ਦੇਸ਼ ਦੇ ਸਾਰੇ ਰਾਜਾਂ ਵਿੱਚ ਕਰੋਨਾ ਵੈਕਸੀਨ ਮੁਫ਼ਤ ਦਿੱਤੀ ਜਾਵੇਗੀ : ਡਾ. ਹਰਸ਼ਵਰਧਨ

64
Share

ਚੰਡੀਗੜ੍ਹ, 2 ਜਨਵਰੀ (ਪੰਜਾਬ ਮੇਲ)- ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਹੈ ਕਿ ਕਰੋਨਾ ਵੈਕਸੀਨੇਸ਼ਨ ਦੇ ਪਹਿਲੇ ਪੜਾਅ ਵਿੱਚ 3 ਕਰੋੜ ਲੋਕਾਂ ਨੂੰ ਟੀਕਾ ਮੁਫਤ ਲਗਾਇਆ ਜਾਵੇਗਾ। ਮੁਹਿੰਮ ਦੇ ਪਹਿਲੇ ਪੜਾਅ ਵਿੱਚ ਸਭ ਤੋਂ ਵੱਧ ਜੋਖਮ ਵਾਲੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ। ਸਿਹਤ ਮੰਤਰੀ ਨੇ ਟਵੀਟ ਕੀਤਾ, ‘ਟੀਕਾਕਰਨ ਦੇ ਪਹਿਲੇ ਪੜਾਅ ਵਿਚ ਦੇਸ਼ ਭਰ ਵਿਚ ਸਭ ਤੋਂ ਵੱਧ ਤਰਜੀਹ ਲੈਣ ਵਾਲੇ ਲੋਕਾਂ ਨੂੰ ਮੁਫਤ ਟੀਕਾ ਦਿੱਤਾ ਜਾਵੇਗਾ। ਇਸ ਵਿੱਚ 1 ਕਰੋੜ ਹੈਲਥਕੇਅਰ ਵਰਕਰ ਅਤੇ 2 ਕਰੋੜ ਫਰੰਟਲਾਈਨ ਵਰਕਰ ਸ਼ਾਮਲ ਹੋਣਗੇ। ਬਾਕੀ 27 ਕਰੋੜ ਲੋਕਾਂ ਦਾ ਜੁਲਾਈ ਤੱਕ ਟੀਕਾ ਲਗਾਇਆ ਜਾਣਾ ਹੈ ਅਤੇ ਉਨ੍ਹਾਂ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ।ਇਸ ਤੋਂ ਪਹਿਲਾਂ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਸੀ ਕਿ ਇਹ ਟੀਕਾ ਪੂਰੇ ਦੇਸ਼ ਵਿੱਚ ਮੁਫਤ ਦਿੱਤਾ ਜਾਵੇਗਾ। ਉਨ੍ਹਾਂ ਨੂੰ ਜਦੋਂ ਦਿੱਲੀ ਵਿੱਚ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕੀ ਦਿੱਲੀ ਵਿੱਚ ਕਰੋਨਾ ਟੀਕਾ ਮੁਫਤ ਦਿੱਤਾ ਜਾਵੇਗਾ ਤਾਂ ਮੰਤਰੀ ਨੇ ਕਿਹਾ ਕਿ ਸਿਰਫ ਦਿੱਲੀ ਹੀ ਨਹੀਂ, ਦੇਸ਼ ਦੇ ਸਾਰੇ ਰਾਜਾਂ ਵਿੱਚ ਕਰੋਨਾ ਵੈਕਸੀਨ ਮੁਫ਼ਤ ਦਿੱਤੀ ਜਾਵੇਗੀ। ਵਰਨਣਯੋਗ ਹੈ ਕਿ ਅੱਜ ਦੇਸ਼ ਭਰ ਵਿੱਚ ਕਰੋਨਾ ਵੈਕਸੀਨ ਲਈ ਡਰਾਈ ਰਨ (ਰਿਹਰਸਲ) ਸ਼ੁਰੂ ਕੀਤੀ ਗਈ ਹੈ। ਡਰਾਈ ਰਨ ਦੌਰਾਨ ਕਾਫ਼ੀ ਲੋਕ ਵੈਕਸੀਨੇਸ਼ਨ ਸੈਂਟਰਾਂ ਵਿੱਚ ਪੁੱਜ ਰਹੇ ਹਨ।


Share