PUNJABMAILUSA.COM

ਦੇਸ਼ ‘ਚ ਤਿੰਨ ਸਾਲਾਂ ‘ਚ 36000 ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਦੇਸ਼ ‘ਚ ਤਿੰਨ ਸਾਲਾਂ ‘ਚ 36000 ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਦੇਸ਼ ‘ਚ ਤਿੰਨ ਸਾਲਾਂ ‘ਚ 36000 ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ
April 04
10:02 2018

ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਮੇਲ)-ਕੇਂਦਰ ਸਰਕਾਰ ਨੇ ਦੱਸਿਆ ਕਿ ਦੇਸ਼ ‘ਚ ਸਾਲ 2014 ਤੋਂ 2016 ਤੱਕ ਤਿੰਨ ਸਾਲਾਂ ਦੇ ਦੌਰਾਨ ਕਰਜ਼ੇ, ਦਿਵਾਲੀਆਪਨ ਤੇ ਹੋਰ ਕਾਰਨਾਂ ਨਾਲ ਕਰੀਬ 36 ਹਜ਼ਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਹੈ। ਖੇਤੀਬਾੜੀ ਮੰਤਰੀ ਰਾਧਾਮੋਹਨ ਸਿੰਘ ਨੇ 2014, 2015 ਦੇ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੇ ਅੰਕੜੇ ਅਤੇ ਸਾਲ 2016 ਦੇ ਅੰਤਿਮ ਅੰਕੜਿਆਂ ਦੇ ਹਵਾਲੇ ਨਾਲ ਲੋਕ ਸਭਾ ‘ਚ ਇਹ ਜਾਣਕਾਰੀ ਦਿੱਤੀ। ਲੋਕ ਸਭਾ ‘ਚ ਐਡਵੋਕੇਟ ਜੋਏਸ ਜਾਰਜ ਦੇ ਪ੍ਰਸ਼ਨ ਦੇ ਲਿਖਤੀ ਜਵਾਬ ‘ਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਦੇ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੇ ‘ਭਾਰਤ ‘ਚ ਹਾਦਸੇ ‘ਚ ਮੌਤਾਂ ਅਤੇ ਖ਼ੁਦਕੁਸ਼ੀਆਂ’ ਨਾਂਅ ਦੇ ਪ੍ਰਕਾਸ਼ਨ ‘ਚ ਖ਼ੁਦਕੁਸ਼ੀਆਂ ਨਾਲ ਜੁੜੀ ਰਿਪੋਰਟ ਦੇ ਅਨੁਸਾਰ ਸਾਲ 2014 ‘ਚ 12360, 2015 ‘ਚ 12602 ਅਤੇ 2016 ‘ਚ 11370 ਕਿਸਾਨਾਂ ਤੇ ਖੇਤ ਮਜ਼ਦੂਰਾਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਖੇਤੀਬਾੜੀ ਮੰਤਰਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਲ 2015 ਦੀ ਰਿਪੋਰਟ ਦੱਸਦੀ ਹੈ ਕਿ ਦੇਸ਼ ਭਰ ‘ਚ ਦਿਵਾਲੀਆਪਨ ਜਾਂ ਕਰਜ਼ੇ ਦੇ ਕਾਰਨ 8007 ਕਿਸਾਨਾਂ ਅਤੇ 4595 ਖੇਤੀਬਾੜੀ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ। ਇਸ ਤੋਂ ਇਲਾਵਾ ਦੇਸ਼ ‘ਚ 52 ਫ਼ੀਸਦੀ ਖੇਤੀਬਾੜੀ ਪਰਿਵਾਰਾਂ ਦੇ ਕਰਜ਼ਦਾਰ ਹੋਣ ਦਾ ਅਨੁਮਾਨ ਹੈ ਅਤੇ ਪ੍ਰਤੀ ਖੇਤੀਬਾੜੀ ਪਰਿਵਾਰ ‘ਤੇ ਬਕਾਇਆ ਔਸਤ ਕਰਜ਼ਾ 47000 ਰੁਪਏ ਹੈ। ਰਾਧਾ ਮੋਹਨ ਸਿੰਘ ਨੇ ਰਾਸ਼ਟਰੀ ਨਮੂਨਾ ਸਰਵੇਖ਼ਣ ਦਫ਼ਤਰ ਦੇ ਖੇਤੀਬਾੜੀ ਵਰ੍ਹੇ ਜੁਲਾਈ 2012-ਜੂਨ 2013 ਦੇ ਸੰਦਰਭ ਦੇ ਲਈ ਦੇਸ਼ ਦੇ ਪੇਂਡੂ ਖ਼ੇਤਰਾਂ ‘ਚ 70ਵੇਂ ਦੌਰ ਦੇ ਖੇਤੀਬਾੜੀ ਪਰਿਵਾਰ ਦੇ ਸਰਵੇਖ਼ਣ ਅੰਕੜਿਆਂ ਦੇ ਆਧਾਰ ‘ਤੇ ਇਹ ਗੱਲ ਕਹੀ। ਉਨ੍ਹਾਂ ਦੱਸਿਆ ਕਿ ਅਖਿਲ ਭਾਰਤੀ ਪੱਧਰ ‘ਤੇ ਬਕਾਇਆ ਕਰਜ਼ੇ ਦਾ ਲਗਪਗ 60 ਫ਼ੀਸਦੀ ਸੰਸਥਾਗਤ ਸਰੋਤਾਂ ਰਾਹੀਂ ਲਿਆ ਗਿਆ ਸੀ, ਜਿਸ ‘ਚ ਸਰਕਾਰ ਤੋਂ 2.1 ਫ਼ੀਸਦੀ, ਸਹਿਕਾਰੀ ਸਮਿਤੀ ਤੋਂ 14.8 ਫ਼ੀਸਦੀ ਅਤੇ ਬੈਂਕਾਂ ਤੋਂ ਲਿਆ ਗਿਆ ਕਰਜ਼ਾ 42.9 ਫ਼ੀਸਦੀ ਸੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਪਰਿਵਾਰਾਂ ਵਲੋਂ ਗ਼ੈਰ-ਸੰਸਥਾਗਤ ਸਰੋਤਾਂ ਤੋਂ ਲਏ ਗਏ ਬਕਾਇਆ ਕਰਜ਼ੇ ‘ਚ ਖੇਤੀ ਅਤੇ ਕਾਰੋਬਾਰੀ ਸ਼ਾਹੂਕਾਰਾਂ ਤੋਂ 25.8 ਫ਼ੀਸਦੀ, ਦੁਕਾਨਦਾਰਾਂ ਤੇ ਵਪਾਰੀਆਂ ਤੋਂ 2.9 ਫ਼ੀਸਦੀ, ਨੌਕਰੀਪੇਸ਼ਾ ਜਾਂ ਜ਼ਮੀਨ ਦੇ ਮਾਲਕਾਂ ਤੋਂ 0.8 ਫ਼ੀਸਦੀ, ਰਿਸ਼ਤੇਦਾਰਾਂ ਤੇ ਮਿੱਤਰਾਂ ਤੋਂ 9.1 ਫ਼ੀਸਦੀ ਅਤੇ ਹੋਰਨਾਂ ਤੋਂ 1.6 ਫ਼ੀਸਦੀ ਕਰਜ਼ਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰਤੀ ਖੇਤੀਬਾੜੀ ਪਰਿਵਾਰ ਬਕਾਇਆ ਕਰਜ਼ ਦੀ ਔਸਤ ਰਾਸ਼ੀ 47000 ਰੁਪਏ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੰਸਥਾਗਤ ਕਰਜ਼ ਪ੍ਰਵਾਹ ਵਧਾਉਣ ਅਤੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਸਮੇਤ ਵੱਧ ਤੋਂ ਵੱਧ ਕਿਸਾਨਾਂ ਨੂੰ ਸੰਸਥਾਗਤ ਕਰਜ਼ ਦੇ ਤਹਿਤ ਲਿਆਉਣ ਦੇ ਲਈ ਕਈ ਉਪਾਅ ਕੀਤੇ ਹਨ। ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਫ਼ਸਲੀ ਕਰਜ਼ਾ ਪ੍ਰਦਾਨ ਕਰਨ ਦੇ ਲਈ ਕਦਮ ਉਠਾਏ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article