PUNJABMAILUSA.COM

ਦੀਵਾਲੀ ਤੋਂ ਪਹਿਲਾਂ ਬਦਲੇ ਜਾ ਸਕਦੇ ਹਨ ਅਕਾਲ ਤਖਤ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ

ਦੀਵਾਲੀ ਤੋਂ ਪਹਿਲਾਂ ਬਦਲੇ ਜਾ ਸਕਦੇ ਹਨ ਅਕਾਲ ਤਖਤ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ

ਦੀਵਾਲੀ ਤੋਂ ਪਹਿਲਾਂ ਬਦਲੇ ਜਾ ਸਕਦੇ ਹਨ ਅਕਾਲ ਤਖਤ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ
October 13
17:31 2018

ਬਠਿੰਡਾ, 13 ਅਕਤੂਬਰ (ਪੰਜਾਬ ਮੇਲ)- ਦੀਵਾਲੀ ਤੋਂ ਪਹਿਲਾਂ ਅਕਾਲ ਤਖਤ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬਦਲਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਨੇ ਚੁੱਪ-ਚਪੀਤੇ ਨਵੇਂ ਜਥੇਦਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਉੱਥੇ ਹੀ, ਗਿਆਨੀ ਗੁਰਬਚਨ ਸਿੰਘ ਵੀ ਅਹੁਦਾ ਛੱਡਣ ਦੀ ਤਿਆਰੀ ‘ਚ ਹਨ ਅਤੇ ਅੰਦਰਖਾਤੇ ਅਹੁਦਾ ਛੱਡਣ ਦੀ ਪੇਸ਼ਕਸ਼ ਵੀ ਲੀਡਰਸ਼ਿਪ ਕੋਲ ਕਰ ਦਿੱਤੀ ਹੈ।ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੀ ਜਾਣੀ ਹੈ ਪਰ ਬਾਦਲ ਪਰਿਵਾਰ ਨਵੇਂ ਜਥੇਦਾਰ ਦੀ ਤਲਾਸ਼ ‘ਚ ਜੁਟਿਆ ਹੋਇਆ ਹੈ।
ਸੂਤਰਾਂ ਮੁਤਾਬਕ, ਸੁਖਬੀਰ ਸਿੰਘ ਬਾਦਲ ਭਰੋਸੇਮੰਦ ਜਥੇਦਾਰ ਨੂੰ ਨਿਯੁਕਤ ਕਰਨਾ ਚਾਹੁੰਦੇ ਹਨ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਕਈ ਨਾਮ ਜਥੇਦਾਰ ਦੇ ਅਹੁਦੇ ਲਈ ਸੁਝਾਏ ਵੀ ਗਏ ਹਨ ਪਰ ਬਾਦਲ ਪਰਿਵਾਰ ਨੂੰ ਕੋਈ ਢੁਕਵਾਂ ਨਾਮ ਨਹੀਂ ਮਿਲ ਰਿਹਾ ਹੈ।ਬਾਦਲ ਪਰਿਵਾਰ ਅਜਿਹੀ ਸ਼ਖਸੀਅਤ ਦੀ ਤਲਾਸ਼ ‘ਚ ਹੈ ਜਿਸ ਨਾਲ ਪੁਰਾਣੇ ਦਾਗ ਵੀ ਧੋਤੇ ਜਾ ਸਕਣ ਅਤੇ ਵਿਦੇਸ਼ਾਂ ‘ਚ ਵੱਸਦੇ ਸਿੱਖਾਂ ‘ਚ ਵੀ ਉਹ ਮਨਜ਼ੂਰ ਹੋਣ।ਰਿਪੋਰਟਾਂ ਮੁਤਾਬਕ, ਜੇਕਰ ਸ਼੍ਰੋਮਣੀ ਅਕਾਲੀ ਦਲ ਨੂੰ ਤਲਾਸ਼ ‘ਚ ਕਾਮਯਾਬੀ ਮਿਲੀ ਤਾਂ ਇਸ ਵਾਰ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਮ ਸੰਦੇਸ਼ ਨਵਾਂ ਜਥੇਦਾਰ ਦੇਵੇਗਾ।ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਭ ਤੋਂ ਵੱਧ ਉਦੋਂ ਵਿਵਾਦਾਂ ‘ਚ ਆਏ ਸਨ, ਜਦੋਂ ਉਨ੍ਹਾਂ ਨੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇ ਦਿੱਤੀ ਸੀ।ਉਨ੍ਹਾਂ ‘ਤੇ ਸਭ ਤੋਂ ਵੱਧ ਇਲਜ਼ਾਮ ਇਹੋ ਹਨ ਕਿ ਉਨ੍ਹਾਂ ਨੇ ਸਿਆਸੀ ਦਬਾਅ ਹੇਠ ਕੰਮ ਕੀਤਾ ਅਤੇ ਅਕਾਲ ਤਖਤ ਦੀ ਮਰਿਆਦਾ ਦਾ ਵੀ ਖਿਆਲ ਨਹੀਂ ਕੀਤਾ।
ਉੱਥੇ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।ਜੇਕਰ ਜਥੇਦਾਰ ਅਸਤੀਫੇ ਸੰਬੰਧੀ ਕੋਈ ਗੱਲ ਰੱਖਣਗੇ ਤਾਂ ਉਸ ‘ਤੇ ਵਿਚਾਰ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਲੌਂਗੋਵਾਲ ਨੇ ਬੀਤੇ ਕੱਲ ਹੀ ਜਥੇਦਾਰ ਨੂੰ ਨਾ ਬਦਲਣ ਬਾਰੇ ਕਿਹਾ ਸੀ।ਉਧਰ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ ਹੁਣ ਠੀਕ ਨਹੀਂ ਰਹਿੰਦੀ ਹੈ ਜਿਸ ਕਰਕੇ ਉਹ ਖੁਦ ਹੀ ਜਥੇਦਾਰੀ ਦੀ ਸੇਵਾ ਤੋਂ ਮੁਕਤ ਹੋਣਾ ਚਾਹੁੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article