PUNJABMAILUSA.COM

ਦਿੱਲੀ ਸਿੱਖ ਗੁਰਦੁਆਰਾ ਚੋਣਾਂ: ਸਿਰਫ 45.77 ਫੀਸਦੀ ਵੋਟਿੰਗ

ਦਿੱਲੀ ਸਿੱਖ ਗੁਰਦੁਆਰਾ ਚੋਣਾਂ: ਸਿਰਫ 45.77 ਫੀਸਦੀ ਵੋਟਿੰਗ

ਦਿੱਲੀ ਸਿੱਖ ਗੁਰਦੁਆਰਾ ਚੋਣਾਂ:  ਸਿਰਫ 45.77 ਫੀਸਦੀ ਵੋਟਿੰਗ
February 26
19:17 2017

vote q
ਨਵੀਂ ਦਿੱਲੀ, 26 ਫਰਵਰੀ (ਪੰਜਾਬ ਮੇਲ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ ਵੋਟਾਂ ਪੈਣ ਦਾ ਕੰਮ ਅੱਜ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। 8 ਵਜੇ ਵੋਟਾਂ ਪੈਣੀਆਂ ਸ਼ੁਰੂ ਹੋਈਆਂ ਤੇ ਇਹ ਅਮਲ ਪੰਜ ਵਜੇ ਮੁੱਕਿਆ। ਇਸੇ ਦੌਰਾਨ ਕਿਸੇ ਪਾਸਿਓਂ ਅਣਸੁਖਾਵੀਂ ਘਟਨਾ ਦੀ ਕੋਈ ਖ਼ਬਰ ਨਹੀਂ ਹੈ। ਚੋਣਾਂ ਲਈ 3000 ਚੋਣ ਅਧਿਕਾਰੀਆਂ ਦੀ ਜ਼ਿੰਮੇਵਾਰੀ ਲਾਈ ਗਈ ਸੀ। ਸ਼ੁਰੂਆਤ ਵਿੱਚ ਸੁਸਤ ਰਫ਼ਤਾਰ ਨਾਲ ਵੋਟਾਂ ਪੈਣੀਆਂ ਸ਼ੁਰੂ ਹੋਈਆਂ ਪਰ ਸ਼ਾਮ ਤੱਕ ਵੋਟ ਪ੍ਰਤੀਸ਼ਤ 45.77 ਤੱਕ ਪੁੱਜ ਗਿਆ।
ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਮੁਤਾਬਕ 2013 ਵਿੱਚ 4 ਲੱਖ 50 ਹਜ਼ਾਰ ਵੋਟਰਾਂ ਵਿੱਚੋਂ 43.4 ਫੀਸਦੀ ਨੇ ਵੋਟਾਂ ਪਾਈਆਂ ਸਨ ਤੇ ਇਸ ਵਾਰ 3 ਲੱਖ 80 ਹਜ਼ਾਰ ਵੋਟਾਂ ਵਿੱਚੋਂ 45.77 ਵੋਟਾਂ ਪਈਆਂ। ਵੋਟਾਂ ਦੀ ਗਿਣਤੀ 1 ਮਾਰਚ ਨੂੰ ਸਵੇਰੇ 8 ਵਜੇ ਤੋਂ 5 ਕੇਂਦਰਾਂ ਆਈਟੀਆਈ ਤਿਲਕ ਨਗਰ (ਜੇਲ੍ਹ ਰੋਡ, ਨਵੀਂ ਦਿੱਲੀ), ਆਈਟੀਆਈ (ਮਹਿਲਾ) ਵਿਵੇਕ ਵਿਹਾਰ (ਸ਼ਾਹਦਰਾ), ਆਈਟੀਆਈ ਖਿਚੜੀਪੁਰ (ਦਿੱਲੀ), ਆਰੀਆ ਭੱਟ ਪੌਲੀਟੈਕਨਿਕ ਕਾਲਜ ਜੀਟੀ ਕਰਨਾਲ ਰੋਡ ਤੇ ਪੂਸਾ ਦੇ ਬੇਸਿਕ ਟ੍ਰੇਨਿੰਗ ਇੰਸਟੀਚਿਊਟ ਵਿੱਚ ਹੋਵੇਗੀ। ਤ੍ਰਿਨਗਰ ਵਾਰਡ ਨੰਬਰ 7 ਵਿੱਚ ਸਭ ਤੋਂ ਵਧ 65.98 ਫੀਸਦੀ ਵੋਟਾਂ ਭੁਗਤੀਆਂ ਤੇ ਸੰਤਗੜ੍ਹ ਵਾਰਡ ਨੰਬਰ 26 ਵਿੱਚ ਸਭ ਤੋਂ ਘੱਟ 26.14 ਫੀਸਦੀ ਵੋਟਾਂ ਪਈਆਂ। ਤ੍ਰਿਨਗਰ ਵਿੱਚ 67 ਫੀਸਦੀ ਮਰਦ ਵੋਟਰਾਂ ਤੇ 65.3 ਫੀਸਦੀ ਔਰਤਾਂ ਨੇ ਵੋਟਾਂ ਪਾਈਆਂ। ਅੱਜ ਕੁੱਲ 3,80,755 ਵੋਟਰਾਂ ਵਿੱਚੋਂ 1,75,543 ਨੇ ਆਪਣੇ ਅਧਿਕਾਰ ਦੀ ਵਰਤੋਂ ਕੀਤੀ, ਜਿਨ੍ਹਾਂ ਵਿੱਚ 88733 ਮਰਦ ਤੇ 86810 ਔਰਤਾਂ ਸ਼ਾਮਲ ਹਨ। ਮਰਦਾਂ ਦਾ ਮਤਦਾਨ ਫੀਸਦ 45.61 ਤੇ ਔਰਤਾਂ ਦਾ 45.92 ਰਿਹਾ। ਦੁਪਹਿਰ 12 ਵਜੇ ਤੱਕ ਕੁਝ ਵਾਰਡਾਂ ਵਿੱਚ ਸਿਰਫ਼ 17 ਫੀਸਦੀ ਵੋਟਾਂ ਪਈਆਂ ਸਨ ਤੇ ਸ਼ਾਮ ਵੇਲੇ ਤਿਲਕ ਨਗਰ, ਤਿਲਕ ਵਿਹਾਰ, ਮਾਲਵੀਆ ਨਗਰ, ਚੌਖੰਡੀ ਸਮੇਤ ਯਮੁਨਾ ਪਾਰ ਦੇ ਇਲਾਕਿਆਂ ਵਿੱਚ ਵੋਟ ਫੀਸਦੀ ਵਧ ਗਿਆ। ਬਹੁਤੇ ਵਾਰਡਾਂ ਵਿੱਚ ਫਸਵੇਂ ਮੁਕਾਬਲੇ ਹਨ ਤੇ ਉਮੀਦਵਾਰਾਂ ਦੀ ਜਿੱਤ-ਹਾਰ ਦਾ ਅੰਤਰ ਬਹੁਤ ਥੋੜ੍ਹਾ ਹੋ ਸਕਦਾ ਹੈ। ਭਾਵੇਂ ਬਹੁਤੇ ਇਲਾਕਿਆਂ ਵਿੱਚ ਵੋਟਰ ਚੁੱਪ ਰਹੇ ਪਰ ਤਿਲਕ ਨਗਰ ਤੇ ਤਿਲਕ ਵਿਹਾਰ ਦੇ ਇਲਾਕੇ ਜਿੱਥੇ ਸਿੱਖ ਕਤਲੇਆਮ ਪੀੜਤ ਬਹੁਗਿਣਤੀ ਵਿੱਚ ਰਹਿੰਦੇ ਹਨ, ਨੇ ਸ਼੍ਰੋਮਣੀ ਅਕਾਲੀ ਦਲ ਪੱਖੀ ਸਪੱਸ਼ਟ ਰਾਇ ਪੇਸ਼ ਕੀਤੀ। ਪੀੜਤਾਂ ਨੂੰ ਕੇਂਦਰ ਸਰਕਾਰ ਤੋਂ ਮੁਆਵਜ਼ਾ ਮਿਲ ਚੁੱਕਾ ਹੈ, ਜਿਸ ਦਾ ਅਸਰ ਵੀ ਚੋਣਾਂ ਦੌਰਾਨ ਦੇਖਣ ਨੂੰ ਮਿਲਿਆ।
ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਸੌ ਕਰੋੜ ਰੁਪਏ ਦੇ ਸਾਲਾਨਾ ਬਜਟ ਵਾਲੀ ਇਸ ਧਾਰਮਿਕ ਸੰਸਥਾ ਉਤੇ ਕਬਜ਼ਾ ਬਰਕਰਾਰ ਰਹਿਣ ਦੀ ਆਸ ਲਾਈ ਬੈਠੀ ਹੈ, ਜਦੋਂ ਕਿ ਮੁੱਖ ਵਿਰੋਧੀ ਧਿਰ ਅਕਾਲੀ ਦਲ (ਦਿੱਲੀ) ਪ੍ਰਬੰਧ ਆਪਣੇ ਹੱਥ ਲੈਣਾ ਚਾਹੁੰਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article