PUNJABMAILUSA.COM

ਦੁਖੀ ਹੋਏ ਪਿੰਡ ਵਾਸੀਆਂ ਨੇ ਨਸ਼ਾ ਤਸਕਰ ਦੇ ਹੱਥ-ਪੈਰ ਵੱਢੇ, ਮੌਤ

ਦੁਖੀ ਹੋਏ ਪਿੰਡ ਵਾਸੀਆਂ ਨੇ ਨਸ਼ਾ ਤਸਕਰ ਦੇ ਹੱਥ-ਪੈਰ ਵੱਢੇ, ਮੌਤ

ਦੁਖੀ ਹੋਏ ਪਿੰਡ ਵਾਸੀਆਂ ਨੇ ਨਸ਼ਾ ਤਸਕਰ ਦੇ ਹੱਥ-ਪੈਰ ਵੱਢੇ, ਮੌਤ
June 09
21:21 2017

ਤਲਵੰਡੀ ਸਾਬੋ, 9 ਜੂਨ (ਪੰਜਾਬ ਮੇਲ) -ਨੇੜਲੇ ਪਿੰਡ ਭਾਗੀਵਾਂਦਰ ਵਿਖੇ ਬੀਤੇ ਸਮੇਂ ਤੋਂ ਪਿੰਡ ‘ਚ ਆ ਕੇ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰਦੇ ਆ ਰਹੇ ਇਕ ਨੌਜਵਾਨ ਨੂੰ ਕੱਲ੍ਹ ਦੁਪਹਿਰ ਅਣਪਛਾਤੇ ਲੋਕਾਂ ਦੀ ਭੀੜ ਨੇ ਬੇਰਹਿਮੀ ਨਾਲ ਬੁਰੀ ਤਰ੍ਹਾਂ ਵੱਢ ਸੁੱਟਿਆ। ਅਤਿ ਗੰਭੀਰ ਜ਼ਖਮੀ ਉਸ ਨੌਜਵਾਨ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਲਾਜ ਲਈ ਰੈਫਰ ਕਰਨ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਹਸਪਤਾਲ ਘੇਰ ਕੇੇ ਪੁਲਸ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਆਰੰਭ ਦਿੱਤੀ। ਲੰਬੀ ਜੱਦੋ ਜਹਿਦ ਨਾਲ ਪੁਲਸ ਅਧਿਕਾਰੀ ਉਸ ਨੌਜਵਾਨ ਨੂੰ ਇਲਾਜ ਦੇ ਲਈ ਹਸਪਤਾਲ ਵਿੱਚੋਂ ਕੱਢ ਕੇ ਲੈ ਗਏ, ਪਰ ਲੰਬਾ ਸਮਾਂ ਹਸਪਤਾਲ ਪਏ ਰਹਿਣ ਕਾਰਨ ਬਠਿੰਡਾ ਤੋਂ ਫਰੀਦਕੋਟ ਲਿਜਾਣ ਸਮੇਂ ਰਸਤੇ ਵਿੱਚ ਦੇਰ ਰਾਤ ਉਸ ਦੀ ਮੌਤ ਹੋ ਗਈ ਹੈ।
ਪੁਲਸ ਵੱਲੋਂ ਦਰਜ ਕੀਤੇ ਕੇਸ ਦੇ ਮੁਤਾਬਕ ਕੱਲ੍ਹ ਥਾਣਾ ਤਲਵੰਡੀ ਸਾਬੋ ਨੂੰ ਫੋਨ ਆਇਆ ਕਿ ਵਿਨੋਦ ਕੁਮਾਰ ਉਰਫ ਸੋਨੂੰ ਅਰੋੜਾ ਨਾਮੀ ਵਿਅਕਤੀ, ਜੋ ਫੋਨ ਕਰਨ ਵਾਲੇ ਦੇ ਦੱਸਣ ਪਤੇ ਅਨੁਸਾਰ ਨਸ਼ਾ ਤਸਕਰੀ ਦਾ ਕੰਮ ਕਰਦਾ ਸੀ ਤੇ ਪਿੰਡ ਵਿੱਚ ਵੀ ਏਸੇ ਕੰਮ ਆਉਂਦਾ ਸੀ, ਨੂੰ ਵਾਂਦਰ ਪੱਤੀ ਦੀ ਸੱਥ ਕੋਲ ਵੱਢ ਸੁੱਟਿਆ ਹੈ। ਥਾਣਾ ਮੁਖੀ ਜਗਦੀਸ਼ ਕੁਮਾਰ ਦੇ ਹੁਕਮ ਉੱਤੇ ਏ ਐਸ ਆਈ ਗੁਰਮੇਜ ਸਿੰਘ ਅਤੇ ਏ ਐਸ ਆਈ ਗੁਰਜੰਟ ਸਿੰਘ ਪੁਲਸ ਨਾਲ ਓਥੇ ਪੁੱਜੇ ਤੇ ਉਨ੍ਹਾਂ ਨੇ ਉਥੇ ਬੁਰੀ ਤਰ੍ਹਾਂ ਵੱਢੇ ਪਏ ਗੰਭੀਰ ਜ਼ਖਮੀ ਹੋ ਚੁੱਕੇ ਸੋਨੂੰ ਅਰੋੜਾ ਨਾਮੀ ਨੌਜਵਾਨ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਲਵੰਡੀ ਸਾਬੋ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਦਾ ਮੁੱਢਲਾ ਇਲਾਜ ਸ਼ੁਰੂ ਕੀਤਾ। ਸਥਿਤੀ ਉਸ ਸਮੇਂ ਵਿਗੜ ਗਈ, ਜਦੋਂ ਪਿੰਡ ਦੀ ਮਹਿਲਾ ਸਰਪੰਚ ਚਰਨਜੀਤ ਕੌਰ ਤੇ ਮਨਦੀਪ ਕੌਰ ਬਰਾੜ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਹਸਪਤਾਲ ਪੁੱਜੇ ਪਿੰਡ ਵਾਸੀਆਂ ਨੇ ਜ਼ਖਮੀ ਨੂੰ ਅਗਲੇ ਇਲਾਜ ਲਈ ਰੈਫਰ ਕੀਤੇ ਜਾਣ ਵਿੱਚ ਅੜਿੱਕਾ ਡਾਹ ਕੇ ਸ਼ੱਕ ਪ੍ਰਗਟ ਕਰ ਕੇ ਹਸਪਤਾਲ ਘੇਰ ਲਿਆ। ਲੋਕਾਂ ਨੇ ਪੁਲਸ ਅਧਿਕਾਰੀਆਂ ‘ਤੇ ਦੋਸ਼ ਲਾਏ ਕਿ ਅਮਰਿੰਦਰ ਸਿੰਘ ਰਾਜੂ ਦੀ ਅਗਵਾਈ ‘ਚ ਚਾਰ ਦਿਨ ਪਹਿਲਾਂ ਪਿੰਡ ਵਾਸੀਆਂ ਨੇ ਥਾਣਾ ਮੁਖੀ ਤੇ ਉਚ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ ਕਿ ਉਕਤ ਸੋਨੂੰ ਅਰੋੜਾ ਨਾਮੀ ਵਿਅਕਤੀ ਇਸ ਪਿੰਡ ਵਿੱਚ ਸਮੈਕ ਵੇਚ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਪਾ ਰਿਹਾ ਹੈ ਅਤੇ ਪਿੰਡ ਦੀਆਂ ਲੜਕੀਆਂ ਨਾਲ ਦੁਰ-ਵਿਹਾਰ ਕਰਦਾ ਸੀ, ਪ੍ਰੰਤੂ ਪੁਲਸ ਨੇ ਉਸ ਦੇ ਖਿਲਾਫ ਕਾਰਵਾਈ ਨਹੀਂ ਕੀਤੀ, ਉਲਟਾ ਦੋ ਦਿਨ ਪਹਿਲਾਂ ਮਹਿਲਾ ਸਰਪੰਚ ਚਰਨਜੀਤ ਕੌਰ ਦੇ ਦੂਜੇ ਪੁੱਤਰ ਉੱਤੇ ਸੋਨੂੰ ਅਰੋੜਾ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਅਤੇ ਘਰ ਦੀਆਂ ਔਰਤਾਂ ਦੇ ਕੱਪੜੇ ਪਾੜਨ ਦਾ ਝੂਠਾ ਕੇਸ ਦਰਜ ਕਰ ਦਿੱਤਾ ਗਿਆ। ਪਿੰਡ ਵਾਸੀਆਂ ਨੇ ਸਿਵਲ ਹਸਪਤਾਲ ਪਹੁੰਚ ਕੇ ਨਾ ਪੁਲਸ ਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਪੁਲਸ ਉੱਤੇ ਨਸ਼ਾ ਤਸਕਰਾਂ ਦਾ ਪੱਖ ਪੂਰਨ ਦੇ ਦੋਸ਼ ਲਾਏ। ਸਥਿਤੀ ਵਿਗੜ ਰਹੀ ਦੇਖ ਕੇ ਪਹਿਲਾਂ ਥਾਣਾ ਮੁਖੀ ਜਗਦੀਸ਼ ਕੁਮਾਰ ਤੇ ਫਿਰ ਡੀ ਐਸ ਪੀ ਬਰਿੰਦਰ ਸਿੰਘ ਗਿੱਲ ਅਤੇ ਥਾਣਾ ਰਾਮਾਂ ਦੇ ਮੁਖੀ ਮਨੋਜ ਕੁਮਾਰ ਹਸਪਤਾਲ ਪੁੱਜੇ ਤੇ ਜ਼ਖਮੀ ਦੀ ਗੰਭੀਰ ਹਾਲਤ ਕਾਰਨ ਉਸ ਨੂੰ ਉਚ ਇਲਾਜ ਲਈ ਅਗਲੇ ਹਸਪਤਾਲ ਲਿਜਾਣ ਲਈ ਲੋਕਾਂ ਨੂੰ ਮਨਾਉਣ ਲੱਗੇ। ਪੁਲਸ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਖਮੀ ਨੌਜਵਾਨ ਨੂੰ ਅਗਲੇ ਹਸਪਤਾਲ ਲਿਜਾਣ ਵਿੱਚ ਕਾਮਯਾਬ ਹੋ ਗਈ, ਪਰ ਉਸ ਦੀ ਗੰਭੀਰ ਹਾਲਤ ਕਾਰਨ ਰਾਹ ਵਿੱਚ ਉਸ ਦੀ ਮੌਤ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article