PUNJABMAILUSA.COM

ਦੋ ਚੀਨੀ ਅਧਿਆਪਕਾਂ ਦੀ ਹੱਤਿਆ ਤੋਂ ਨਾਰਾਜ਼ ਜਿਨਪਿੰਗ ਨੇ ਨਵਾਜ਼ ਸ਼ਰੀਫ ਨਾਲ ਮੁਲਾਕਾਤ ਤੋਂ ਕੀਤਾ ਇਨਕਾਰ

ਦੋ ਚੀਨੀ ਅਧਿਆਪਕਾਂ ਦੀ ਹੱਤਿਆ ਤੋਂ ਨਾਰਾਜ਼ ਜਿਨਪਿੰਗ ਨੇ ਨਵਾਜ਼ ਸ਼ਰੀਫ ਨਾਲ ਮੁਲਾਕਾਤ ਤੋਂ ਕੀਤਾ ਇਨਕਾਰ

ਦੋ ਚੀਨੀ ਅਧਿਆਪਕਾਂ ਦੀ ਹੱਤਿਆ ਤੋਂ ਨਾਰਾਜ਼ ਜਿਨਪਿੰਗ ਨੇ ਨਵਾਜ਼ ਸ਼ਰੀਫ ਨਾਲ ਮੁਲਾਕਾਤ ਤੋਂ ਕੀਤਾ ਇਨਕਾਰ
June 11
03:15 2017

ਬੀਜਿੰਗ, 10 ਜੂਨ (ਪੰਜਾਬ ਮੇਲ)– ਕੌਮਾਂਤਰੀ ਮੰਚਾਂ ‘ਤੇ ਪਾਕਿਸਤਾਨ ਦਾ ਖੁੱਲੇਆਮ ਸਮੱਰਥਨ ਕਰਨ ਵਾਲੇ ਚੀਨ ਨੇ ਅਸਤਾਨਾ ‘ਚ ਹੋਈ ਸ਼ੰਘਾਈ ਕੋਆਪ੍ਰੇਸ਼ਨ ਆਰਗੇਨਾਈਜੇਸ਼ਨ (ਐੱਸਸੀਓ) ਦੀ ਬੈਠਕ ‘ਚ ਆਪਣੇ ਇਸ ਸਦਾਬਹਾਰ ਦੋਸਤ ਨੂੰ ਕਰਾਰਾ ਝਟਕਾ ਦਿੱਤਾ। ਬੈਠਕ ਦੌਰਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਆਪਸੀ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ। ਦੱਸਣਯੋਗ ਹੈ ਕਿ ਬਲੋਚਿਸਤਾਨ ‘ਚ ਦੋ ਚੀਨੀ ਅਧਿਆਪਕਾਂ ਦੀ ਹੱਤਿਆ ਦੇ ਪ੍ਰਤੀ ਨਾਰਾਜ਼ਗੀ ਪ੍ਰਗਟ ਕਰਨ ਲਈ ਚੀਨੀ ਰਾਸ਼ਟਰਪਤੀ ਨੇ ਇਹ ਕਦਮ ਉਠਾਇਆ। ਚੀਨ ਦੇ ਸਰਕਾਰੀ ਮੀਡੀਆ ਨੇ ਵੀ ਰਾਸ਼ਟਰਪਤੀ ਜਿਨਪਿੰਗ ਦੀ ਕਜ਼ਾਕਿਸਤਾਨ ਦੇ ਰਾਸ਼ਟਰਪਤੀ ਨੂਰਸੁਲਤਾਨ ਨਜਰਬਾਯੇਵ, ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਲ ਮੁਲਾਕਾਤ ਨੂੰ ਖਾਸੀ ਪ੍ਰਮੁੱਖਤਾ ਦਿੱਤੀ। ਉਥੇ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਕਜ਼ਾਕਿਸਤਾਨ, ਉਜ਼ਬੇਕਿਸਤਾਨ, ਅਫਗਾਨਿਸਤਾਨ ਅਤੇ ਰੂਸੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਅਸਤਾਨਾ ਤੋਂ ਰਵਾਨਾ ਹੋ ਗਏ। ਅਸਲ ‘ਚ ਬਲੋਚਿਸਤਾਨ ਦੇ ਕੁਏਟਾ ‘ਚ ਪਿਛਲੇ ਮਹੀਨੇ ਦੋ ਚੀਨੀ ਨਾਗਰਿਕਾਂ ਨੂੰ ਅਗਵਾ ਕਰ ਲਿਆ ਗਿਆ ਸੀ। ਬਾਅਦ ‘ਚ ਕਥਿਤ ਰੂਪ ਨਾਲ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ ਦੋਨਾਂ ਦੀ ਦਰਿੰਦਗੀ ਨਾਲ ਹੱਤਿਆ ਕਰ ਦਿੱਤੀ। ਇਸ ਵਾਰਦਾਤ ਤੋਂ ਚੀਨੀ ਨਾਗਰਿਕਾਂ ‘ਚ ਬੇਹੱਦ ਨਾਰਾਜ਼ਗੀ ਸੀ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਹੱਤਿਆਵਾਂ ਦੀ ਖ਼ਬਰ 8-9 ਜੂਨ ਨੂੰ ਹੋਈ ਐੱਸਸੀਓ ਦੀ ਬੈਠਕ ਤੋਂ ਪਹਿਲਾਂ ਜਨਤਕ ਹੋਈ। ਇਸ ਬੈਠਕ ‘ਚ ਭਾਰਤ ਅਤੇ ਪਾਕਿਸਤਾਨ ਦੋਨਾਂ ਨੂੰ ਮੈਂਬਰ ਦੇ ਤੌਰ ‘ਤੇ ਸੰਗਠਨ ‘ਚ ਸ਼ਾੁਮਲ ਕਰ ਲਿਆ ਗਿਆ। ਹਾਲਾਂਕਿ ਚੀਨੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਹੁਆ ਚਨਿੰਗ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਇਨ੍ਹਾਂ ਹੱਤਿਆਵਾਂ ਦਾ ‘ਚੀਨ ਪਾਕਿਸਤਾਨ ਆਰਥਿਕ ਗਲਿਆਰੇ’ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਬਲੋਚਿਸਤਾਨ ਦੇ ਲੋਕ 50 ਅਰਬ ਅਮਰੀਕੀ ਡਾਲਰ ਦੀ ਲਾਗਤ ਨਾਲ ਬਣ ਰਹੇ ਇਸ ਗਲਿਆਰੇ ਦਾ ਵਿਰੋਧ ਕਰ ਰਹੇ ਹਨ। ਇਹ ਚੀਨ ਦੇ ਜਿਨਜਿਆਂਗ ਨੂੰ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਦੇ ਰਸਤੇ ਬਲੋਚਿਸਤਾਨ ਸਥਿਤ ਗਵਾਦਰ ਬੰਦਰਗਾਹ ਨੰੂ ਜੋੜਦਾ ਹੈ। ਸੀਪੀਈਸੀ ਚੀਨ ਦੇ ਖਾਹਸ਼ੀ ‘ਬੈਲਟ ਐਂਡ ਰੋਡ ਇਨੀਸ਼ੀਏਟਿਵ’ (ਬੀਆਰਆਈ) ਦਾ ਹਿੱਸਾ ਹੈ। ਹੁਆ ਦਾ ਇਹ ਵੀ ਕਹਿਣਾ ਸੀ ਕਿ ਚੀਨੀ ਨਾਗਰਿਕਾਂ ਦੀ ਹੱਤਿਆ ਦਾ ਨਾ ਤਾਂ ਬੀਆਰਆਈ ਨਾਲ ਕੋਈ ਸਬੰਧ ਹੈ ਅਤੇ ਨਾ ਹੀ ਐੱਸਸੀਓ ਦੀ ਬੈਠਕ ਨਾਲ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੇ ਇਥੇ ੇਸੰਸਥਾਵਾਂ ‘ਚ ਕੰਮ ਕਰ ਰਹੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਦਾ ਹੈ ਅਤੇ ਇਸ ਦੇ ਲਈ ਉਸ ਨੇ ਹਰ ਮੁਮਕਿਨ ਕੋਸ਼ਿਸ਼ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article