ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

85
Share

ਸਰਦੂਲਗੜ੍ਹ, 17 ਦਸੰਬਰ (ਪੰਜਾਬ ਮੇਲ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਵਿਚ ਲਗਾਏ ਧਰਨੇ ’ਚ ਸ਼ਾਮਲ ਹੋਣ ਲਈ ਜਾ ਰਹੇ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਦੀ ਹਿਸਾਰ ਨੇੜੇ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਜ਼ੈਲਦਾਰ ਪਿੰਡ ਫੱਤਾ ਮਾਲੋਕਾ ਆਪਣੇ ਸਾਥੀਆਂ ਸਮੇਤ ਦਿੱਲੀ ਸੰਘਰਸ ’ਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਹਿਸਾਰ ਨਜ਼ਦੀਕ ਉਨ੍ਹਾਂ ਦਾ ਟਰੈਕਟਰ ਖ਼ਰਾਬ ਹੋ ਗਿਆ। ਉਹ ਉਸ ਨੂੰ ਠੀਕ ਕਰ ਰਹੇ ਸਨ ਕਿ ਅਚਾਨਕ ਪਿੱਛੋਂ ਆਏ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਜਤਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਤਿੰਦਰ ਸਿੰਘ ਦਾ ਵਿਆਹ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ।

Share