PUNJABMAILUSA.COM

ਦਿੱਲੀ ਹਾਈ ਕੋਰਟ ਨੇ ਕਾਲੀ ਸੂਚੀ ਦੇ ਖਾਤਮੇ ਦਾ ਤਰੀਕਾ ਦੱਸਣ ਲਈ ਕੇਂਦਰ ਸਰਕਾਰ ਨੂੰ 4 ਹਫ਼ਤੀਆਂ ਦਾ ਦਿੱਤਾ ਸਮਾਂ

ਦਿੱਲੀ ਹਾਈ ਕੋਰਟ ਨੇ ਕਾਲੀ ਸੂਚੀ ਦੇ ਖਾਤਮੇ ਦਾ ਤਰੀਕਾ ਦੱਸਣ ਲਈ ਕੇਂਦਰ ਸਰਕਾਰ ਨੂੰ 4 ਹਫ਼ਤੀਆਂ ਦਾ ਦਿੱਤਾ ਸਮਾਂ

ਦਿੱਲੀ ਹਾਈ ਕੋਰਟ ਨੇ ਕਾਲੀ ਸੂਚੀ ਦੇ ਖਾਤਮੇ ਦਾ ਤਰੀਕਾ ਦੱਸਣ ਲਈ ਕੇਂਦਰ ਸਰਕਾਰ ਨੂੰ 4 ਹਫ਼ਤੀਆਂ ਦਾ ਦਿੱਤਾ ਸਮਾਂ
November 22
18:50 2017

ਸਿੱਖ ਕੌਮ ਨੂੰ ਹਮੇਸ਼ਾ ਸਰਕਾਰਾਂ ਤੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਦਾਲਤਾਂ ਦਾ ਸਹਾਰਾ ਲੈਣਾ ਪਿਆ: ਜੌਲੀ
ਨਵੀਂ ਦਿੱਲੀ, 22 ਨਵੰਬਰ (ਪੰਜਾਬ ਮੇਲ)- ਸਿੱਖਾਂ ਦੀ ਕਾਲੀ ਸੂਚੀ ਨੂੰ ਖ਼ਤਮ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਵੱਡੀ ਕਾਮਯਾਬੀ ਮਿਲੀ। ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਕਾਲੀ ਸੂਚੀ ਦੇ ਖਾਤਮੇ ਲਈ ਦਿੱਲੀ ਹਾਈ ਕੋਰਟ ’ਚ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਾਰਜਕਾਰੀ ਚੀਫ ਜਸਟਿਸ ਗੀਤਾ ਮਿੱਤਲ ਦੀ ਬੈਂਚ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਮੰਤਰਾਲੇ ਨੂੰ ਵਿਚ ਵਿਦੇਸਾ ’ਚ ਰਹਿੰਦੇ ਸਿੱਖਾਂ ਦੇ ਸੂਚੀ ’ਚ ਸ਼ਾਮਿਲ ਨਾਂਵਾ ਨੂੰ ਹਟਾਉਣ ਅਤੇ ਕਾਲੀ ਸੂਚੀ ਦੇ ਖਾਤਮੇ ਦਾ ਤਰੀਕਾ ਦੱਸਣ ਲਈ 4 ਹਫ਼ਤੀਆਂ ਦਾ ਸਮਾਂ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਕੋਰਟ ਦੇ ਆਦੇਸ਼ ਨੂੰ ਕਾਲੀ ਸੂਚੀ ਦੇ ਖਾਤਮੇ ਵੱਲ ਵੱਡਾ ਕਦਮ ਕਰਾਰ ਦਿੱਤਾ। ਜੌਲੀ ਨੇ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਦੌਰਾਨ ਵਿਦੇਸ਼ਾਂ ’ਚ ਸਿਆਸੀ ਪਨਾਹ ਲੈਣ ਵਾਲੇ ਸਿੱਖਾਂ ਦੇ ਨਾਂ ਇਸ ਸੂਚੀ ’ਚ ਸ਼ਾਮਿਲ ਹਨ। ਕਈ ਵਾਰ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਜਤਨਾਂ ਸੱਦਕਾ ਕਾਲੀ ਸੂਚੀ ਚੋਂ ਨਾਂ ਹਟਾਉਣ ਦਾ ਕਈ ਵਾਰ ਸਰਕਾਰਾਂ ਨੇ ਦਾਅਵਾ ਕੀਤਾ ਹੈ। ਪਰ ਇਸ ਸਬੰਧੀ ਗ੍ਰਹਿ ਮੰਤਰਾਲੇ ਕੋਲ ਜਦ ਵੀ ਆਰ.ਟੀ.ਆਈ. ਲਗਾ ਕੇ ਇਸ ਸਬੰਧੀ ਨਾਂਵਾ ਦੀ ਜਾਣਕਾਰੀ ਮੰਗੀ ਜਾਂਦੀ ਸੀ ਤਾਂ ਕਿਸੇ ਵੀ ਸਰਕਾਰ ਵੱਲੋਂ ਜਵਾਬ ਦੇਣ ਤੋਂ ਪਾਸਾ ਵੱਟ ਲਿਆ ਜਾਂਦਾ ਸੀ। ਜਿਸ ਕਰਕੇ ਮਜਬੂਰੀ ’ਚ ਦਿੱਲੀ ਕਮੇਟੀ ਨੂੰ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਨੀ ਪਈ।
ਜੌਲੀ ਨੇ ਅਫ਼ਸੋਸ ਜਤਾਇਆ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀ ਦੇਣ ਵਾਲੀ ਸਿੱਖ ਕੌਮ ਨੂੰ ਹਮੇਸ਼ਾ ਸਰਕਾਰਾਂ ਤੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਦਾਲਤਾਂ ਦਾ ਸਹਾਰਾ ਲੈਣਾ ਪਿਆ ਹੈ। ਕਿਉਂਕਿ ਸਰਕਾਰਾਂ ਦੀ ਗੰਭੀਰਤਾ ਸਿੱਖ ਮਾਮਲਿਆਂ ਨੂੰ ਹੱਲ ਕਰਨ ਪ੍ਰਤੀ ਕਦੇ ਨਜ਼ਰ ਨਹੀਂ ਆਈ। ਇਸ ਸੰਬੰਧੀ ਉਨ੍ਹਾਂ ਨੇ ਦਿੱਲੀ ਕਮੇਟੀ ਵੱਲੋਂ ਭੱਖਦੇ ਸਿੱਖ ਮਸਲਿਆਂ ’ਤੇ ਲੜੀ ਜਾ ਰਹੀ ਲੜਾਈ ਦਾ ਵੇਰਵਾ ਦਿੱਤਾ। ਜਿਸ ਵਿਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦਾ ਪਿਆਊ, ਸਿੱਖਾ’ਤੇ ਬਣਦੇ ਚੁਟਕਲੇ, ਕਕਾਰਾ ’ਤੇ ਰੋਕ, 1984 ਦੀ ਲੜਾਈ, ਗੁਰਦੁਆਰਾ ਡਾਂਗਮਾਰ ਸਾਹਿਬ ਅਤੇ ਗੁਰਦੁਆਰਾ ਚੰੁਗਥਾਂਨ ਸਣੇ ਕਾਲੀ ਸੂਚੀ ਸੰਬੰਧੀ ਮਾਮਲੇ ਮੁਖ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article