PUNJABMAILUSA.COM

ਦੁਬਈ ਜੇਲ੍ਹ ’ਚ ਬਟਾਲਾ ਦੇ ਨੌਜਵਾਨ ਦੀ ਮੌਤ

ਦੁਬਈ ਜੇਲ੍ਹ ’ਚ ਬਟਾਲਾ ਦੇ ਨੌਜਵਾਨ ਦੀ ਮੌਤ

ਦੁਬਈ ਜੇਲ੍ਹ ’ਚ ਬਟਾਲਾ ਦੇ ਨੌਜਵਾਨ ਦੀ ਮੌਤ
May 06
19:17 2017

bat
ਬਟਾਲਾ, 6 ਮਈ (ਪੰਜਾਬ ਮੇਲ)- ਦੁਬਈ ਵਿੱਚ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਨੇੜਲੇ ਪਿੰਡ ਭੰਬੋਈ ਦੇ 28 ਸਾਲ ਦੇ ਅਮਰਜੀਤ ਸਿੰਘ ਦੀ ਜੇਲ੍ਹ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਕਤਲ ਦੇ ਮਾਮਲੇ ’ਚ ਉਥੋਂ ਦੀ ਇੱਕ ਅਦਾਲਤ ਨੇ 13 ਪੰਜਾਬੀਆਂ ਵਿੱਚੋਂ ਇਕ ਨੂੰ ਸਜ਼ਾ-ਏ-ਮੌਤ ਤੇ ਬਾਕੀਆਂ ਨੂੰ ਉਮਰ ਕੈਦ ਦੀ ਸਜ਼ਾ ਹੈ। ਸਜ਼ਾ-ਏ- ਮੌਤ ਵਾਲਾ ਨੌਜਵਾਨ ਵੀ ਬਟਾਲਾ ਨਾਲ ਸਬੰਧ ਹੈ। ਪਰਿਵਾਰ ਨੂੰ ਅਮਰਜੀਤ ਦੀ ਮੌਤ ਦੀ ਖ਼ਬਰ ਵੀ ਜੇਲ੍ਹ ’ਚ ਉਸ ਨਾਲ ਬੰਦ ਇਕ ਨੌਜਵਾਨ ਨੇ ਦਿੱਤੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਰੋਜ਼ੀ ਰੋਟੀ ਦੀ ਭਾਲ ਵਿੱਚ 2005 ’ਚ ਦੁਬਈ ਗਿਆ। ਉਸ ਦੇ ਪਿਤਾ ਚਰਨ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤ ਦੀ ਲਾਸ਼ ਇੱਧਰ ਲਿਆਉਣ ਲਈ ਚਾਰਾਜੋਈ ਕੀਤੀ ਜਾਵੇ। ਹਾਲਾਂ ਕਿ ਦੁਬਈ ਜਾਂ ਕੇਂਦਰ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਨੌਜਵਾਨ ਦੀ ਮੌਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਿੰਡ ਭੰਬੋਈ ਦੇ ਅਮਰਜੀਤ ਸਿੰਘ ਦੀ ਮੌਤ ਸਬੰਧੀ ਜਾਣਕਾਰੀ ਉਸ ਨਾਲ ਜੇਲ੍ਹ ’ਚ ਬੰਦ ਨਵਾਂ ਪਿੰਡ ਦੇ ਸਾਬੀ ਨਾਮਕ ਨੌਜਵਾਨ ਨੇ ਦਿੱਤੀ ਹੈ। ਸ੍ਰੀ ਚਰਨ ਸਿੰਘ ਨੇ ਦੱਸਿਆਂ ਕਿ ਉਸ ਦਾ ਬੇਟਾ ਅਮਰਜੀਤ 12 ਸਾਲ ਪਹਿਲਾਂ ਦੁਬਈ ਗਿਆ। ਦੋ ਮਹੀਨੇ ਪਹਿਲਾਂ ਉਸ ਦਾ ਫੋਨ ਆਇਆ ਕਿ ਉਹ ਦੁਬਈ ਦੀ ਅਲ ਅਲੀਵ ਜੇਲ੍ਹ ’ਚ ਕਤਲ ਕੇਸ ’ਚ ਬੰਦ ਹੈ। ਇਸ ਮਾਮਲੇ ’ਚ ਉਸ ਨਾਲ 13 ਹੋਰ ਪੰਜਾਬੀ ਵੀ ਬੰਦ ਹਨ। ਕੁਝ ਸਮਾਂ ਪਹਿਲਾਂ ਆਪਣੇ ਪੁੱਤ ਨੂੰ ਮਿਲਣ ਦੁਬਈ ਜੇਲ੍ਹ ’ਚ ਗਏ ਚਰਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤ ਪਹਿਲਾਂ ਪੋਲੋ ਕਨਸ਼ਟਰਸ਼ਨ ਕੰਪਨੀ ’ਚ ਕੰਮ ਕਰਦਾ ਸੀ ਪਰ ਬਾਅਦ ਵਿੱਚ ਕੰਮ ਛੱਡ ਦਿੱਤਾ। ਫਿਰ ਇੱਕ ਦਿਨ ਜੇਸੀਬੀ ਨਾਲ ਉਥੇ ਮਿੱਟੀ ਪੁੱਟਦਿਆਂ ਹੇਠੋਂ ਕੁਝ ਹੱਡੀਆਂ ਮਿਲੀਆਂ ਸਨ। ਇਸੇ ਨੂੰ ਅਧਾਰ ਬਣਾਕੇ ਉਥੋਂ ਦੀ ਪੁਲੀਸ ਨੇ ਇਨ੍ਹਾਂ ਤੋਂ ਕੋਰੇ ਕਾਗ਼ਜ਼ ’ਤੇ ਸਾਈਨ ਕਰਵਾ ਲਏ ਸਨ। ਉਨ੍ਹਾਂ ਹੱਡੀਆਂ ਦੀ ਅੱਜ ਤੱਕ ਕੋਈ ਸ਼ਨਾਖ਼ਤ ਨਹੀਂ ਹੋਈ ਕਿ ਇਹ ਕਿਸ ਦੀਆਂ ਹਨ। ਬਾਵਜੂਦ ਇਸ ਦੇ 13 ਨੌਜਵਾਨਾਂ ਨੂੰ ਇਸ ਮਾਮਲੇ ’ਚ ਫਸਾਇਆ ਗਿਆ। 16 ਮਾਰਚ 2013 ਨੂੰ ਉਥੋਂ ਦੀ ਅਦਾਲਤ ਨੇ ਅਮਰਜੀਤ ਦੇ ਨਾਲ ਸਾਬੀ ਪਿੰਡ ਨਵਾਂ ਪਿੰਡ ਅਤੇ ਇੱਕ ਹੋਰ ਨੌਜਵਾਨ ਮੇਜਰ ਸਿੰਘ ਪਿੰਡ ਗੰਡੇ ਕੇ (ਦੋਵੇਂ ਪਿੰਡ ਤਹਿਸੀਲ ਬਟਾਲਾ) ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਜਦੋਂ ਕਿ ਹੋਰਾਂ ਦੀ ਸਜ਼ਾ ਉਮਰ ਕੈਦ ਹੈ। ਅਦਾਲਤ ਨੇ ਲੰਘੀ 16 ਮਾਰਚ ਨੂੰ ਪਿੰਡ ਗੰਡੇ ਕੇ ਦੇ ਮੇਜਰ ਸਿੰਘ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖਦਿਆ ਅਮਰਜੀਤ ਸਿੰਘ ਅਤੇ ਸਾਬੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article