PUNJABMAILUSA.COM

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’
November 08
17:23 2019

ਵਾਸ਼ਿੰਗਟਨ, 8 ਨਵੰਬਰ (ਪੰਜਾਬ ਮੇਲ)-ਦੁਨੀਆਂ ਦੇ ਕੁਝ ਹਿੱਸਿਆਂ ‘ਚ ਮੀਂਹ ਨਹੀਂ ਪੈ ਰਿਹਾ ਹੈ, ਉਥੇ ਹੀ ਕਈ ਹਿੱਸਿਆਂ ‘ਚ ਇੰਨਾ ਮੀਂਹ ਪੈ ਰਿਹਾ ਹੈ ਕਿ ਹੜ੍ਹ ਨਾਲ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ। ਹਵਾ ਪ੍ਰਦੂਸ਼ਣ ਨਾਲ ਲੋਕਾਂ ਦਾ ਦਮ ਘੁਟ ਰਿਹਾ ਹੈ। ਗ੍ਰੀਨ ਹਾਊਸ ਦੇ ਨਿਕਾਸ, ਵਧਦੀ ਆਬਾਦੀ ਦੀ ਦਰ, ਜਲਵਾਯੂ ‘ਤੇ ਇਨਸਾਨੀ ਪ੍ਰਭਾਵ ਨੇ ਖਤਰੇ ਦੀ ਘੰਟੀ ਵਜਾ ਦਿੱਤੀ ਹੈ। ਦੁਨੀਆਂ ਦੇ 153 ਦੇਸ਼ਾਂ ਦੇ 11 ਹਜ਼ਾਰ 258 ਵਿਗਿਆਨਕਾਂ ਨੇ ਐਲਾਨ ਕਰ ਦਿੱਤਾ ਹੈ ਕਿ ਇਹ ਕਲਾਈਮੇਟ ਐਮਰਜੈਂਸੀ ਦਾ ਸਮਾਂ ਹੈ। ਇਸ ਨਾਲ ਨਜਿੱਠਣ ਲਈ ਉਨ੍ਹਾਂ ਨੇ 6 ਵਿਆਪਕ ਨੀਤੀਗਤ ਟੀਚੇ ਦਿੱਤੇ ਹਨ, ਜਿਨ੍ਹਾਂ ਨੂੰ ਹਰ ਦੇਸ਼ ਨੂੰ ਕਰਨਾ ਚਾਹੀਦਾ ਹੈ।
ਬਾਇਓ ਸਾਇੰਸ ਜਰਨਲ ‘ਚ ਇਸ ਬਾਰੇ ਇਕ ਅਧਿਐਨ ਪ੍ਰਕਾਸ਼ਿਤ ਕੀਤਾ ਗਿਆ ਹੈ। ਓਰੇਗਨ ਸਟੇਟ ਯੂਨੀਵਰਸਿਟੀ ਦੇ ਵਾਤਾਵਰਣ ਪ੍ਰੇਮੀ ਬਿਲ ਰਿਪਲ ਅਤੇ ਕ੍ਰਿਸਟੋਫਰ ਵੋਲਫ ਦੇ ਨਾਲ ਟੱਫਸ ਯੂਨੀਵਰਸਿਟੀ ਦੇ ਜਲਵਾਯੂ ਵਿਗਿਆਨਕ ਵਿਲੀਅਮ ਮੁਮਾਵ ਅਤੇ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਦੇ ਖੋਜਕਾਰਾਂ ਨੇ ਇਹ ਅਧਿਐਨ ਕੀਤਾ ਹੈ। ਇਸ ‘ਚ ਸਾਫ ਤੌਰ ‘ਤੇ ਆਖਿਆ ਗਿਆ ਹੈ ਕਿ ਗ੍ਰੀਨ ਹਾਊਸ ਦੇ ਨਿਕਾਸ ਨੂੰ ਘੱਟ ਕਰਨ ਦੀ ਵੱਡੀ ਚੁਣੌਤੀ ਹੈ। ਅਧਿਐਨ ‘ਚ ਆਖਿਆ ਗਿਆ ਹੈ ਕਿ ਗਲੋਬਲ ਜਲਵਾਯੂ ਵਾਰਤਾਵਾਂ ਦੇ 40 ਸਾਲ ਦੇ ਬਾਵਜੂਦ, ਅਸੀਂ ਆਮ ਰੂਪ ਨਾਲ ਕਾਰੋਬਾਰ ਕੀਤਾ ਹੈ ਅਤੇ ਇਸ ਭਵਿੱਖਬਾਣੀ ਨੂੰ ਦੂਰ ਕਰਨ ‘ਚ ਅਸਫਲ ਰਹੇ ਹਨ। ਅਧਿਐਨ ‘ਚ ਆਸਾਨੀ ਨਾਲ ਸਮਝਣ ਵਾਲੇ ਸੰਕੇਤਾਂ ਦੇ ਇਕ ਸੈੱਟ ‘ਤੇ ਆਪਣੇ ਫੈਸਲਿਆਂ ਦਿੱਤੇ ਗਿਆ ਹੈ, ਜੋ ਜਲਵਾਯੂ ‘ਤੇ ਮਾਨਵ ਪ੍ਰਭਾਵ ਨੂੰ ਦਿਖਾਉਂਦੇ ਹਨ। ਉਦਾਹਰਣ ਲਈ ਗ੍ਰੀਨ ਹਾਊਸ ਨਿਕਾਸ ਦੇ 40 ਸਾਲ, ਜਨਸੰਖਿਆ ਵਾਧਾ ਦਰ, ਪ੍ਰਤੀ ਵਿਅਕਤੀ ਮਾਸ ਉਤਪਾਦਨ, ਗਲੋਬਲ ਪੱਧਰ ‘ਤੇ ਦਰੱਖਤਾਂ ਦਾ ਘੱਟ ਹੋਣ ਦਾ ਨਤੀਜਾ ਹੈ ਕਿ ਗਲੋਬਲ ਤਾਪਮਾਨ ਅਤੇ ਮਹਾਸਾਗਰਾਂ ਦਾ ਜਲ ਪੱਧਰ ਵਧ ਰਿਹਾ ਹੈ।
ਊਰਜਾ ਦੇ ਮਾਮਲੇ ‘ਚ ਅਧਿਐਨ ‘ਚ ਆਖਿਆ ਗਿਆ ਹੈ ਕਿ ਦੁਨੀਆਂ ਨੂੰ ਵੱਡੇ ਪੈਮਾਨੇ ‘ਤੇ ਊਰਜਾ ਕੁਸ਼ਲਤਾ ਅਤੇ ਸੁਰੱਖਿਆ ਪ੍ਰਥਾਵਾਂ ਨੂੰ ਲਾਗੂ ਕਰਨ ਹੋਵੇਗਾ। ਊਰਜਾ ਦੇ ਰਿਨੇਵਲ ਸੋਰਸ ਦੇ ਇਸਤੇਮਾਲ ਨੂੰ ਵਧਾਉਣਾ ਹੋਵੇਗਾ, ਤਾਂ ਜੋ ਜੈਵਿਕ ਈਂਧਨ ਦੇ ਇਸਤੇਮਾਲ ‘ਚ ਕਮੀ ਹੋਵੇ ਪਰ ਇਹ ਕੰਮ ਜਿੰਨੀ ਤੇਜ਼ੀ ਨਾਲ ਹੋਣਾ ਚਾਹੀਦਾ, ਓਨੀ ਹੀ ਤੇਜ਼ੀ ਨਾਲ ਨਹੀਂ ਹੋ ਰਿਹਾ। ਧਰਤੀ ‘ਚ ਬਾਕੀ ਬਚੇ ਜੈਵਿਕ ਈਂਧਨ, ਜਿਵੇਂ ਕੋਲਾ ਅਤੇ ਤੇਲ ਨੂੰ ਜ਼ਮੀਨ ‘ਚ ਬਣੇ ਰਹਿਣ ਦਿੱਤਾ ਜਾਵੇ, ਜੋ ਕਈ ਜਲਵਾਯੂ ਵਰਕਰਾਂ ਲਈ ਇਕ ਪ੍ਰਮੁੱਖ ਟੀਚਾ ਹੈ। ਬੋਸਟਨ ‘ਚ ਸਿਮੰਸ ਕਾਲਜ ‘ਚ ਵਿਗਿਆਨਕਾਂ ਦੀ ਚਿਤਾਵਨੀ ਅਤੇ ਜੀਵ ਵਿਗਿਆਨ ਦੇ ਪ੍ਰੋਫੈਸਰ ਦੀ ਇਕ ਹਸਤਾਖਰ ਕਰਤਾ ਮਾਰੀਆ ਅਬੇਟ ਦਾ ਆਖਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਅਧਿਐਨ ਨਾਲ ਲੋਕਾਂ ‘ਚ ਜਾਗਰੂਕਤਾ ਵਧੇਗੀ। ਉਨ੍ਹਾਂ ਆਖਿਆ ਕਿ ਹੋਰ ਜੀਵਾਂ ਦੀ ਤਰ੍ਹਾਂ ਅਸੀਂ ਵੀ ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਦੇ ਦੂਰਗਾਮੀ ਵਾਤਵਰਣ ਸਬੰਧੀ ਖਬਰਾਂ ਨੂੰ ਪਛਾਣਨ ਲਈ ਅਨੁਕੂਲ ਨਹੀਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article
    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article