PUNJABMAILUSA.COM

ਦਿੱਲੀ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

 Breaking News

ਦਿੱਲੀ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਦਿੱਲੀ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ
February 07
10:24 2018

ਨਵੀਂ ਦਿੱਲੀ, 7 ਫਰਵਰੀ (ਪੰਜਾਬ ਮੇਲ)- 110 ਸਾਲਾਂ ਬਾਅਦ ਆਖਿਰਕਾਰ ਆਨੰਦ ਮੈਰਿਜ ਐਕਟ ਦਿੱਲੀ ‘ਚ ਲਾਗੂ ਹੋ ਗਿਆ ਹੈ। ਇਸ ਐਕਟ ਨੂੰ ਲਾਗੂ ਕਰਨ ਲਈ 1909 ‘ਚ ਪਹਿਲੀ ਵਾਰ ਮੰਗ ਕੀਤੀ ਗਈ ਸੀ। ਉੱਪ ਰਾਜਪਾਲ ਅਨਿਲ ਬੈਜਲ ਨੇ ਸ਼ੁੱਕਰਵਾਰ ਨੂੰ ਐਕਟ ਨੂੰ ਨੋਟਿਫਾਈ ਕਰ ਦਿੱਤਾ ਹੈ। ਇਸ ਨੂੰ ਲਾਗੂ ਕਰਨ ਦੀ ਮੰਗ ਪਿਛਲੀ ਕਈ ਮਹੀਨਿਆਂ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਕਰ ਰਹੇ ਸੀ।
ਇਸ ਦੇ ਲਾਗੂ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਉੱਪ ਰਾਜਪਾਲ ਅਨਿਲ ਬੈਜਲ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਸਿੱਖ ਭਾਈਚਾਰੇ ਦੀ ਇਹ ਮੰਗ ਕਾਫੀ ਪੁਰਾਣੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਇਹ ਇੱਛਾ ਹੈ ਕਿ ਇਹ ਐਕਟ ਸਾਰੇ ਸੂਬਿਆਂ ‘ਚ ਲਾਗੂ ਹੋਵੇ ਤੇ ਇਸ ਦੇ ਲਈ ਉਹ ਵੱਖ-ਵੱਖ ਸਰਕਾਰਾਂ ਤੇ ਪ੍ਰਬੰਧਕਾਂ ਕੋਲ ਇਹ ਮੁੱਦਾ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਐਕਟ ਪਹਿਲਾਂ ਹੀ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸਣੇ ਦੇਸ਼ ਦੇ ਮੁੱਖ ਸੂਬਿਆਂ ‘ਚ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਇਹ ਲਾਗੂ ਹੋਣਾ ਇਕ ਵੱਖਰੀ ਮਹੱਤਤਾ ਰੱਖਦਾ ਹੈ ਕਿਉਂਕਿ ਇਥੇ ਵੱਡੀ ਗਿਣਤੀ ‘ਚ ਸਿੱਖ ਰਹਿੰਦੇ ਹਨ। ਮਨਜਿੰਦਰ ਸਿੰਘ ਸਿਰਸਾ ਨੇ ਹੁਣ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਿਆਹ ਦਾ ਰਜਿਸਟ੍ਰੇਸ਼ਨ ਇਸ ਐਕਟ ਤਹਿਤ ਕਰਵਾਉਣ ਤੇ ਇਸ ਦਾ ਲਾਭ ਚੁੱਕਣ। ਸਿਰਸਾ ਨੇ ਕਿਹਾ ਕਿ ਕੋਈ ਵੀ ਇਸ ਐਕਟ ਦੇ ਤਹਿਤ ਆਪਣੇ ਵਿਆਹ ਦਾ ਰਜਿਸਟ੍ਰੇਸ਼ਰ ਕਰਵਾ ਸਕਦਾ ਹੈ। ਭਾਵੇਂ ਵਿਆਹ ਐਕਟ ਲਾਗੂ ਹੋਣ ਤੋਂ ਪਹਿਲਾਂ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਕਾਨੂੰਨ ਪਾਸ ਹੋਣ ਤੋਂ ਬਾਅਦ ਹੁਣ ਸਿੱਖਾਂ ਨੂੰ ਇਕ ਵੱਖਰੀ ਪਛਾਣ ਮਿਲੇਗੀ। ਸਿਰਸਾ ਨੇ ਦੱਸਿਆ ਕਿ ਬਿਹਾਰ ਤੇ ਆਸਾਮ ‘ਚ ਕਾਨੂੰਨ ਲਾਗੂ ਕਰਨ ਦੀ ਪ੍ਰਕਿਰਿਆ ਪੂਰੀ ਹੋਣ ਦੇ ਨੇੜੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਪੂਰੇ ਦੇਸ਼ ‘ਚ ਜਲਦ ਹੀ ਆਨੰਦ ਮੈਰਿਜ ਐਕਟ ਨੂੰ ਲਾਗੂ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article