ਨਵੀਂ ਦਿੱਲੀ, 11 ਅਗਸਤ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਫੋਰਟਿਸ ਹਸਪਤਾਲ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਮੋਹਨ ਸਿੰਘ ਦੀ ਇਕ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਆਰਥਿਕ ਅਪਰਾਧਾਂ ਨੇ ਲੋਕਤੰਤਰ ਦੇ ਤਾਣੇ-ਬਾਣੇ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਇਹ ਅਪਰਾਧ ਦੇਸ਼ ਹਿੱਤ ਤੇ ਅਧਿਕਾਰਾਂ ਨੂੰ ਅਣਗੌਲਿਆਂ ਕਰ ਕੇ ਕੀਤੇ ਜਾਂਦੇ ਹਨ। ਉੱਚ ਤਾਕਤੀ ਕਮੇਟੀ ਵੱਲੋਂ ਕੋਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਅੰਡਰ ਟਰਾਇਲ ਕੈਦੀਆਂ ਨੂੰ ਅੰਤ੍ਰਿਮ ਜ਼ਮਾਨਤ ਦੇਣ ਲਈ ਤੈਅ ਕੀਤੇ ਗਏ ਮਾਪਦੰਡਾਂ ਨੂੰ ਚੁਣੌਤੀ ਦਿੰਦੀ ਮਾਲਵਿੰਦਰ ਸਿੰਘ ਦੀ ਅਰਜ਼ੀ ਹਾਈ ਕੋਰਟ ਨੇ ਖਾਰਜ ਕਰ ਦਿੱਤੀ।