PUNJABMAILUSA.COM

ਦੋ ਹਜ਼ਾਰ ਦੇ ਕੇ ਕਿਸੇ ਦਾ ਵੀ ਡੋਪ ਟੈਸਟ ਪਾਸ ਕਰਵਾਇਆ ਜਾ ਸਕਦਾ : ਪਰਗਟ ਸਿੰਘ

ਦੋ ਹਜ਼ਾਰ ਦੇ ਕੇ ਕਿਸੇ ਦਾ ਵੀ ਡੋਪ ਟੈਸਟ ਪਾਸ ਕਰਵਾਇਆ ਜਾ ਸਕਦਾ : ਪਰਗਟ ਸਿੰਘ

ਦੋ ਹਜ਼ਾਰ ਦੇ ਕੇ ਕਿਸੇ ਦਾ ਵੀ ਡੋਪ ਟੈਸਟ ਪਾਸ ਕਰਵਾਇਆ ਜਾ ਸਕਦਾ : ਪਰਗਟ ਸਿੰਘ
July 08
09:18 2018

ਉਠਾਏ ਡੋਪ ਸਿਆਸਤ ‘ਤੇ ਸਵਾਲ
ਚੰਡੀਗੜ੍ਹ, 8 ਜੁਲਾਈ (ਪੰਜਾਬ ਮੇਲ)- ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਡੋਪ ਟੈਸਟ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿਹਾ ਹੈ ਕਿ ਉਹ ਡੋਪ ਟੈਸਟ ਨਹੀਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਡੋਪ ਟੈਸਟ ਦੀ ਰੇਸ ਵਿੱਚੋਂ ਕੋਈ ਫਾਇਦਾ ਨਹੀਂ ਹੋਵੇਗਾ। ਇਹ ਸਿਰਫ ਸਿਆਸਤ ਹੀ ਹੈ। ਪਰਗਟ ਸਿੰਘ ਨੇ ਕਿਹਾ ਕਿ ਦੋ ਹਜ਼ਾਰ ਦੇ ਕੇ ਕਿਸੇ ਦਾ ਵੀ ਡੋਪ ਟੈਸਟ ਪਾਸ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੈਗੇਟਿਵ ਰਿਪੋਰਟਾਂ ਦਿਖਾ ਕੇ ਕੋਈ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਡੋਪ ਟੈਸਟ ਕਰਾਉਣ ਲਈ ਕਿਹਾ ਸੀ ਪਰ ਉਨ੍ਹਾਂ ਮਨ੍ਹਾ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਲੀਡਰਾਂ ਦੇ ਡੋਪ ਟੈਸਟ ਕਰਵਾਉਣ ਦੇ ਮੁੱਦੇ ਨੂੰ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਭਾਰਿਆ ਸੀ। ਇਹ ਮੁੱਦਾ ਉਭਰਨ ਨਾਲ ਅਸਲ ਮੁੱਦੇ ਤੋਂ ਧਿਆਨ ਭਟਕ ਗਿਆ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਡੋਪ ਟੈਸਟ ਅਚਾਨਕ ਹੀ ਕੀਤਾ ਜਾਂਦਾ ਹੈ, ਨਾ ਕਿ ਲੀਡਰਾਂ ਵਾਂਗ ਆਪ ਡੋਪ ਟੈਸਟ ਕਰਵਾਉਣ ਲਈ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ।
ਪਰਗਟ ਸਿੰਘ ਨੇ ਕਿਹਾ ਕਿ ਅਸਲ ਮੁੱਦਾ ਤਾਂ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਤੇ ਰਾਜਸੀ ਲੀਡਰਾਂ ਦੇ ਗੱਠਜੋੜ ਨੂੰ ਬੇਨਕਾਬ ਕਰਨ ਦਾ ਹੈ। ਡੋਪ ਟੈਸਟ ਦੇ ਰੌਲੇ ਨਾਲ ਇਹ ਮੁੱਦਾ ਰੁਲਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਲੋਕਾਂ ਨਾਲ ਇਹ ਵਾਅਦਾ ਕਰਕੇ ਆਈ ਸੀ ਕਿ ਉਹ ਡਰੱਗ ਮਾਫੀਆ ਤੇ ਰਾਜਨੀਤਕ ਲੀਡਰਾਂ ਦੇ ਗੱਠਜੋੜ ਨੂੰ ਲੋਕਾਂ ਸਾਹਮਣੇ ਲਿਆਏਗੀ, ਪਰ ਡੋਪ ਟੈਸਟ ਕਰਾਉਣ ਲਈ ਹੁਣ ਰਾਜਨੀਤਕ ਲੀਡਰ ਇੱਕ-ਦੂਜੇ ਦੇ ਪੈਰ ਮਿੱਧ ਕੇ ਅੱਗੇ ਲੰਘ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਹਾਂ-ਪੱਖੀ ਏਜੰਡੇ ’ਤੇ ਕੰਮ ਕਰਨ ਦੀ ਲੋੜ ਹੈ, ਜਿਸ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦਾ ਕੰਮ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਸਿੱਖਿਆ ਦੇਣ ਦੇ ਨਾਲ ਨਾਲ ਹੀ ਖੇਡਾਂ ਵੱਲ ਉਤਸ਼ਾਹਤ ਕਰਨ ਦੀ ਲੋੜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article