ਦਿੱਲੀ ਵੱਲੋਂ ਵੱਲੋਂ ਗਣਤੰਤਰ ਦਿਵਸ ਹਿੰਸਾ ਮਾਮਲੇ ’ਚ ਕਿਸਾਨ ਨੇਤਾ ਸਮੇਤ 2 ਵਿਅਕਤੀ ਜੰਮੂ ਤੋਂ ਗਿ੍ਰਫ਼ਤਾਰ

55
ਕੈਪਸ਼ਨ ਦਿੱਲੀ ਪੁਲੀਸ ਵੱਲੋਂ ਗਿ੍ਰਫ਼ਤਾਰ ਕੀਤੇ ਕਿਸਾਨ ਨੇਤਾਵਾਂ ਦੇ ਪਰਿਵਾਰਕ ਮੈਂਬਰ ਰੋਸ ਵਿੱਚ ਜੰਮੂ-ਪਠਾਨਕੋਟ ਹਾਈਵੇਅ ਜਾਮ ਕਰਦੇ ਹੋਏ।
Share

ਜੰਮੂ/ ਨਵੀਂ ਦਿੱਲੀ, 23 ਫਰਵਰੀ (ਪੰਜਾਬ ਮੇਲ)- ਗਣਤੰਤਰ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਪ੍ਰਮੁੱਖ ਕਿਸਾਨ ਆਗੂ ਸਣੇ ਦੋ ਵਿਅਕਤੀਆਂ ਨੂੰ ਜੰਮੂ ਤੋਂ ਗਿ੍ਰਫਤਾਰ ਕੀਤਾ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਦਿੱਲੀ ਪੁਲਿਸ ਨੇ ‘ਜੰਮੂ-ਕਸ਼ਮੀਰ ਯੂਨਾਈਟਿਡ ਕਿਸਾਨ ਫਰੰਟ’ ਦੇ ਪ੍ਰਧਾਨ ਮਹਿੰਦਰ ਸਿੰਘ (45) ਅਤੇ ਜੰਮੂ ਦੇ ਗੋਲ ਗੁਜਰਾਲ ਦੇ ਰਹਿਣ ਵਾਲੇ ਮਨਦੀਪ ਸਿੰਘ (23) ਨੂੰ ਗਿ੍ਰਫ਼ਤਾਰ ਕੀਤਾ ਹੈ। ਮਹਿੰਦਰ ਜੰਮੂ ਸ਼ਹਿਰ ਦੇ ਚੱਠਾ ਦਾ ਵਸਨੀਕ ਹੈ। ਪੁਲਿਸ ਅਨੁਸਾਰ ਦੋਵਾਂ ਨੇ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ’ਚ ‘‘ਸਰਗਰਮੀ ਨਾਲ ਹਿੱਸਾ ਲਿਆ’’ ਅਤੇ ਮੁੱਖ ਸਾਜ਼ਿਸ਼ ਘਾੜਾ ਸਨ। ਉਨ੍ਹਾਂ ਨੇ ਦੱਸਿਆ ਕਿ ਦੋਵਾਂ ਨੂੰ ਸੋਮਵਾਰ ਰਾਤ ਨੂੰ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਫੜ ਲਿਆ ਸੀ ਅਤੇ ਫਿਰ ਪੁੱਛ-ਪੜਤਾਲ ਲਈ ਦਿੱਲੀ ਲਿਆਂਦਾ ਗਿਆ। ਦਿੱਲੀ ਪੁਲਿਸ ਨੇ ਕਿਹਾ ਕਿ ਜੰਮੂ ਕਸ਼ਮੀਰ ਪੁਲਿਸ ਦੀ ਮਦਦ ਨਾਲ ਉਨ੍ਹਾਂ ਨੂੰ ਗਿ੍ਰਫਤਾਰ ਕੀਤਾ ਗਿਆ।

Share