PUNJABMAILUSA.COM

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

 Breaking News

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ
July 19
10:08 2018

ਵਾਸ਼ਿੰਗਟਨ, 19 ਜੁਲਾਈ (ਪੰਜਾਬ ਮੇਲ)- ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ ਮਾਈਕਰੋਸਾਫਟ ਦੇ ਬਿਲ ਗੇਟਸ ਨੂੰ ਪਛਾੜ ਕੇ ਆਧੁਨਿਕ ਇਤਿਹਾਸ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਦੀ ਕੁੱਲ ਸੰਪਤੀ 150 ਅਰਬ ਡਾਲਰ ਨੂੰ ਪਾਰ ਕਰ ਗਈ ਹੈ। ਬਿਲ ਗੇਟਸ ਨਾਲੋਂ ਊਨ੍ਹਾਂ ਦੀ ਸੰਪਤੀ 55 ਅਰਬ ਡਾਲਰ ਜ਼ਿਆਦਾ ਹੈ। ਇਹ ਜਾਣਕਾਰੀ ਬਲੂਮਬਰਗ ਬਿਲੀਨੇਅਰਸ ਇੰਡੈਕਸ ਵਲੋਂ ਦਿੱਤੀ ਗਈ ਹੈ।
ਅਮੇਜ਼ਨ ਪ੍ਰਾਈਮ ਡੇ ਦੇ 36 ਘੰਟੇ ਦੇ ਸਮਰ ਸੇਲ ਦੇ ਦੌਰਾਨ ਹੋਈ ਜ਼ਬਰਦਸਤ ਆਮਦਨੀ ਨਾਲ ਬੇਜੋਸ ਦੀ ਸੰਪਤੀ ਕਾਫੀ ਵਧ ਗਈ। ਨਿਊਯਾਰਕ ਸਟਾਕ ਐਕਸਚੇਂਜ ਵਿਚ ਸੋਮਵਾਰ ਨੂੰ ਸਵੇਰੇ 11 ਵਜੇ ਕੰਪਨੀ ਦੇ ਸ਼ੇਅਰ ਦੀ ਕੀਮਤ 1,825.73 ਡਾਲਰ ਤੱਕ ਪਹੁੰਚ ਗਈ। ਇਸ ਤਰ੍ਹਾਂ ਸਾਲ 2018 ਵਿਚ ਕੰਪਨੀ ਦੇ ਸ਼ੇਅਰ ਦੀ ਕੀਮਤ 56 ਫ਼ੀਸਦੀ ਤੱਕ ਵਧ ਚੁੱਕੀ ਹੈ ਅਤੇ ਬੇਜੋਸ 150.8 ਅਰਬ ਡਾਲਰ ਤੱਕ ਪਹੁੰਚ ਗਿਆ ਹੈ।
ਹਾਲ ਹੀ ਵਿਚ 54 ਸਾਲਾ ਬੇਜੋਸ ਨੂੰ ਫੋਰਬਸ ਨੇ ਵੀ ਸਭ ਤੋਂ ਅਮੀਰ ਵਿਅਕਤੀ ਐਲਾਨ ਕੀਤਾ ਸੀ। ਦੱਸ ਦੇਈਏ ਕਿ 1999 ਵਿਚ ਬੇਜੋਸ ਦੀ ਸੰਪਤੀ ਕੁਝ ਸਮੇਂ ਦੇ ਲਈ 100 ਅਰਬ ਡਾਲਰ ਦੇ ਆਂਕੜੇ ਨੂੰ ਪਾਰ ਕਰ ਗਈ ਸੀ। ਜਿਸ ਦੀ ਅੱਜ ਦੇ ਸਮੇਂ ਵਿਚ ਕਰੀਬ 149 ਅਰਬ ਡਾਲਰ ਕੀਮਤ ਹੈ। ਇਸ ਤਰ੍ਹਾਂ ਅਮੇਜ਼ਨ ਦੇ ਸੰਸਥਾਪਕ ਬੇਜੋਸ 1982 ਤੋਂ ਲੈਕੇ ਹੁਣ ਤੱਕ ਦੇ ਇਤਿਹਾਸ ਵਿਚ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ।
ਬਲੂਮਬਰਗ ਇੰਡੈਕਸ ਮੁਤਾਬਕ ਬੇਜੋਸ ਤੋਂ ਬਾਅਦ ਬਿਲ ਗੇਟਸ 95.5 ਅਰਬ ਡਾਲਰ ਦੇ ਨਾਲ ਦੂਜੇ ਅਤੇ ਬਫੇਟ 83 ਅਰਬ ਡਾਲਰ ਸੰਪਤੀ ਦੇ ਨਾਲ ਤੀਜੇ ਨੰਬਰ ‘ਤੇ ਹਨ। ਹਾਲਾਂਕਿ ਸੱਚ ਇਹ ਵੀ ਹੈ ਕਿ ਬਿਲ ਗੇਟਸ ਨੇ ਜੇਕਰ ਅਪਣੀ ਸੰਪਤੀ ਦਾ ਵੱਡਾ ਹਿੱਸਾ ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਨੂੰ ਦਾਨ ਨਾ ਕੀਤਾ ਹੁੰਦਾ ਤਾਂ ਉਨ੍ਹਾਂ ਦੀ ਵੀ ਸੰਪਤੀ 150 ਅਰਬ ਡਾਲਰ ਤੋਂ ਜ਼ਿਆਦਾ ਹੁੰਦੀ।
ਅਮਰੀਕਾ ਦੇ ਕੇਂਦਰੀ ਬੈਂਕ ਫੈਡਰਲ ਰਿਜ਼ਰਵ ਦੇ ਅਨੁਸਾਰ ਸਾਲ 2016 ਵਿਚ ਅਮਰੀਕਾ ਦੇ ਸਿਰਫ ਇਕ ਫ਼ੀਸਦੀ ਪਰਿਵਾਰਾਂ ਦੇ ਕੋਲ ਕਰੀਬ 38.6 ਫ਼ੀਸਦੀ ਸੀ। ਹੇਠਲੇ 90 ਫ਼ੀਸਦੀ ਦੇ ਕੋਲ ਸਿਰਫ 22.8 ਫ਼ੀਸਦੀ ਸੰਪਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article