PUNJABMAILUSA.COM

ਦੋਸ਼ੀਆਂ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇ – ਸਿੱਖ ਸੰਗਤ

ਦੋਸ਼ੀਆਂ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇ – ਸਿੱਖ ਸੰਗਤ

ਦੋਸ਼ੀਆਂ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇ – ਸਿੱਖ ਸੰਗਤ
October 18
21:49 2015

12
ਘਨੌਰ, 18 ਅਕਤੂਬਰ (ਪੰਜਾਬ ਮੇਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੇ ਪਿੰਡ ਬਹਾਬਲ ਕਲਾਂ ਵਿੱਚ ਬੇਅਦਬੀ ਖ਼ਿਲਾਫ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ’ਤੇ ਪੁਲੀਸ ਵੱਲੋਂ ਗੋਲੀ ਚਲਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਖੇਤਰ ਦੀ ਸੰਗਤ ਵੱਲੋਂ ਦਮਦਮੀ ਟਕਸਾਲ, ਸੰਤ ਸਮਾਜ ਤੇ ਹੋਰ ਸਿੱਖ ਸੰਗਠਨਾਂ ਦੇ ਸੱਦੇ ’ਤੇ ਇਨ੍ਹਾਂ ਦੇ ਆਗੂਆਂ ਬਰਜਿੰਦਰ ਸਿੰਘ ਪਰਵਾਨਾ, ਸੰਤ ਗੁਰਚਰਨ ਸਿੰਘ ਮਰਦਾਂਪੁਰ, ਮੇਵਾ ਸਿੰਘ ਮੰਡਿਆਣਾ, ਸੰਤ ਅਮਰੀਕ ਸਿੰਘ ਕਾਰ ਸੇਵਾ ਵਾਲੇ ਤੇ ਬੀਬੀ ਗੁਰਮੀਤ ਕੌਰ ਘਨੌਰ ਦੀ ਸਾਂਝੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ੰਭੂ-ਘਨੌਰ ਰੋਡ ’ਤੇ ਭਾਖੜਾ ਦੀ ਨਰਵਾਣਾ ਬ੍ਰਾਂਚ ਨਹਿਰ ਦੇ ਪੁਲ ਉੱਤੇ ਸੜਕੀ ਆਵਾਜਾਈ ਠੱਪ ਕਰਕੇ ਦਿਨ ਭਰ ਰੋਸ ਧਰਨਾ ਦਿੱਤਾ।
ਧਰਨੇ ਦੌਰਾਨ ਭਾਈ ਬਰਜਿੰਦਰ ਸਿੰਘ ਪਰਵਾਨਾ ਵੱਲੋਂ ਗਰਮਜੋਸ਼ੀ ਵਾਲੇ ਸ਼ਬਦਾਂ ਵਾਲੀ ਤਕਰੀਰ ਕਰਨ ਤੇ ਸੰਤ ਗੁਰਚਰਨ ਸਿੰਘ ਮਰਦਾਂਪੁਰ ਵੱਲੋਂ ਸ਼ਾਂਤੀ ਪੂਰਵਕ ਢੰਗ ਨਾਲ ਵਿਚਾਰ ਪ੍ਰਗਟ ਕਰਨ ਲਈ ਕਹਿਣ ਨੂੰ ਲੈ ਕੇ ਦੋਹਾਂ ਸਖਸ਼ੀਅਤਾਂ ਦਰਮਿਆਨ ਤਕਰਾਰ ਵੀ ਹੋਈ। ਧਰਨੇ ਦੌਰਾਨ ਬੀਬੀਆਂ ਤੇ ਮੁਸਲਮਾਨ ਭਾਈਚਾਰੇ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਦਮਦਮੀ ਟਕਸਾਲ ਦੇ ਭਾਈ ਬਰਜਿੰਦਰ ਸਿੰਘ ਪਰਵਾਨਾ, ਹਰਚੰਦ ਸਿੰਘ ਮੰਡਿਆਣਾ ਤੇ ਬੀਬੀ ਗੁਰਮੀਤ ਕੌਰ ਆਦਿ ਬੁਲਾਰਿਆਂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਸਿੱਖ ਸ਼ਰਧਾਲੂਆਂ ’ਤੇ ਗੋਲੀ ਚਲਾਉਣ ਲਈ ਰਾਜ ਦੀ ਅਕਾਲੀ ਦਲ ਸਰਕਾਰ ਤੇ ਸ਼੍ਰੋਮਣੀ ਕਮੇਟੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਸਮੁੱਚੀ ਮਾਨਵਤਾ ਦੇ ਮਨ ਨੂੰ ਠੇਸ ਪੁੱਜੀ ਹੈ। ਪਰ ਘਟਨਾਵਾਂ ਵਾਪਰਨ ਤੋਂ ਕਈ ਦਿਨ ਬਾਅਦ ਵੀ ਇਨ੍ਹਾਂ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਹੋੲੀ।
ਆਗੂਆਂ ਨੇ ਕਿਹਾ ਕਿ ਅਜਿਹੇ ਐਸਜੀਪੀਸੀ ਮੈਂਬਰਾਂ ਤੋਂ ਸਿੱਖ ਸੰਗਤ ਕੀ ਉਮੀਦ ਰੱਖ ਸਕਦੀ ਹੇੈ ਜਿਹੜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਾਖੀ ਨਹੀਂ ਕਰ ਸਕਦੇ। ਇਨ੍ਹਾਂ ਰੋਸ ਧਰਨਿਆਂ ਤੋਂ ਕਥਾਵਾਚਕਾਂ, ਗ੍ਰੰਥੀਆਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗੈਰਹਾਜ਼ਰੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ ਸੰਗਤ ਇਨ੍ਹਾਂ ਤੋਂ ਜਵਾਬ ਮੰਗੇ। ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਿੰਡਾਂ ਦੇ ਗੁਰਦੁਆਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ।
ਬੁਲਾਰਿਆਂ ਨੇ ਮੰਗ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਸੰਗਤ ’ਤੇ ਗੋਲੀਆਂ ਚਲਾੳਣ ਵਾਲੇ ਲੋਕਾਂ, ਪੁਲੀਸ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ 22 ਅਕਤੂਬਰ ਤੱਕ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ 23 ਅਕਤੂਬਰ ਨੂੰ ਘਨੌਰ, ਰਾਜਪੁਰਾ, ਬਨੂੜ ਤੇ ਅੰਬਾਲਾ ਦੀਆਂ ਸੰਗਤਾਂ ਕੌਂਮੀਸ਼ਾਹ ਮਾਰਗ ਨੰ. 1 ’ਤੇ ਸ਼ੰਭੂ ਬੈਰੀਅਰ ’ਤੇ ਸੜਕੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਦੇਣਗੀਆਂ। ਇਸ ਮੌਕੇ ਹਰਚੰਦ ਸਿੰਘ ਮੰਡਿਆਣਾ, ਨਸੀਰੂਦੀਨ, ਨਰਭਿੰਦਰ ਸਿੰਘ ਭਿੰਦਾ ਤੇ ਸੁਰਿੰਦਰ ਕੁਮਾਰ ਪੂਰੀ ਆਦਿ ਨੇ ਵਿਚਾਰ ਪ੍ਰਗਟ ਕੀਤੇ। ਧਰਨੇ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜ਼ਸਮੇਰ ਸਿੰਘ ਲਾਛੜੂ, ਭਾਈ ਰਣਬੀਰ ਸਿੰਘ ਖਾਲਸਾ ਹਰਪਾਲਪੁਰ, ਜ਼ੋਗਾ ਸਿੰਘ ਚਪੜ, ਗੁਰਸੇਵ ਸਿੰਘ ਹਰਪਾਲਪੁਰ, ਮੋਜੂ ਖਾਨ, ਭੁਪਿੰਦਰ ਸਿੰਘ ਸੇਖੂਪੁਰ, ਬਲਜਿੰਦਰ ਸਿੰਘ ਬੱਖੂ ਆਦਿ ਨੇ ਵੀ ਸ਼ਾਮੂਲੀਅਤ ਕੀਤੀ। ਧਰਨੇ ਦੌਰਾਨ ਪੁੱਜੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਮੁਖਮੈਲਪੁਰ ਨੂੰ ਮੰਗ ਪੱਤਰ ਸੌਂਪਣ ਮਗਰੋਂ ਰੋਸ ਧਰਨਾ ਖਤਮ ਕਰ ਦਿੱਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article