PUNJABMAILUSA.COM

ਦੋ ਗਰੁੱਪਾਂ ‘ਚ ਟਕਰਾਅ ਪਿੱਛੋਂ ਪੁਲਿਸ ਟਰਲੱਕ ਗੁਰਦੁਆਰੇ ‘ਚ ਦਾਖਲ

ਦੋ ਗਰੁੱਪਾਂ ‘ਚ ਟਕਰਾਅ ਪਿੱਛੋਂ ਪੁਲਿਸ ਟਰਲੱਕ ਗੁਰਦੁਆਰੇ ‘ਚ ਦਾਖਲ

ਦੋ ਗਰੁੱਪਾਂ ‘ਚ ਟਕਰਾਅ ਪਿੱਛੋਂ ਪੁਲਿਸ ਟਰਲੱਕ ਗੁਰਦੁਆਰੇ ‘ਚ ਦਾਖਲ
January 13
10:37 2016

d
ਟਰਲੱਕ, 13 ਜਨਵਰੀ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਕੈਲੀਫੋਰਨੀਆ ਦੇ ਟਰਲੱਕ ਸ਼ਹਿਰ ਦੇ ਗੁਰਦੁਆਰੇ ‘ਚ ਸਿੱਖਾਂ ਦੇ ਦੋ ਧੜਿਆਂ ‘ਚ ਹੋਏ ਟਕਰਾਅ ਪਿੱਛੋਂ ਕਿਰਪਾਨਾਂ ਅਤੇ ਕੀਰਤਨ ਕਰਨ ਵਾਲੇ ਚਿਮਟੇ ਵੀ ਚੱਲ ਗਏ ਅਤੇ ਪੁਲਿਸ ਜੁੱਤੀਆਂ ਸਮੇਤ ਗੁਰਦੁਆਰੇ ਅੰਦਰ ਦਾਖਲ ਹੋ ਗਈ। ਇਸ ਦੌਰਾਨ ਪੈਪਰ ਸਪਰੇਅ ਦੀ ਵੀ ਖੁੱਲ੍ਹ ਕੇ ਵਰਤੋਂ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਧੜੇਬੰਦੀ ਨੂੰ ਲੈ ਕੇ ਕੁਝ ਔਰਤਾਂ ਨੇ ਦੂਜੀਆਂ ਔਰਤਾਂ ‘ਤੇ ਹਮਲਾ ਕੀਤਾ। ਉਸ ਤੋਂ ਬਾਅਦ ਮਰਦ ਵੀ ਇਸ ਲੜਾਈ ਵਿਚ ਸ਼ਾਮਲ ਹੋ ਗਏ।
ਟਰਲੱਕ ਗੁਰਦੁਆਰੇ ਦੀਆਂ ਚੋਣਾਂ ਨੂੰ ਲੈ ਕੇ ਦੋ ਧੜਿਆਂ ਦਰਮਿਆਨ ਖਿੱਚੋਤਾਣ ਚੱਲ ਰਹੀ ਹੈ। ਹਫਤਾਵਾਰੀ ਦੀਵਾਨ ‘ਚ ਦੋਵੇਂ ਧੜੇ ਕਿਸੇ ਮੁੱਦੇ ਨੂੰ ਲੈ ਕੇ ਉਲਝ ਪਏ ਅਤੇ ਦੀਵਾਨ ਹਾਲ ਅੰਦਰ ਹੀ ਇਕ ਦੂਜੇ ਉਪਰ ਪੈਪਰ ਸਪਰੇਅ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ, ਜਦੋਂਕਿ ਦੂਜੇ ਧੜੇ ਦੇ ਮੈਂਬਰਾਂ ਨੇ ਕਿਰਪਾਨਾਂ ਸੂਤ ਲਈਆਂ। ਲੜਾਈ ਨੂੰ ਵੇਖ ਕੇ ਔਰਤਾਂ ਅਤੇ ਬੱਚਿਆਂ ‘ਚ ਚੀਖ-ਚਿਹਾੜਾ ਪੈ ਗਿਆ। ਕਿਸੇ ਵੱਲੋਂ ਫੋਨ ਕੀਤੇ ਜਾਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਿੰਸਕ ਸਿੱਖਾਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਨੰਗੇ ਹਥਿਆਰਾਂ ਨਾਲ ਚਿਤਾਵਨੀ ਦੇਣੀ ਪਈ ਅਤੇ ਪੈਪਰ ਸਪਰੇਅ ਧੂੜਨੀ ਪਈ। ਮਰਸਡ ਕਾਊਂਟੀ ਸ਼ੈਰਿਫ ਨੇ ਪੰਜ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲੇ ਕਿਸੇ ਨੂੰ ਚਾਰਜਸ਼ੀਟ ਨਹੀਂ ਕੀਤਾ ਗਿਆ। ਟਰਲੱਕ ਗੁਰਦੁਆਰਾ ਬੀਤੇ ਤਿੰਨ ਸਾਲ ਤੋਂ ਚੋਣ ਮੁੱਦੇ ਨੂੰ ਲੈ ਕੇ ਵਿਵਾਦ ਦਾ ਕੇਂਦਰ ਬਣਿਆ ਹੋਇਆ ਹੈ। ਇਸ ਤੋਂ ਪਹਿਲਾਂ ਵੀ ਇਥੇ ਸਿੱਖਾਂ ਦਰਮਿਆਨ ਖੂਨੀ ਟਕਰਾਓ ਹੋ ਚੁੱਕਾ ਹੈ। ਪਿਛਲੇ ਅਕਤੂਬਰ ਮਹੀਨੇ ਅਦਾਲਤ ਨੇ 2013 ਦੀ ਚੁਣੀ ਹੋਈ ਕਮੇਟੀ ਦੀ ਚੋਣ ਰੱਦ ਕਰ ਦਿੱਤੀ ਸੀ ਅਤੇ ਹਰਵਿੰਦਰ ਸਿੰਘ ਬੈਂਸ, ਗੁਰਦੇਵ ਸਿੰਘ ਬਸਰਾ, ਅਮਰੀਕ ਸਿੰਘ ਰਾਏ ਅਤੇ ਸੁਖਮਿੰਦਰ ਸਿੰਘ ਦਿਓਲ ਦੇ ਆਧਾਰ ‘ਤੇ ਪੰਜ ਮੈਂਬਰੀ ਬੋਰਡ ਨੂੰ ਨਵੀਆਂ ਚੋਣਾਂ ਚਲਾਉਣ ਤੱਕ ਆਰਜੀ ਪ੍ਰਬੰਧਕ ਨਿਯੁਕਤ ਕੀਤਾ ਸੀ। ਨਵੀਆਂ ਚੋਣਾਂ ਅਦਾਲਤ ਦੀ ਨਿਗਰਾਨੀ ਹੇਠ ਅਪ੍ਰੈਲ 2016 ‘ਚ ਹੋਣੀਆਂ ਹਨ। ਸਿੱਖ ਭਾਈਚਾਰੇ ਵਿਚ ਇਸ ਲੜਾਈ ਦਾ ਬਹੁਤ ਬੁਰਾ ਅਸਰ ਹੋਇਆ ਹੈ। ਅਮਰੀਕੀ ਮੀਡੀਏ ਨੇ ਸਿੱਖ ਕੌਮ ਦੇ ਇਸ ਕਾਂਡ ਨੂੰ ਬੁਰੀ ਤਰ੍ਹਾਂ ਭੰਡਿਆ ਹੈ, ਜਿਸ ਨਾਲ ਸਿੱਖ ਕੌਮ ਦੀ ਪਛਾਣ ਨੂੰ ਢਾਹ ਲੱਗੀ ਹੈ। ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਝਗੜੇ ਲਈ ਦੁੱਖ ਦਾ ਇਜ਼ਹਾਰ ਕੀਤੀ ਹੈ ਅਤੇ ਉਮੀਦ ਕੀਤੀ ਹੈ ਕਿ ਦੋਵਾਂ ਧੜਿਆਂ ‘ਚ ਰਾਜ਼ੀਨਾਮਾ ਹੋ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article