PUNJABMAILUSA.COM

ਦੁਬਈ ‘ਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ 10 ਪੰਜਾਬੀ ਨੌਜਵਾਨਾਂ ਦੀ ਰਿਹਾਈ ਦਾ ਰਾਹ ਪੱਧਰਾ

ਦੁਬਈ ‘ਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ 10 ਪੰਜਾਬੀ ਨੌਜਵਾਨਾਂ ਦੀ ਰਿਹਾਈ ਦਾ ਰਾਹ ਪੱਧਰਾ

ਦੁਬਈ ‘ਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ 10 ਪੰਜਾਬੀ ਨੌਜਵਾਨਾਂ ਦੀ ਰਿਹਾਈ ਦਾ ਰਾਹ ਪੱਧਰਾ
March 08
09:21 2017

2
ਪਟਿਆਲਾ, 8 ਮਾਰਚ (ਪੰਜਾਬ ਮੇਲ)- ਦੁਬਈ ‘ਚ ਪਾਕਿਸਤਾਨੀ ਨੌਜਵਾਨ ਮੁਹੰਮਦ ਫਰਾਨ ਦੇ ਕਤਲ ਕੇਸ ‘ਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ 10 ਪੰਜਾਬੀ ਨੌਜਵਾਨਾਂ ਦਾ ਮੌਤ ਦੇ ਮੂੰਹੋਂ ਬਚਣ ਲਈ ਰਾਹ ਪੱਧਰਾ ਹੋ ਗਿਆ ਹੈ। ਮ੍ਰਿਤਕ ਦੇ ਵਾਰਸ ਇਸ ਸਬੰਧੀ ‘ਬਲੱਡ ਮਨੀ’ ਲੈਣ ਲਈ ਰਾਜ਼ੀ ਹੋ ਗਏ ਹਨ। ਦੁਬਈ ਦੀ ਅਦਾਲਤ ‘ਚ ਪੰਜਾਬੀ ਨੌਜਵਾਨਾਂ ਵੱਲੋਂ ਦਾਇਰ ‘ਮੁਆਫ਼ੀਨਾਮੇ’ ਸਬੰਧੀ ਸੁਣਵਾਈ 22 ਮਾਰਚ ਨੂੰ ਹੋਣੀ ਹੈ। ਸਮਝੌਤੇ ਤਹਿਤ ਵਾਰਸਾਂ ਨੂੰ ਦੇਣ ਲਈ 60 ਲੱਖ ਰੁਪਏ ਅਦਾਲਤ ਵਿਚ ਸੌਂਪੇ ਜਾਣਗੇ।
ਕਤਲ ਦੀ ਇਹ ਘਟਨਾ 5 ਜੁਲਾਈ, 2015 ਨੂੰ ਵਾਪਰੀ ਸੀ, ਜਿਸ ਵਿਚ 10 ਪੰਜਾਬੀਆਂ ਨੂੰ ਅਦਾਲਤ ਨੇ 26 ਅਕਤੂਬਰ, 2016 ਨੂੰ ਮੌਤ ਦੀ ਸਜ਼ਾ ਸੁਣਾਈ, ਜਿਨ੍ਹਾਂ ਵਿਚ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਸਤਮਿੰਦਰ ਸਿੰਘ ਬਰਨਾਲਾ, ਚਮਕੌਰ ਸਿੰਘ ਮਲੇਰਕੋਟਲਾ, ਚੰਦਰ ਸ਼ੇਖਰ ਨਵਾਂ ਸ਼ਹਿਰ, ਬਲਵਿੰਦਰ ਕੁਮਾਰ, ਕੁਲਵਿੰਦਰ ਸਿੰਘ ਤੇ ਧਰਮਵੀਰ ਸਿੰਘ (ਤਿੰਨੋਂ ਵਾਸੀ ਲੁਧਿਆਣਾ), ਤਰਸੇਮ ਸਿੰਘ ਅੰਮ੍ਰਿਤਸਰ, ਹਰਜਿੰਦਰ ਸਿੰਘ ਮੁਹਾਲੀ ਅਤੇ ਜਗਜੀਤ ਸਿੰਘ ਗੁਰਦਾਸਪੁਰ ਸ਼ਾਮਲ ਹਨ। ਵਕੀਲਾਂ ਵਲੋਂ 28 ਦਸੰਬਰ, 2016 ਨੂੰ ‘ਬਲੱਡ ਮਨੀ’ ਤਹਿਤ ‘ਮੁਆਫ਼ੀਨਾਮੇ’ ਲਈ ਦਾਇਰ ਅਰਜ਼ੀ ਪ੍ਰਵਾਨ ਹੋਣ ‘ਤੇ ਹੀ ਅਜਿਹੇ ਯਤਨ ਸ਼ੁਰੂ ਹੋਏ ਸਨ।
ਕੇਸ ਦੀ ਪੈਰਵੀ ਕਰ ਰਹੇ ਦੁਬਈ ਦੇ ਕਾਰੋਬਾਰੀ ਤੇ ਪਟਿਆਲਾ ਵਾਸੀ ਸਮਾਜ ਸੇਵੀ ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ‘ਬਲੱਡ ਮਨੀ’ ਵਜੋਂ 60 ਲੱਖ ਪਾਕਿਸਤਾਨੀ ਰੁਪਏ ਦੀ ਅਦਾਇਗੀ ਤਹਿਤ ‘ਮੁਆਫ਼ੀਨਾਮਾ’ 27 ਫਰਵਰੀ ਨੂੰ ਦਾਇਰ ਕਰ ਦਿੱਤਾ ਗਿਆ ਸੀ। ਇਸ ਨਾਲ ਇਨ੍ਹਾਂ ਪੰਜਾਬੀ ਨੌਜਵਾਨਾਂ ਦੀ ਜਾਨ ਬਚਣੀ ਯਕੀਨੀ ਹੋ ਗਈ ਹੈ, ਕਿਉਂਕਿ ਉਥੋਂ ਦੇ ਕਾਨੂੰਨ ਵਿਚ ‘ਬਲੱਡ ਮਨੀ’ ਤਹਿਤ ਮੁਆਫ਼ੀਨਾਮੇ ਦੀ ਵਿਵਸਥਾ ਹੈ। ਸ਼੍ਰੀ ਓਬਰਾਏ ਨੇ ਦੱਸਿਆ ਕਿ ਦੁਬਈ ਦੀਆਂ ਜੇਲ੍ਹਾਂ ਵਿਚ ਬੰਦ 123 ਭਾਰਤੀਆਂ ਦੇ ਕੇਸਾਂ ਦੀ ਪੈਰਵੀ ਕਰਦਿਆਂ ਉਨ੍ਹਾਂ 2010 ਤੋਂ ਹੁਣ ਤੱਕ 78 ਜਣਿਆਂ ਨੂੰ ਰਿਹਾਅ ਕਰਵਾਇਆ ਹੈ। ਇਸੇ ਤਰ੍ਹਾਂ ਦੁਬਈ ਵਿਚ ਦੋ ਪੰਜਾਬੀਆਂ ਦੇ ਹੀ ਕਤਲ ਕੇਸ ਦਾ ਸਾਹਮਣਾ ਕਰ ਰਹੇ 14 ਪੰਜਾਬੀਆਂ ਦੇ ਮਾਮਲੇ ਦੇ ਨਿਬੇੜੇ ਲਈ ਵੀ ਯਤਨ ਜਾਰੀ ਹਨ। ਇੱਕ ਪਰਿਵਾਰ ਮੰਨ ਗਿਆ ਤੇ ਦੂਜੇ ਨਾਲ ਵੀ ਰਾਬਤਾ ਸਾਧਿਆ ਹੋਇਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article