ਦਿੱਲੀ ਸੰਘਰਸ਼ ਤੋਂ ਪਰਤੇ ਭਵਾਨੀਗੜ੍ਹ ਦੇ ਨੇੜਲੇ ਪਿੰਡ ਫੰਮਣਵਾਲ ਦੇ ਕਿਸਾਨ ਦੀ ਮੌਤ

323
Share

ਭਵਾਨੀਗੜ੍ਹ, 4 ਸਤੰਬਰ (ਦਲਜੀਤ ਕੌਰ ਭਵਾਨੀਗੜ੍ਹ/ਪੰਜਾਬ ਮੇਲ)-ਦਿੱਲੀ ਦੇ ਸਿੰਘੂ ਬਾਰਡਰ ‘ਤੇ ਚੱਲ ਰਹੇ ਧਰਨੇ ਤੋਂ ਵਾਪਸ ਆਉਂਦੇ ਸਮੇਂ ਬਿਮਾਰ ਹੋ ਜਾਣ ਕਾਰਨ ਨੇੜਲੇ ਪਿੰਡ ਫੰਮਣਵਾਲ ਦੇ 60 ਸਾਲ ਦੇ ਕਿਸਾਨ ਮੱਘਰ ਸਿੰਘ ਪੁੱਤਰ ਆਤਮਾ ਸਿੰਘ ਦੀ ਮੌਤ ਹੋ ਗਈ।
ਇਹ ਜਾਣਕਾਰੀ ਦਿੰਦਿਆਂ ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦਾ ਪੁਰਾਣਾ ਵਰਕਰ ਸੀ ਤੇ ਕਿਸਾਨੀ ਸੰਘਰਸ਼ ‘ਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਆ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਬੀਤੀ 3 ਸਤੰਬਰ ਨੂੰ ਮੱਘਰ ਸਿੰਘ ਸਿੰਘੂ ਬਾਰਡਰ ਤੋਂ ਕਿਸਾਨੀ ਸੰਘਰਸ਼ ‘ਚ ਹਿੱਸਾ ਲੈ ਕੇ ਰੇਲ ਗੱਡੀ ਰਾਹੀਂ ਵਾਪਸ ਆ ਰਿਹਾ ਸੀ ਤਾਂ ਨਾਭਾ ਵਿਖੇ ਅਚਾਨਕ ਉਸ ਦੀ ਸਿਹਤ ਖ਼ਰਾਬ ਹੋ ਗਈ। ਦਵਾਈ ਲੈ ਕੇ ਵੀ ਉਸ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਤਾਂ ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਮੱਘਰ ਸਿੰਘ ਦੀ ਮੌਤ ਹੋ ਗਈ।
ਭਾਕਿਯੂ ਏਕਤਾ (ਡਕੌੰਦਾ) ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ, 5 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।

Share