ਦਿੱਲੀ ਸਰਕਾਰ ਨੇ ਪੁਲਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਮੰਗ ਠੁਕਰਾਈ

104
Share

ਨਵੀਂ ਦਿੱਲੀ, 27 ਨਵੰਬਰ (ਪੰਜਾਬ ਮੇਲ)- ਦਿੱਲੀ ਸਰਕਾਰ ਨੇ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਦਿੱਲੀ ਪੁਲਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ। ਦਿੱਲੀ ਪੁਲਸ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਸਟੇਡੀਅਮ ਨੂੰ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ‘ਆਪ’ ਦੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਹੈ। ਇਸ ਟਵੀਟ ‘ਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ, ਖੇਡ ਮੈਦਾਨਾਂ ਨੂੰ ਜੇਲ ਬਣਾਉਣ ਦੀ ਅਰਜ਼ੀ ਨਾਮਜ਼ੂਰ ਕਰ ਦਿੱਤੀ ਹੈ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨ ਲੈਣੀ ਚਾਹੀਦੀਆਂ ਹਨ। ਦੱਸਣਯੋਗ ਹੈ ਕਿ ਦਿੱਲੀ ਪੁਲਸ ਨੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਤੋਂ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਮਨਜ਼ੂਰੀ ਮੰਗੀ ਹੈ। ਇਹ ਮਨਜ਼ੂਰੀ ਇਸ ਲਈ ਮੰਗੀ ਗਈ ਹੈ, ਕਿਉਂਕਿ ਕੋਰੋਨਾ ਦਾ ਸਮਾਂ ਹੈ। ਜਦੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤਾਂ ਉਨ੍ਹਾਂ ਨੇ ਇਕ ਜਗ੍ਹਾ ਨਹੀਂ ਰੱਖਿਆ ਜਾ ਸਕਦਾ। ਅਜਿਹੇ ‘ਚ ਇੰਨੀ ਵੱਡੀ ਗਿਣਤੀ ‘ਚ ਸਟੇਡੀਅਮ ਨੂੰ ਅਸਥਾਈ ਜੇਲ੍ਹਾਂ ਬਣਾਇਆ ਜਾਵੇਗਾ। ਉੱਥੇ ਹੀ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਸਰਹੱਦ ‘ਤੇ ਪਹੁੰਚ ਚੁਕੇ ਹਨ। ਉੱਥੇ ਕਿਸਾਨਾਂ ਅਤੇ ਪੁਲਸ ਦਰਮਿਆਨ ਝੜਪ ਦੇਖਣ ਨੂੰ ਮਿਲ ਰਹੀ ਹੈ। ਪੁਲਸ ਵਲੋਂ ਕਿਸਾਨਾਂ ‘ਤੇ ਲਾਠੀਚਾਰਜ, ਪਾਣੀ ਦੀਆਂ ਤੋਪਾਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਹੰਝੂ ਗੈਸ ਦੇ ਗੋਲ਼ੇ ਵੀ ਦਾਗ਼ੇ ਜਾ ਰਹੇ ਹਨ।


Share