PUNJABMAILUSA.COM

ਦਿੱਲੀ ‘ਚ ਫੇਲ੍ਹ ਹੋਇਆ ਔਡ-ਈਵਨ ਫਾਰਮੂਲਾ!

ਦਿੱਲੀ ‘ਚ ਫੇਲ੍ਹ ਹੋਇਆ ਔਡ-ਈਵਨ ਫਾਰਮੂਲਾ!

ਦਿੱਲੀ ‘ਚ ਫੇਲ੍ਹ ਹੋਇਆ ਔਡ-ਈਵਨ ਫਾਰਮੂਲਾ!
April 30
21:14 2016

kejriewal
ਨਵੀਂ ਦਿੱਲੀ, 30 ਅਪਰੈਲ (ਪੰਜਾਬ ਮੇਲ)- ਕੇਜਰੀਵਾਲ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਔਡ-ਈਵਨ ਫ਼ਾਰਮੂਲਾ ਇਸ ਵਾਰ ਫ਼ੇਲ੍ਹ ਹੋ ਗਿਆ ਹੈ। ਦਿੱਲੀ ਸਰਕਾਰ ਨੇ 15 ਅਪ੍ਰੈਲ ਨੂੰ ਰਾਜਧਾਨੀ ਵਿੱਚ ਪ੍ਰਦੂਸ਼ਣ ਘੱਟ ਕਰਨ ਲਈ ਇਹ ਫ਼ਾਰਮੂਲਾ ਲਾਗੂ ਕੀਤਾ ਸੀ ਜਿਸ ਦਾ ਅੱਜ ਅੰਤਿਮ ਦਿਨ ਹੈ ਪਰ ਜੋ ਅੰਕੜੇ ਪ੍ਰਾਪਤ ਹੋਏ ਹਨ ਉਸ ਤੋਂ ਪਤਾ ਲੱਗਾ ਕਿ ਕੇਜਰੀਵਾਲ ਦੀ ਰਾਜਧਾਨੀ ਵਿੱਚ ਪ੍ਰਦੂਸ਼ਣ ਘੱਟ ਕਰਨ ਦੀ ਯੋਜਨਾ ਦੂਜੇ ਗੇੜ ਵਿੱਚ ਠੁੱਸ ਹੋਈ ਹੈ। ਸਕੂਲ ਆਫ਼ ਪਲੈਨਿੰਗ ਐਂਡ ਆਰਕੀਟੈਕਚਰ (ਐਸ.ਪੀ.ਏ.) ਦੇ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਨਾ ਤਾਂ ਪ੍ਰਦੂਸ਼ਣ ਘੱਟ ਹੋਇਆ ਹੈ ਤੇ ਨਾ ਹੀ ਗੱਡੀਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਔਡ-ਈਵਨ ਦੀ ਕਾਮਯਾਬੀ ਲਈ ਦਿੱਲੀ ਸਰਕਾਰ ਨੇ ਇਸ ਵਾਰ ਆਪਣੀ ਪੂਰੀ ਤਾਕਤ ਲਾ ਦਿੱਤੀ ਸੀ। ਇਸ ਦੇ ਪ੍ਰਚਾਰ ਉੱਤੇ ਹੀ ਦਿੱਲੀ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੀਤੇ ਸਨ ਪਰ ਐਸ.ਪੀ.ਏ. ਦੇ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਕਾਰਾਂ ਦੀ ਗਿਣਤੀ ਵਿੱਚ ਕਮੀ ਨਹੀਂ ਆਈ। ਸੜਕਾਂ ਉੱਤੇ ਟਰੈਫ਼ਿਕ ਸਿਰਫ਼ 1 ਫ਼ੀਸਦੀ ਘੱਟ ਹੋਇਆ ਹੈ। ਸੰਸਥਾ ਦੀ ਰਿਪੋਰਟ ਅਨੁਸਾਰ ਨਿੱਜੀ ਕਾਰਾਂ ਉੱਤੇ ਨਿਯਮ ਲਾਗੂ ਹੋਣ ਨਾਲ ਟੈਕਸੀਆਂ ਦੀ ਗਿਣਤੀਆਂ ਵਿੱਚ ਜ਼ਿਆਦਾ ਵਾਧਾ ਹੋਇਆ ਹੈ। ਸੰਸਥਾ ਅਨੁਸਾਰ ਬਹੁਤ ਸਾਰੇ ਲੋਕਾਂ ਨੇ ਮਿਲਕੇ ਕਾਰ ਜ਼ਰੂਰ ਸ਼ੇਅਰ ਕੀਤੀ ਪਰ ਇਸ ਦੇ ਬਾਵਜੂਦ ਸੜਕਾਂ ਉੱਤੇ ਕਾਰਾਂ ਦੀ ਗਿਣਤੀ ਘੱਟ ਨਹੀਂ ਹੋਈ। ਇਸ ਤੋਂ ਇਲਾਵਾ ਲੋਕਾਂ ਨੇ ਨਕਲੀ ਸੀ.ਐਨ.ਜੀ. ਸਟਿੱਕਰ ਲਾ ਕੇ ਵੀ ਸਰਕਾਰ ਦੀ ਇਸ ਸਕੀਮ ਦੀ ਫ਼ੂਕ ਕੱਢੀ। ਸੰਸਥਾ ਅਨੁਸਾਰ ਪੁਰਾਣੀਆਂ ਕਾਰਾਂ ਦਾ ਇਸਤੇਮਾਲ ਜ਼ਿਆਦਾ ਹੋਣ ਨਾਲ ਰਾਜਧਾਨੀ ਵਿੱਚ ਪ੍ਰਦੂਸ਼ਣ ਦੀ ਮਾਤਰਾ ਲਗਾਤਾਰ ਵਧੀ ਹੈ। ਦਿੱਲੀ ਵਿੱਚ ਹੋਰ ਰੋਜ਼ਾਨਾ 12 ਹਜ਼ਾਰ ਨਵੀਆਂ ਗੱਡੀਆਂ ਦੀ ਵਿਕਰੀ ਹੋਈ ਹੈ। ਐਸ.ਪੀ.ਏ. ਦਿੱਲੀ ਸਰਕਾਰ ਦੇ ਇਸ ਔਡ-ਈਵਨ ਫ਼ਾਰਮੂਲੇ ਉੱਤੇ ਵੀ ਸਵਾਲ ਚੁੱਕਦਿਆਂ ਇਸ ਨੂੰ ਜਲਦਬਾਜ਼ੀ ਵਿੱਚ ਲਿਆ ਫ਼ੈਸਲਾ ਕਰਾਰ ਦਿੱਤਾ ਹੈ। ਐਸਪੀਏ ਦਾ ਕਹਿਣਾ ਹੈ ਕਿ 9 ਹਜ਼ਾਰ ਬੱਸਾਂ ਦੀ ਥਾਂ ਸਿਰਫ਼ 3 ਹਜ਼ਾਰ ਸਰਕਾਰੀ ਬੱਸਾਂ ਸੜਕਾਂ ਉੱਤੇ ਹਨ ਜਿਸ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article