PUNJABMAILUSA.COM

ਦੂਸਰੇ ਟੀ-20 ‘ਚ ਮੁਨਰੋ ਤੇ ਬੋਲਟ ਨੇ ਨਿਊਜ਼ੀਲੈਂਡ ਨੂੰ ਦਿਵਾਈ ਜਿੱਤ

ਦੂਸਰੇ ਟੀ-20 ‘ਚ ਮੁਨਰੋ ਤੇ ਬੋਲਟ ਨੇ ਨਿਊਜ਼ੀਲੈਂਡ ਨੂੰ ਦਿਵਾਈ ਜਿੱਤ

ਦੂਸਰੇ ਟੀ-20 ‘ਚ ਮੁਨਰੋ ਤੇ ਬੋਲਟ ਨੇ ਨਿਊਜ਼ੀਲੈਂਡ ਨੂੰ ਦਿਵਾਈ ਜਿੱਤ
November 05
05:40 2017

ਰਾਜਕੋਟ, 5 ਨਵੰਬਰ (ਪੰਜਾਬ ਮੇਲ)- ਸਲਾਮੀ ਬੱਲੇਬਾਜ਼ ਕੌਲਿਨ ਮੁਨਰੋ ਦੇ ਤੇਜ਼ਤਰਾਰ ਸੈਂਕੜੇ ਦੀ ਬਦੌਲਤ ਨਿਊਜ਼ੀਲੈਂਡ ਨੇ ਅੱਜ ਇਥੇ ਭਾਰਤ ਨੂੰ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ 40 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ’ਚ ਜ਼ੋਰਦਾਰ ਵਾਪਸੀ ਕੀਤੀ ਹੈ। ਨਿਊਜ਼ੀਲੈਂਡ ਵੱਲੋਂ ਜਿੱਤ ਲਈ ਦਿੱਤੇ 197 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤੀ ਟੀਮ ਨਿਰਧਾਰਿਤ 20 ਓਵਰਾਂ ’ਚ ਸੱਤ ਵਿਕਟਾਂ ਦੇ ਨੁਕਸਾਨ ਨਾਲ 156 ਦੌੜਾਂ ਹੀ ਬਣਾ ਸਕੀ। ਭਾਰਤ ਲਈ ਕਪਤਾਨ ਵਿਰਾਟ ਕੋਹਲੀ ਤੇ ਮਹਿੰਦਰ ਸਿੰਘ ਧੋਨੀ ਨੇ ਕ੍ਰਮਵਾਰ 65 ਤੇ 49 ਦੌੜਾਂ ਬਣਾਈਆਂ। ਸ਼੍ਰੇਅਸ ਅੱਈਅਰ ਦੀਆਂ 23 ਦੌੜਾਂ ਨੂੰ ਛੱਡ ਕੇ ਹੋਰ ਕੋਈ ਬੱਲੇਬਾਜ਼ ਨਹੀਂ ਚੱਲਿਆ। ਨਿਊਜ਼ੀਲੈਂਡ ਲਈ ਟਰੈਂਟ ਬੋਲਟ ਨੇ ਚਾਰ ਜਦਕਿ ਮਿਸ਼ੇਲ ਸੇਂਟਨਰ, ਈਸ਼ ਸੋਢੀ ਤੇ ਮੁਨਰੋ ਦੇ ਹਿੱਸੇ ਇਕ ਇਕ ਵਿਕਟ ਆਈ। ਲੜੀ ਦਾ ਤੀਜਾ ਤੇ ਫ਼ੈਸਲਾਕੁਨ ਮੈਚ 7 ਨਵੰਬਰ ਨੂੰ ਤਿਰੂਵਨੰਤਪੁਰਮ ’ਚ ਖੇਡਿਆ ਜਾਵੇਗਾ।
ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਕੌਲਿਨ ਮੁਨਰੋ ਦੀ ਤੂਫ਼ਾਨੀ ਪਾਰੀ ਦੀ ਬਦੌਲਤ ਨਿਊਜ਼ੀਲੈਂਡ ਨੇ ਭਾਰਤ ਖ਼ਿਲਾਫ਼ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ ਦੋ ਵਿਕਟਾਂ ਦੇ
ਨੁਕਸਾਨ ਨਾਲ 196 ਦੌੜਾਂ ਬਣਾਈਆਂ। ਮੁਨਰੋ ਨੇ 58 ਗੇਂਦਾਂ ਵਿੱਚ ਨਾਬਾਦ 109 ਦੌੜਾਂ ਦੀ ਪਾਰੀ ਖੇਡੀ। ਕਿਵੀ ਬੱਲੇਬਾਜ਼ ਦਾ ਇਹ ਕ੍ਰਿਕਟ ਦੀ ਸਭ ਤੋਂ ਛੋਟੀ ਵੰਨਗੀ ’ਚ ਦੂਜਾ ਸੈਂਕੜਾ ਹੈ। ਮਹਿਮਾਨ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁਨਰੋ ਤੇ ਮਾਰਟਿਨ ਗੁਪਟਿਲ(45) ਨੇ ਪਹਿਲੇ ਵਿਕਟ ਲਈ 11.1 ਓਵਰਾਂ ਵਿੱਚ 105 ਦੌੜਾਂ ਦੀ ਭਾਈਵਾਲੀ ਕਰਕੇ ਕਪਤਾਨ ਕੇਨ ਵਿਲੀਅਮਸਨ ਦੇ ਇਸ ਫ਼ੈਸਲੇ ਨੂੰ ਸਹੀ ਸਾਬਤ ਕੀਤਾ। ਮੁਨਰੋ ਨੇ ਨਾਬਾਦ ਸੈਂਕੜੇ ਵਾਲੀ ਪਾਰੀ ਦੌਰਾਨ ਸੱਤ ਚੌਕੇ ਤੇ ਸੱਤ ਛੱਕੇ ਲਾਏ। ਗੁਪਟਿਲ ਨੇ ਯੁਜ਼ਵੇਂਦਰ ਚਹਿਲ ਦੀ ਗੇਂਦ ’ਤੇ ਹਾਰਦਿਕ ਪੰਡਿਆ ਹੱਥੋਂ ਕੈਚ ਆਊਟ ਹੋਣ ਤੋਂ ਪਹਿਲਾਂ 41 ਗੇਂਦਾਂ ’ਚ 45 ਦੌੜਾਂ ਬਣਾਈਆਂ ਜਿਸ ਵਿੱਚ ਤਿੰਨ ਚੌਕੇ ਤੇ ਇੰਨੇ ਹੀ ਛੱਕੇ ਸ਼ਾਮਲ ਹਨ। ਮਗਰੋਂ ਮੁਨਰੋ ਨੇ ਕਪਤਾਨ ਕੇਨ ਵਿਲੀਅਮਸਨ (12) ਨਾਲ ਦੂਜੇ ਵਿਕਟ ਲਈ 35 ਦੌੜਾਂ ਜੋੜੀਆਂ। ਆਖਰੀ ਓਵਰਾਂ ’ਚ ਮੁਨਰੋ ਨੇ ਟੌਮ ਬਰੂਸ ਨਾਲ ਤੀਜੇ ਵਿਕਟ ਲਈ ਮਹਿਜ਼ 34 ਗੇਂਦਾਂ ’ਚ 56 ਦੌੜਾਂ ਦੀ ਭਾਈਵਾਲੀ ਕੀਤੀ, ਜਿਸ ਵਿੱਚ ਬਰੂਸ ਦਾ ਆਪਣਾ ਯੋਗਦਾਨ ਸਿਰਫ਼ 18 ਦੌੜਾਂ ਸੀ। ਨਿਊਜ਼ੀਲੈਂਡ ਨੇ ਆਖਰੀ ਪੰਜ ਓਵਰਾਂ ’ਚ 49 ਦੌੜਾਂ ਬਣਾਈਆਂ। ਉਧਰ ਮੈਚ ਦੌਰਾਨ ਭਾਰਤੀ ਟੀਮ ਦੀ ਫਿਲਡਿੰਗ ਕਾਫ਼ੀ ਖ਼ਰਾਬ ਰਹੀ ਤੇ ਕਈ ਕੈਚ ਵੀ ਛੁੱਟੇ। ਆਪਣਾ ਪਹਿਲਾ ਮੈਚ ਖੇਡ ਰਹੇ ਮੁਹੰਮਦ ਸਿਰਾਜ ਨੇ ਚਾਰ ਓਵਰਾਂ ’ਚ 13.25 ਦੀ ਔਸਤ ਨਾਲ 53 ਦੌੜਾਂ ਦਿੱਤੀਆਂ ਤੇ ਇਕ ਵਿਕਟ ਲਈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article