PUNJABMAILUSA.COM

ਦਿੱਲੀ ਨੇ ਗੁਜਰਾਤ ਨੂੰ 7 ਵਿਕਟਾਂ ਨਾਲ ਹਰਾਇਆ

ਦਿੱਲੀ ਨੇ ਗੁਜਰਾਤ ਨੂੰ 7 ਵਿਕਟਾਂ ਨਾਲ ਹਰਾਇਆ

ਦਿੱਲੀ ਨੇ ਗੁਜਰਾਤ ਨੂੰ 7 ਵਿਕਟਾਂ ਨਾਲ ਹਰਾਇਆ
May 04
21:03 2017

IPL 2017 in Delhi
ਨਵੀਂ ਦਿੱਲੀ, 4 ਮਈ (ਪੰਜਾਬ ਮੇਲ)- ਦਿੱਲੀ ਡੇਅਰ ਡੈਵਿਲਜ਼ ਨੇ ਅੱਜ ਇਥੇ ਸ਼ਾਨਦਾਰ ਬੱਲੇਬਾਜ਼ੀ ਦਾ ਮੁਜ਼ਾਹਰਾ ਕਰਦਿਆਂ ਆਈਪੀਐਲ ਦੇ ਇਕ ਮੈਚ ਵਿੱਚ ਗੁਜਰਾਤ ਲਾਇਨਜ਼ ਦੇ ਵੱਡੇ ਸਕੋਰ ਨੂੰ ਛੋਟਾ ਸਾਬਤ ਕਰ ਦਿੱਤਾ ਤੇ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਗੁਜਰਾਤ ਵੱਲੋਂ ਪਹਿਲਾਂ ਖੇਡਦਿਆਂ ਜਿੱਤਣ ਲਈ ਦਿੱਤੇ 209 ਦੌਡ਼ਾਂ ਦੇ ਟੀਚੇ ਨੂੰ ਮੇਜ਼ਬਾਨ ਦਿੱਲੀ ਨੇ ਮਹਿਜ਼ 3 ਵਿਕਟਾਂ ਗੁਆ ਕੇ 15 ਗੇਂਦਾਂ ਬਾਕੀ ਰਹਿੰਦਿਆਂ 17.3 ਓਵਰਾਂ ਵਿੱਚ ਹੀ ਸਰ ਕਰ ਲਿਆ।
ਦਿੱਲੀ ਲਈ ਵਿਕਟ ਕੀਪਰ ਰਿਸ਼ਭ ਪੰਤ ਨੇ 97 ਦੌਡ਼ਾਂ (43 ਗੇਂਦਾਂ ਵਿੱਚ 6 ਚੌਕੇ ਤੇ 9 ਛੱਕੇ) ਦੀ ਸ਼ਾਨਦਾਰ ਪਾਰੀ ਖੇਡੀ ਪਰ ਉਹ ਸੈਂਕਡ਼ੇ ਤੋਂ ਖੁੰਝ ਗਿਆ, ਜਦੋਂ 15ਵੇਂ ਓਵਰ ਵਿੱਚ ਪ੍ਰਦੀਪ ਸਾਂਗਵਾਨ ਦੀ ਗੇਂਦ ਉਤੇ ਵਿਕਟ ਕੀਪਰ ਦਿਨੇਸ਼ ਕਾਰਤਿਕ ਨੇ ਉਸ ਨੂੰ ਕੈਚ ਕਰ ਲਿਆ। ਸਲਾਮੀ ਬੱਲੇਬਾਜ਼ ਸੰਜੂ ਸੈਮਸਨ ਨੇ ਵੀ 31 ਗੇਂਦਾਂ ਵਿੱਚ 7 ਛੱਕੇ ਜਡ਼ ਕੇ 61 ਦੌਡ਼ਾਂ ਬਣਾਈਆਂ ਪਰ ਕਪਤਾਨ ਕਰੁਨ ਨਾਇਰ 12 ਦੌਡ਼ਾਂ ਹੀ ਬਣਾ ਸਕਿਆ। ਸ਼੍ਰੇਯਾਸ ਆਇਰ ਤੇ ਕੋਰੀ ਐਂਡਰਸਨ ਕ੍ਰਮਵਾਰ 14 ਤੇ 18 ਉਤੇ ਨਾਬਾਦ ਰਹੇ। ਗੁਜਰਾਤ ਲਈ ਸਾਂਗਵਾਨ, ਬਾਸਿਲ ਥੰਪੀ ਤੇ ਰਵਿੰਦਰ ਜਡੇਜਾ ਨੂੰ ਇਕ-ਇਕ ਵਿਕਟ ਮਿਲੀ।
ਇਸ ਤੋਂ ਪਹਿਲਾਂ ਕਪਤਾਨ ਸੁਰੇਸ਼ ਰੈਨਾ ਅਤੇ ਦਿਨੇਸ਼ ਕਾਰਤਿਕ ਦੀ ਸੈਂਕਡ਼ੇ ਦੀ ਭਾਈਵਾਲੀ ਸਦਕਾ ਗੁਜਰਾਤ ਨੇ ਦਿੱਲੀ ਖਿਲਾਫ਼ ਸੱਤ ਵਿਕਟਾਂ ’ਤੇ 208 ਦੌਡ਼ਾਂ ਬਣਾਈਆਂ। ਰੈਣਾ ਨੇ 43 ਗੇਂਦਾਂ ’ਚ ਪੰਜ ਚੌਕਿਆਂ ਅਤੇ ਚਾਰ ਛੱਕਿਆਂ ਦੀ ਮਦਦ ਨਾਲ 77 ਜਦੋਂ ਕਿ ਕਾਰਤਿਕ ਨੇ 34 ਗੇਂਦਾਂ ’ਚ ਪੰਜ ਚੌਕਿਆਂ ਅਤੇ ਚਾਰ ਛੱਕਿਆਂ ਦੀ ਮਦਦ ਨਾਲ 65 ਦੌਡ਼ਾਂ ਬਣਾਈਆਂ। ਉਨ੍ਹਾਂ ਨੇ ਤੀਜੀ ਵਿਕਟ ਲਈ 133 ਦੌਡ਼ਾਂ ਦੀ ਭਾਈਵਾਲੀ ਕੀਤੀ। ਦਿੱਲੀ ਨੇ ਆਖਿਰੀ ਓਵਰ ਵਿੱਚ ਚੰਗੀ ਵਾਪਸੀ ਕੀਤੀ। ੳੁਸ ਨੇ 14 ਤੋਂ 19 ਓਵਰਾਂ ਤਕ ਪੰਜ ਓਵਰਾਂ ਵਿੱਚ ਸਿਰਫ 33 ਦੌਡ਼ਾਂ ਦਿੱਤੀਆਂ। ਰਵਿੰਦਰ ਜਡੇਜਾ ਨੇ ਨਾਬਾਦ 18 ਦੌਡ਼ਾਂ ਦੀ ਪਾਰੀ ਖੇਡੀ। ਦਿੱਲੀ ਵੱਲੋਂ ਪੈਟ ਕਮਿੰਸ ਅਤੇ ਕੈਗਿਸੋ ਰਬਾਡਾ ਨੇ ਦੋ-ਦੋ ਵਿਕਟਾਂ ਲਈਆਂ। ਟਾਸ ਹਾਰਨ ਦੇ ਬਾਅਦ ਪਹਿਲਾਂ ਬੱਲੇਬਾਜ਼ੀ ਲਈ ਉਤਰੇ ਲਾਇਨਜ਼ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਉਸ ਦੇ ਦੋਨੋਂ ਸਲਾਮੀ ਬੱਲੇਬਾਜ਼ ਬ੍ਰੈਂਡਨ ਮੈਕੁਲਮ ਅਤੇ ਡਵੈਨ ਸਮਿਥ 10 ਦੌਡ਼ਾਂ ਦੇ ਸਕੋਰ ’ਤੇ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਰੈਨਾ ਅਤੇ ਕਾਰਤਿਕ ਨੇ ਟੀਮ ਨੂੰ ਸੰਭਾਲਿਆ। ਦਿੱਲੀ ਨੂੰ ਮਾਡ਼ੀ ਫੀਲਡਿੰਗ ਦਾ ਖਮਿਆਜ਼ਾ ਭੁਗਤਣਾ ਪਿਆ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article