PUNJABMAILUSA.COM

ਦਿੱਲੀ ਨਗਰ ਨਿਗਮ ਚੋਣਾਂ – ਗ਼ਲਤੀਆਂ ਕੀਤੀਆਂ ਪਰ ਅਸੀਂ ਆਤਮ-ਵਿਸ਼ਲੇਸ਼ਣ ਕਰਾਂਗੇ : ਕੇਜਰੀਵਾਲ

ਦਿੱਲੀ ਨਗਰ ਨਿਗਮ ਚੋਣਾਂ – ਗ਼ਲਤੀਆਂ ਕੀਤੀਆਂ ਪਰ ਅਸੀਂ ਆਤਮ-ਵਿਸ਼ਲੇਸ਼ਣ ਕਰਾਂਗੇ : ਕੇਜਰੀਵਾਲ

ਦਿੱਲੀ ਨਗਰ ਨਿਗਮ ਚੋਣਾਂ – ਗ਼ਲਤੀਆਂ ਕੀਤੀਆਂ ਪਰ ਅਸੀਂ ਆਤਮ-ਵਿਸ਼ਲੇਸ਼ਣ ਕਰਾਂਗੇ : ਕੇਜਰੀਵਾਲ
April 29
21:57 2017

Kajriwal
ਨਵੀਂ ਦਿੱਲੀ, 29 ਅਪ੍ਰੈਲ (ਪੰਜਾਬ ਮੇਲ)- ਦਿੱਲੀ ਨਗਰ ਨਿਗਮ ਚੋਣਾਂ ਵਿੱਚ ‘ਆਮ ਆਦਮੀ ਪਾਰਟੀ’ ਦੀ ਕਰਾਰੀ ਹਾਰ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਨਿਆ ਕਿ ਉਨ੍ਹਾਂ ਦੀ ਪਾਰਟੀ ਨੇ ਗ਼ਲਤੀਆਂ ਕੀਤੀਆਂ ਅਤੇ ਹੁਣ ਪਾਰਟੀ ਵੱਲੋਂ ‘ਆਤਮ ਵਿਸ਼ਲੇਸ਼ਣ’ ਕਰਨ ਅਤੇ ਸਭ ਦਰੁਸਤ ਕਰਨ ਦਾ ਸਮਾਂ ਹੈ। ਉਨ੍ਹਾਂ ਟਵਿੱਟਰ ’ਤੇ ਇਕ ਚਿੱਠੀ ਸਾਂਝੀ ਕੀਤੀ, ਜਿਸ ਵਿੱਚ ਲਿਖਿਆ, ‘‘ਬੀਤੇ ਦੋ ਦਿਨਾਂ ਵਿੱਚ ਮੈਂ ਆਪਣੇ ਕਾਰਕੁਨਾਂ ਤੇ ਵੋਟਰਾਂ ਨਾਲ ਵਿਚਾਰ ਕੀਤਾ। ਹਕੀਕਤ ਸਪੱਸ਼ਟ ਹੈ। ਹਾਂ, ਅਸੀਂ ਗ਼ਲਤੀਆਂ ਕੀਤੀਆਂ ਪਰ ਅਸੀਂ ਆਤਮ-ਵਿਸ਼ਲੇਸ਼ਣ ਕਰਾਂਗੇ ਤੇ ਉਨ੍ਹਾਂ ਨੂੰ ਸੁਧਾਰਾਂਗੇ।’’ ਮੁੜ ਨਵੀਂ ਸ਼ੁਰੂਆਤ ਦੇ ਇਰਾਦੇ ਨਾਲ ਉਨ੍ਹਾਂ ਕਿਹਾ, ‘‘ਹੁਣ ਫਿਰ ਡਰਾਇੰਗ ਬੋਰਡ ਵੱਲ ਪਰਤਣ ਦੀ ਲੋੜ ਹੈ।’’ ਪਾਰਟੀ ਕਾਰਕੁਨਾਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਉਨ੍ਹਾਂ ਕਿਹਾ, ‘‘ਸਾਡੇ ਵੋਟਰ ਕਾਰਕੁਨ ਕੁਝ ਕਹਿਣਾ ਚਾਹੁੰਦੇ ਹਨ, ਇਹ ਅਸੀਂ ਆਪਣੇ ਆਪ ਨੂੰ ਕਹਿਣਾ ਚਾਹੁੰਦੇ ਹਾਂ। ਹੁਣ ਐਕਸ਼ਨ ਦੀ ਜ਼ਰੂਰਤ ਹੈ, ਕਿਸੇ ਬਹਾਨੇ ਦੀ ਲੋੜ ਨਹੀਂ। ਹੁਣ ਮੁੜ ਕੰਮ ਵੱਲ ਪਰਤਣ ਦਾ ਵੇਲਾ ਹੈ। ਜੇ ਅਸੀਂ ਸਮੇਂ ਸਮੇਂ ਤਿਲਕਦੇ ਵੀ ਹਾਂ ਤਾਂ ਉਸ ਦਾ ਤਰੀਕਾ ਇਹੀ ਹੈ ਕਿ ਅਸੀਂ ਉਸ ਤੋਂ ਸਬਕ ਸਿੱਖੀਏ ਤੇ ਅੱਗੇ ਵਧੀਏ।’’
ਸ੍ਰੀ ਕੇਜਰੀਵਾਲ ਜੋ ਪੰਜਾਬ ਵਿਧਾਨ ਸਭਾ ਚੋਣਾਂ ਤੇ ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਹਾਰ ਦਾ ਕਾਰਨ ਗੜਬੜ ਵਾਲੀਆਂ ਵੋਟਿੰਗ ਮਸ਼ੀਨਾਂ ਨੂੰ ਦੱਸ ਰਹੇ ਸਨ, ਹੁਣ ਪਾਰਟੀ ਵਿੱਚ ਬਦਲਾਅ ਦੀ ਗੱਲ ਕਰਨ ਲੱਗੇ ਹਨ। ਇਸ ਤੋਂ ਪਹਿਲਾਂ ਵੀ ਸ੍ਰੀ ਕੇਜਰੀਵਾਲ ਨੇ 2013 ਦੀਆਂ ਵਿਧਾਨ ਸਭਾ ਚੋਣਾਂ ਮਗਰੋਂ ਕਾਂਗਰਸ ਦੀ ਮਦਦ ਨਾਲ 49 ਦਿਨ ਦੀ ਸਰਕਾਰ ਬਣਾ ਕੇ ਅਸਤੀਫ਼ਾ ਦੇਣ ਕਾਰਨ ਵੋਟਰਾਂ ਵਿੱਚ ਪੈਦਾ ਹੋਈ ਨਾਰਾਜ਼ਗੀ ਨੂੰ ਦੂਰ ਕਰਨ ਲਈ ਦਿੱਲੀ ਦੇ ਵੋਟਰਾਂ ਤੋਂ ਖੁੱਲ੍ਹੇ ਦਿਲ ਨਾਲ ਮੁਆਫ਼ੀ ਮੰਗੀ ਸੀ। ਪਿਛਲੇ ਦਿਨਾਂ ਤੋਂ ਈਵੀਐਮ ਦੀ ਆਲੋਚਨਾ ਕਰਦੇ ਆ ਰਹੇ ਕੇਜਰੀਵਾਲ ਨੇ ਹੁਣ ਮਸ਼ੀਨਾਂ ਦਾ ਜ਼ਿਕਰ ਤੱਕ ਨਹੀਂ ਕੀਤਾ।
2015 ਵਿੱਚ ਦਿੱਲੀ ਵਿਧਾਨ ਸਭਾ ਦੀਆਂ 70 ਵਿੱਚੋਂ 67 ਸੀਟਾਂ ਜਿੱੱਤਣ ਵਾਲੀ ‘ਆਪ’ ਦਿੱਲੀ ਨਗਰ ਨਿਗਮ ਵਿੱਚ 270 ਵਾਰਡਾਂ ਵਿੱਚੋਂ ਸਿਰਫ਼ 48 ਜਿੱਤ ਸਕੀ। ਪਾਰਟੀ ਦੇ ਕੌਮੀ ਰਾਜਧਾਨੀ ਅੰਦਰ ਆਧਾਰ ਨੂੰ ਖੋਰਾ ਲੱੱਗਿਆ ਹੈ। ਹਾਲਾਂਕਿ ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਚੋਣ ਲੜ ਕੇ ਮੁੱਖ ਵਿਰੋਧੀ ਧਿਰ ਬਣੀ ਪਰ ‘ਆਪ’ ਦਾ ਪ੍ਰਦਰਸ਼ਨ ਆਸ ਮੁਤਾਬਕ ਉਹ ਉਚਾਈਆਂ ਨਾ ਛੂਹ ਸਕਿਆ, ਜਿਸ ਦੀ ਆਗੂਆਂ ਨੂੰ ਆਸ ਸੀ। ਪਾਰਟੀ ਰਾਜੌਰੀ ਗਾਰਡਨ ਵਿਧਾਨ ਸਭਾ ਜ਼ਿਮਨੀ ਚੋਣ ਵੀ ਹਾਰ ਗਈ। ਹੁਣ ਨਿਗਮ ਚੋਣਾਂ ਦੇ ਨਤੀਜਿਆਂ ਨੇ ਪਾਰਟੀ ਸਫ਼ਾਂ ਅੰਦਰ ਘੋਰ ਨਿਰਾਸ਼ਾ ਫੈਲਾਈ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article