੋਤੇ ਅਤੇ ਇਕ ਦੋਹਤੀ ਘਰ ਵਿੱਚ ਰਹਿੰਦੇ ਸਨ। ਦੋਵੇਂ ਭਰਾਵਾਂ ਦੀਆਂ ਵੱਖ-ਵੱਖ ਦੁਕਾਨਾਂ ਹਨ ਅਤੇ ਉਹ ਰਾਜਸਥਾਨ ਤੋਂ ਇੱਥੇ ਕਰੀਬ 23 ਸਾਲ ਪਹਿਲਾਂ ਆ ਕੇ ਵਸੇ ਸਨ। ਇੱਕ ਭਰਾ ਰਾਜਸਥਾਨ ਦੇ ਚਿਤੌੜ੍ਹਗੜ੍ਹ ਵਿਖੇ ਰਹਿੰਦਾ ਹੈ। ਗੁਆਂਢੀਆਂ ਨੇ ਦੱਸਿਆ ਕਿ ਪਰਿਵਾਰ ਵਿੱਚ ਕੋਈ ਕਲੇਸ਼ ਨਹੀਂ ਸੀ ਅਤੇ ਉਨ੍ਹਾਂ ਦਾ ਕਿਸੇ ਨਾਲ ਕੋਈ ਵੈਰ ਵੀ ਨਹੀਂ ਸੀ। ਇਸ ਦੌਰਾਨ ਦਿੱਲੀ ਪੁਲੀਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਫੋਰੈਂਸਿਕ ਟੀਮ ਨਾਲ ਜੁੜੇ ਸੂਤਰਾਂ ਮੁਤਾਬਕ ਘਟਨਾ ਵਾਲੀ ਰਾਤ ਨੂੰ ਪਰਿਵਾਰਕ ਮੈਂਬਰਾਂ ਨੂੰ ਖਾਣਾ ਦਿੱਤਾ ਗਿਆ ਜਿਸ ਵਿੱਚ ਨਸ਼ੀਲਾ ਪਦਾਰਥ ਮਿਲਾਇਆ ਗਿਆ ਸੀ। ਸੂਤਰਾਂ ਮੁਤਾਬਕ ਰਾਤ ਨੂੰ ਕੋਈ ਵੀ ਘਰ ਤੋਂ ਬਾਹਰ ਅਤੇ ਅੰਦਰ ਨਹੀਂ ਗਿਆ ਅਤੇ ਲੁੱਟ ਦਾ ਵੀ ਕੋਈ ਨਿਸ਼ਾਨ ਦਿਖਾਈ ਨਹੀਂ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਹੀ ਕਿਸੇ ਮੈਂਬਰ ਨੇ ਬਾਕੀ ਮੈਂਬਰਾਂ ਦਾ ਕਤਲ ਕੀਤਾ ਅਤੇ ਫਿਰ ਖ਼ੁਦਕੁਸ਼ੀ ਕਰ ਲਈ। ਬਜ਼ੁਰਗ ਨਰਾਇਣਾ ਦਾ ਗਲਾ ਦਬਾਅ ਕੇ ਕਥਿਤ ਤੌਰ ’ਤੇ ਕਤਲ ਕੀਤਾ ਗਿਆ ਅਤੇ ਵਿਧਵਾ ਧੀ ਪ੍ਰਤਿਭਾ ਦਾ ਵੀ ਗਲਾ ਵੱਢਿਆ ਗਿਆ ਹੈ। ਪਾਲਤੂ ਕੁੱਤੇ ਨੂੰ ਘਰ ਦੀ ਛੱਤ ਉਪਰ ਬੰਨ੍ਹ ਦਿੱਤਾ ਗਿਆ ਸੀ ਤਾਂ ਜੋ ਵਾਰਦਾਤ ਨੂੰ ਆਸਾਨੀ ਨਾਲ ਅੰਜਾਮ ਦਿੱਤਾ ਜਾ ਸਕੇ। ਪ੍ਰਤਿਭਾ ਦੀ ਧੀ ਪ੍ਰਿਅੰਕਾ (33) ਦਾ ਪਿਛਲੇ ਮਹੀਨੇ ਹੀ ਮੰਗਣਾ ਹੋਇਆ ਹੈ ਅਤੇ ਉਸ ਦਾ ਇਸ ਸਾਲ ਦੇ ਅਖੀਰ ’ਚ ਵਿਆਹ ਹੋਣਾ ਤੈਅ ਸੀ। ਭੇਤਭਰੀ ਢੰਗ ਨਾਲ ਹੋਈਆਂ ਮੌਤਾਂ ਦੇ ਮਾਮਲੇ ਦੀ ਦਿੱਲੀ ਪੁਲੀਸ ਦੀ ਕ੍ਰਾਈਮ ਬਰਾਂਚ ਵੱਲੋਂ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਪੁਲੀਸ ਨੂੰ ਮੌਕੇ ਤੋਂ ਹੱਥ ਨਾਲ ਲਿਖੇ ਕੁਝ ਧਾਰਮਿਕ ਦਸਤਾਵੇਜ਼ ਵੀ ਮਿਲੇ ਹਨ ਜਿਸ ਤੋਂ ਸ਼ੱਕ ਜਾਪਦਾ ਹੈ ਕਿ ਪਰਿਵਾਰ ਦੇ ਮੈਂਬਰ ਕੋਈ ਪੂਜਾ-ਪਾਠ ’ਚ ਲੱਗੇ ਹੋਏ ਸਨ। ਜਿਸ ਢੰਗ ਨਾਲ ਮ੍ਰਿਤਕਾਂ ਦੇ ਮੂੰਹ ਅਤੇ ਅੱਖਾਂ ਬੰਨ੍ਹੀਆਂ ਹੋਈਆਂ ਸਨ, ਉਹ ਦਸਤਾਵੇਜ਼ਾਂ ਨਾਲ ਮੇਲ ਖਾਂਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

Read Full Article
    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article