PUNJABMAILUSA.COM

ਦਿੱਲੀ ਹਾਈ ਕੋਰਟ ਦੇ ਫੈਸਲੇ ਖਿਲਾਫ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਸੀ.ਬੀ.ਆਈ. ਨੂੰ ਨੋਟਿਸ

ਦਿੱਲੀ ਹਾਈ ਕੋਰਟ ਦੇ ਫੈਸਲੇ ਖਿਲਾਫ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਸੀ.ਬੀ.ਆਈ. ਨੂੰ ਨੋਟਿਸ

ਦਿੱਲੀ ਹਾਈ ਕੋਰਟ ਦੇ ਫੈਸਲੇ ਖਿਲਾਫ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਸੀ.ਬੀ.ਆਈ. ਨੂੰ ਨੋਟਿਸ
January 14
17:42 2019

ਨਵੀਂ ਦਿੱਲੀ, 14 ਜਨਵਰੀ (ਪੰਜਾਬ ਮੇਲ)- 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕੇਸ ‘ਚ ਦਿੱਲੀ ਹਾਈ ਕੋਰਟ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਨੇ ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਭਾਵ ਸੋਮਵਾਰ ਨੂੰ ਸੁਣਵਾਈ ਕਰਦਿਆਂ ਸੀ.ਬੀ.ਆਈ. ਨੂੰ ਨੋਟਿਸ ਭੇਜਿਆ ਹੈ ਅਤੇ ਉਸ ਦਾ ਜਵਾਬ ਮੰਗਿਆ ਹੈ। ਇਸ ਮਾਮਲੇ ‘ਚ ਅਗਲੀ ਸੁਣਵਾਈ 6 ਹਫਤਿਆਂ ਬਾਅਦ ਹੋਵੇਗੀ। ਜਸਟਿਸ ਰੰਜਨ ਗੋਗੋਈ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਅਸ਼ੋਕ ਕੌਲ ਦੀ ਬੈਂਚ ਨੇ ਸੱਜਣ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਨੋਟਿਸ ਜਾਰੀ ਕੀਤਾ।
ਦੱਸਣਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਬੀਤੇ ਸਾਲ 17 ਦਸੰਬਰ ਨੂੰ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ ਤੋਂ ਬਾਅਦ ਸੱਜਣ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਅਤੇ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਸੁਣਵਾਈ ਹੋਈ। 73 ਸਾਲਾ ਸੱਜਣ ਨੇ 31 ਦਸੰਬਰ 2018 ਨੂੰ ਹੇਠਲੀ ਅਦਾਲਤ ਦੇ ਸਾਹਮਣੇ ਆਤਮ-ਸਮਰਪਣ ਕੀਤਾ ਸੀ। ਦਿੱਲੀ ਹਾਈ ਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਸੀ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ 2700 ਤੋਂ ਵੱਧ ਸਿੱਖ ਮਾਰੇ ਗਏ ਸਨ, ਜੋ ਕਿ ਬਹੁਤ ਵੱਡਾ ਕਤਲੇਆਮ ਸੀ। ਕੋਰਟ ਨੇ ਕਿਹਾ ਸੀ ਕਿ ਇਹ ਕਤਲੇਆਮ ਮਨੁੱਖਤਾ ਵਿਰੁੱਧ ਉਨ੍ਹਾਂ ਲੋਕਾਂ ਜ਼ਰੀਏ ਕੀਤਾ ਗਿਆ ਅਪਰਾਧ ਸੀ, ਜਿਨ੍ਹਾਂ ਨੂੰ ਸਿਆਸੀ ਸੁਰੱਖਿਆ ਪ੍ਰਾਪਤ ਸੀ। ਦੰਗਿਆਂ ਦਾ ਦੁੱਖ ਝੱਲ ਰਹੇ ਪੀੜਤ ਪਰਿਵਾਰਾਂ ਨੂੰ ਤਕਰੀਬਨ 34 ਸਾਲਾਂ ਬਾਅਦ ਨਿਆਂ ਮਿਲਿਆ ਹੈ।
ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਛਾਉਣੀ ਦੇ ਰਾਜ ਨਗਰ ਪਾਰਟ-1 ਇਲਾਕੇ ‘ਚ 1-2 ਨਵੰਬਰ, 1984 ਨੂੰ 5 ਸਿੱਖਾਂ ਦੀ ਹੱਤਿਆ ਕਰਨ ਅਤੇ ਇਕ ਗੁਰਦੁਆਰੇ ਨੂੰ ਸਾੜੇ ਜਾਣ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਹ ਦੰਗੇ 31 ਅਕਤੂਬਰ 1984 ਨੂੰ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਹੀ ਦੋ ਸਿੱਖ ਅੰਗ ਰੱਖਿਅਕਾਂ ਵਲੋਂ ਹੱਤਿਆ ਕੀਤੇ ਜਾਣ ਤੋਂ ਬਾਅਦ ਭੜਕੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article