PUNJABMAILUSA.COM

ਦੁਬਈ ‘ਚ ਭਾਰਤੀ ਵਿਅਕਤੀ ‘ਤੇ ਬ੍ਰਿਟਿਸ਼ ਟੂਰਿਸਟ ਔਰਤ ਨਾਲ ਜਿਨਸੀ ਸ਼ੋਸ਼ਣ ਦਾ ਲੱਗੇ ਦੋਸ਼

ਦੁਬਈ ‘ਚ ਭਾਰਤੀ ਵਿਅਕਤੀ ‘ਤੇ ਬ੍ਰਿਟਿਸ਼ ਟੂਰਿਸਟ ਔਰਤ ਨਾਲ ਜਿਨਸੀ ਸ਼ੋਸ਼ਣ ਦਾ ਲੱਗੇ ਦੋਸ਼

ਦੁਬਈ ‘ਚ ਭਾਰਤੀ ਵਿਅਕਤੀ ‘ਤੇ ਬ੍ਰਿਟਿਸ਼ ਟੂਰਿਸਟ ਔਰਤ ਨਾਲ ਜਿਨਸੀ ਸ਼ੋਸ਼ਣ ਦਾ ਲੱਗੇ ਦੋਸ਼
February 12
06:45 2019

ਦੁਬਈ, 12 ਫਰਵਰੀ (ਪੰਜਾਬ ਮੇਲ)- ਦੁਬਈ ‘ਚ ਇਕ ਭਾਰਤੀ ਵਿਅਕਤੀ ‘ਤੇ ਇਕ ਬ੍ਰਿਟਿਸ਼ ਟੂਰਿਸਟ ਔਰਤ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲੱਗਿਆ ਹੈ। 24 ਸਾਲਾ ਭਾਰਤੀ ਕਾਮੇ ‘ਤੇ ਦੁਬਈ ਕੋਰਟ ‘ਚ ਪਹਿਲੀ ਸੁਣਵਾਈ ਦੌਰਾਨ ਇਤਰਾਜ਼ਯੋਗ ਹਰਕਤਾਂ ਤੇ 35 ਸਾਲਾ ਔਰਤ ਨੂੰ ਗਲਤ ਤਰੀਕੇ ਨਾਲ ਛੁਹਣ ਦੇ ਦੋਸ਼ ਲਾਏ ਗਏ ਹਨ। ਅਜੇ ਭਾਰਤੀ ਨੌਜਵਾਨ ਦੀ ਪਛਾਣ ਜਾਰੀ ਨਹੀਂ ਕੀਤੀ ਹੈ।
ਖਲੀਜ਼ ਟਾਈਮਸ ਮੁਤਾਬਕ ਔਰਤ ਨੇ ਆਪਣੇ ਵਕੀਲ ਨੂੰ ਬਿਆਨ ਦਿੱਤਾ ਕਿ ਸ਼ਾਮ ਕਰੀਬ 4:40 ਵਜੇ ਇਹ ਘਟਨਾ ਵਾਪਰੀ, ਜਦੋਂ ਮੈਂ ਆਪਣੀ ਯੋਗਾ ਦੀ ਪ੍ਰੈਕਟਿਸ ਲਈ ਰੈਸੀਡੈਂਸ਼ਲ ਟਾਵਰ ਦੇ 37ਵੇਂ ਫਲੋਰ ‘ਤੇ ਜਾ ਰਹੀ ਸੀ। ਇਸ ਦੌਰਾਨ ਲਿਫਟ ‘ਚ ਮੈਂ ਤੇ ਇਕ ਏਸ਼ੀਅਨ ਵਿਅਕਤੀ ਇਕੱਲੇ ਸੀ। ਲਿਫਟ ‘ਚ ਉਹ ਮੇਰੇ ਬਹੁਤ ਨੇੜੇ ਖੜ੍ਹਾ ਸੀ। ਮੈਂ ਉਸ ਤੋਂ ਦੂਰ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਦੁਬਾਰਾ ਮੈਨੂੰ ਛੁਹਣ ਦੀ ਕੋਸ਼ਿਸ਼ ‘ਚ ਮੇਰੇ ਨੇੜੇ ਆ ਗਿਆ। ਉਹ ਮੇਰੇ ਤੋਂ ਸਿਰਫ ਇਕ ਪੈਰ ਦੀ ਦੂਰੀ ‘ਤੇ ਖੜ੍ਹਾ ਸੀ। ਇਸ ਦੌਰਾਨ ਮੈਨੂੰ ਉਸ ਦੀ ਆਵਾਜ਼ ਸੁਣਾਈ ਦੇ ਰਹੀ ਸੀ।
ਔਰਤ ਨੇ ਦੱਸਿਆ ਕਿ ਏਸ਼ੀਅਨ 34ਵੇਂ ਫਲੋਰ ‘ਤੇ ਲਿਫਟ ‘ਚੋਂ ਬਾਹਰ ਨਿਕਲ ਗਿਆ ਤੇ ਜਦੋਂ ਮੈਂ 37ਵੇਂ ਫਲੋਰ ‘ਤੇ ਪਹੁੰਚੀ ਤਾਂ ਮੇਰੇ ਕੱਪੜੇ ਉਸ ਦੇ ਸਪਰਮ ਨਾਲ ਲਿਬੜੇ ਹੋਏ ਸਨ। ਇਸ ਤੋਂ ਬਾਅਦ ਪੀੜਤਾ ਨੇ ਹੋਟਲ ਦੀ ਸਕਿਓਰਿਟੀ ਨੂੰ ਵਿਅਕਤੀ ਬਾਰੇ ਜਾਣਕਾਰੀ ਦਿੱਤੀ ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ। ਇਸ ਦੌਰਾਨ ਔਰਤ ਨਾਲ ਲਿਫਟ ‘ਚ ਜਾਣ ਵਾਲੇ ਇਕ ਵਿਅਕਤੀ ਦੀ ਪਛਾਣ ਕੀਤੀ ਗਈ ਤੇ ਦੂਜੇ ਦਿਨ ਪੁਲਿਸ ਨੇ ਉਸ ਵਿਅਕਤੀ ਨੂੰ ਉਸੇ ਥਾਂ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਭਾਰਤੀ ਨੇ ਆਪਣੇ ਜੁਰਮ ਕਬੂਲ ਕਰ ਲਿਆ ਹੈ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਪੁਲਿਸ ਨੇ ਔਰਤ ਦੇ ਕੱਪੜੇ ਜ਼ਬਤ ਕਰ ਲਏ, ਜਿਨ੍ਹਾਂ ‘ਤੇ ਸਪਰਮ ਦੇ ਨਿਸ਼ਾਨ ਸਨ। ਭਾਰਤੀ ਵਿਅਕਤੀ ਨੂੰ 25 ਫਰਵਰੀ ਨੂੰ ਦੁਬਾਰਾ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ ਹਿਰਾਸਤ ‘ਚ ਲਏ ਭਾਰਤੀ ਨੇ ਕੋਰਟ ‘ਚ ਆਪਣਾ ਜੁਰਮ ਮੰਨਣ ਤੋਂ ਇਨਕਾਰ ਕਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ