PUNJABMAILUSA.COM

ਦੀਨਾਨਗਰ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਦੀਨਾਨਗਰ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਦੀਨਾਨਗਰ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
July 27
21:48 2018

ਗੁਰਦਾਸਪੁਰ, 27 ਜੁਲਾਈ (ਪੰਜਾਬ ਮੇਲ)- ਦੀਨਾਨਗਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਨੂੰ ਉਸ ਦੇ ਦੋਸਤ ਨੇ ਹੀ ਨਸ਼ੇ ਦਾ ਟੀਕਾ ਲਾਇਆ ਸੀ। ਮੌਤ ਹੋਣ ਮਗਰੋਂ ਦੋਸਤਾਂ ਨੇ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ। ਲਾਸ਼ ਮਿਲਣ ਮਗਰੋਂ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਦਰਅਸਲ ਦੀਨਾਨਗਰ ਦੇ ਪਿੰਡ ਅਵਾਂਖਾ ਦਾ ਰਹਿਣ ਵਾਲਾ ਪਰਵੇਸ਼ ਕੁਮਾਰ ਪਿਛਲੇ 6 ਦਿਨਾਂ ਤੋਂ ਲਾਪਤਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦੇ ਦੋਸਤ ਸ਼ੈਲੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿਛ ਕੀਤੀ। ਇਸ ਉਪਰੰਤ ਸ਼ੈਲੀ ਦੀ ਨਿਸ਼ਾਨਦੇਹੀ ‘ਤੇ ਪਰਵੇਸ਼ ਦੀ ਲਾਸ਼ ਮਦਾਰਪੁਰ ਪਿੰਡ ਵਿੱਚ ਗੰਨੇ ਦੇ ਖੇਤਾਂ ਤੋਂ ਬਰਾਮਦ ਕੀਤੀ ਗਈ। ਪਿਛਲੇ 6 ਦਿਨਾਂ ਤੋਂ ਲਾਸ਼ ਖੇਤਾਂ ਵਿੱਚ ਪਈ ਰਹਿਣ ਕਾਰਨ ਪੂਰੀ ਤਰ੍ਹਾਂ ਸੜ ਚੁੱਕੀ ਹੈ। ਮ੍ਰਿਤਕ ਪ੍ਰਵੇਸ਼ ਦੇ ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦਾ ਬੇਟਾ ਆਪਣੇ ਚਾਚੇ ਦੇ ਘਰ ਗਿਆ ਹੋਇਆ ਸੀ। ਉਸ ਦਾ ਦੋਸਤ ਸ਼ੈਲੀ ਪ੍ਰਵੇਸ਼ ਨੂੰ ਉੱਥੋਂ ਭਰਾ ਦੇ ਘਰ ਲੈ ਗਿਆ। ਉਸ ਉਪਰੰਤ ਦੋ ਦਿਨ ਤੱਕ ਘਰ ਵਾਪਸ ਨਹੀਂ ਆਇਆ। ਇਸ ਸਬੰਧੀ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ ਗਿਆ। ਸ਼ੈਲੀ ਵੱਲੋਂ ਸਰਪੰਚ ਨੂੰ ਕੋਈ ਜਾਣਕਾਰੀ ਨਾ ਦੇਣ ਕਾਰਨ ਬੀਤੇ ਕੱਲ੍ਹ 5 ਦਿਨ ਬਾਅਦ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ।
ਪੁਲਿਸ ਵੱਲੋਂ ਸ਼ੈਲੀ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਪੁਲਿਸ ਨੂੰ ਦੱਸਿਆ ਦੀ ਉਨ੍ਹਾਂ ਨੇ ਡਰੱਗ ਦਾ ਟੀਕੇ ਲਾਇਆ ਗਿਆ ਸੀ। ਪ੍ਰਵੇਸ਼ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਦੋ ਦਿਨ ਤੱਕ ਗੱਡੀ ਵਿੱਚ ਲੈ ਕੇ ਘੁੰਮਦਾ ਰਿਹਾ। ਬਾਅਦ ਵਿੱਚ ਪਿੰਡ ਮਦਾਰਪੁਰ ਵਿੱਚ ਗੰਨੇ ਦੇ ਖੇਤਾਂ ਵਿੱਚ ਲਾਸ਼ ਸੁੱਟ ਦਿੱਤੀ।
ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਗੁਰਦਸਪੁਰ ਸਵਰਣਦੀਪ ਸਿੰਘ ਨੇ ਦੱਸਿਆ ਕਿ ਤਿੰਨਾਂ ਦੋਸਤਾਂ ਨੇ ਡਰੱਗ ਦੇ ਟੀਕੇ ਇਕੱਠੇ ਲਾਏ ਸੀ। ਟੀਕੇ ਲਾਉਣ ਬਾਅਦ ਪਰਵੇਸ਼ ਕੁਮਾਰ ਦੀ ਹਾਲਤ ਵਿਗੜਨ ਲੱਗੀ। ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ ਤੇ ਡਰ ਦੇ ਮਾਰੇ ਪ੍ਰਵੇਸ਼ ਦੇ ਦੋਸਤ ਨੇ ਉਸ ਦੀ ਲਾਸ਼ ਨੂੰ ਗੰਨੇ ਦੇ ਖੇਤਾਂ ਵਿੱਚ ਸੁੱਟ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article