ਦੂਜੇ ਦੇਸ਼ਾਂ ਤੋਂ ਬਿਟੇ੍ਰਨ ਆਉਣ ਵਾਲੇ ਯਾਤਰੀਆਂ ਲਈ ਕਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ

65
Share

-ਪ੍ਰਧਾਨ ਮੰਤਰੀ ਬੌਰਿਸ ਨੇ ਕਰੋਨਾ ਦੇ ਮੱਦੇਨਜ਼ਰ ਅਪਣਾਇਆ ਸਖ਼ਤ ਰੁਖ਼
ਲੰਡਨ, 6 ਜਨਵਰੀ (ਪੰਜਾਬ ਮੇਲ)- ਯੂ.ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਮੰਗਲਵਾਰ ਨੂੰ ਕਿਹਾ ਕਿ ਦੂਜੇ ਦੇਸ਼ਾਂ ਤੋਂ ਬਿ੍ਰਟੇਨ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਬਾਰੇ ਵਿਚ ਵਿਸਥਾਰਤ ਜਾਣਕਾਰੀ ਜਲਦੀ ਹੀ ਜਾਰੀ ਕੀਤੀ ਜਾਵੇਗੀ।
ਬਿ੍ਰਟੇਨ ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਸਰਕਾਰ ਸਖ਼ਤ ਰੁਖ਼ ਅਪਣਾ ਰਹੀ ਹੈ। ਮੁੱਖ ਮੈਡੀਕਲ ਅਧਿਕਾਰੀ ਕਿ੍ਰਸ ਵਿਟੀ ਨੇ ਮੰਗਲਵਾਰ ਨੂੰ ਦੱਸਿਆ ਕਿ ਇੰਗਲੈਂਡ ਵਿਚ ਹਰ 50 ਵਿਚੋਂ ਇਕ ਵਿਅਕਤੀ ਨੂੰ ਕੋਰੋਨਾ ਹੈ, ਭਾਵ ਇਕ ਵੱਡੀ ਆਬਾਦੀ ਕੋਰੋਨਾਵਾਇਰਸ ਦੀ ਲਪੇਟ ਵਿਚ ਹੈ।
ਉਨ੍ਹਾਂ ਕਿਹਾ ਕਿ ਸਾਲ 2020 ਦੇ ਆਖਰੀ ਦੋ ਹਫ਼ਤਿਆਂ ਵਿਚ ਬਿ੍ਰਟੇਨ ਵਿਚ ਵਾਇਰਸ ਦੇ ਮਾਮਲਿਆਂ ਵਿਚ 70 ਫ਼ੀਸਦੀ ਵਾਧਾ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਬਿ੍ਰਟੇਨ ਦੇ ਸਾਰੇ ਹਿੱਸਿਆਂ ਵਿਚ ਫੈਲ ਰਿਹਾ ਹੈ।¿;
ਜ਼ਿਕਰਯੋਗ ਹੈ ਕਿ ਕੈਨੇਡਾ ਨੇ ਵੀ ਆਪਣੇ ਦੇਸ਼ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਕੋਰੋਨਾ ਦੀ ਨੈਗੇਟਿਵ ਰਿਪੋਰਟ ਲੈ ਕੇ ਆਉਣ ਲਈ ਕਿਹਾ ਹੈ। ਜੇਕਰ ਕੋਈ ਵਿਅਕਤੀ ਟੈਸਟ ਰਿਪੋਰਟ ਨਹੀਂ ਲੈ ਕੇ ਆਉਂਦਾ ਤਾਂ ਉਸ ਨੂੰ ਕੈਨੇਡਾ ਵਿਚ ਆਪਣੀ ਮੰਜ਼ਲ ’ਤੇ ਜਾਣ ਤੋਂ ਪਹਿਲਾਂ ਦੋ ਹਫਤਿਆਂ ਲਈ ਇਕਾਂਤਵਾਸ ਹੋਣਾ ਪਵੇਗਾ।

Share