PUNJABMAILUSA.COM

ਦੱਖਣੀ ਅਫਰੀਕਾ ਲਈ ਟੀਮ ਇੰਡੀਆ ਦਾ ਐਲਾਨ

ਦੱਖਣੀ ਅਫਰੀਕਾ ਲਈ ਟੀਮ ਇੰਡੀਆ ਦਾ ਐਲਾਨ

ਦੱਖਣੀ ਅਫਰੀਕਾ ਲਈ ਟੀਮ ਇੰਡੀਆ ਦਾ ਐਲਾਨ
December 24
21:00 2017

ਨਵੀਂ ਦਿੱਲੀ, 24 ਦਸੰਬਰ (ਪੰਜਾਬ ਮੇਲ)- ਭਾਰਤੀ ਕ੍ਰਿਕਟ ਬੋਰਡ ਨੇ ਦੱਖਣੀ ਅਫਰੀਕਾ ਲਈ ਵਨ-ਡੇ ਟੀਮ ਦਾ ਐਲਾਨ ਕਰ ਦਿੱਤਾ ਹੈ। ਵਿਰਾਟ ਕੋਹਲੀ ਦੀ ਕਪਤਾਨੀ ਵਿੱਚ 17 ਮੈਂਬਰੀ ਟੀਮ ਦੱਖਣੀ ਅਫਰੀਕਾ ਦੌਰੇ ‘ਤੇ ਵਨਡੇ ਸੀਰੀਜ਼ ਖੇਡੇਗੀ। ਟੀਮ ਵਿੱਚ ਵੱਡੇ ਬਦਲਾਅ ਨਹੀਂ ਕੀਤੇ ਗਏ। ਮੁੰਬਈ ਦੇ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਦੀ ਟੀਮ ਵਿੱਚ ਵਾਪਸੀ ਹੋਈ ਹੈ। ਠਾਕੁਰ ਸ਼੍ਰੀਲੰਕਾ ਖਿਲਾਫ ਹੋਏ ਵਨਡੇ ਸੀਰੀਜ਼ ਵਿੱਚ ਟੀਮ ਦੇ ਨਾਲ ਸੀ ਤੇ ਇਸ ਤੋਂ ਬਾਅਦ ਭਾਰਤ ਵਿੱਚ ਖੇਡੇ ਗਏ ਦੋ ਵਨਡੇ ਸੀਰੀਜ਼ ਵਿੱਚ ਉਨ੍ਹਾਂ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਮੁਹੰਮਦ ਸ਼ਮੀ ਦੀ ਵੀ ਵਾਪਸੀ ਹੋ ਗਈ ਹੈ।
ਦੂਜੇ ਪਾਸੇ ਯੋ-ਯੋ ਟੈਸਟ ਪਾਸ ਕਰਨ ਵਾਲੇ ਯੁਵਰਾਜ ਸਿੰਘ ਤੇ ਸੁਰੇਸ਼ ਰੈਨਾ ਦੀ ਵਾਪਸੀ ਨਹੀਂ ਹੋ ਸਕੀ। ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸ਼੍ਰੇਅਸ ਅੱਯਰ ਨੂੰ ਟੀਮ ਵਿੱਚ ਬਰਕਰਾਰ ਰੱਖਿਆ ਗਿਆ ਹੈ। ਰੋਹਿਤ ਸ਼ਰਮਾ ਟੀਮ ਦੇ ਉਪ ਕਪਤਾਨ ਹੋਣਗੇ। ਆਰ ਅਸ਼ਵਿਨ ਤੇ ਰਵਿੰਦਰ ਜਡੇਜਾ ਦੀ ਵੀ ਵਾਪਸੀ ਨਹੀਂ ਹੋ ਸਕੀ। ਟੀ-20 ਵਿੱਚ ਸ਼੍ਰੀਲੰਕਾ ਖਿਲਾਫ ਫਿਫਟੀ ਮਾਰਨ ਵਾਲੇ ਲੋਕੇਸ਼ ਰਾਹੁਲ ਵੀ ਟੀਮ ਵਿੱਚ ਨਹੀਂ ਚੁਣੇ ਗਏ।
ਦੱਖਣੀ ਅਫਰੀਕਾ ਦੌਰ ‘ਤੇ ਭਾਰਤੀ ਟੀਮ ਵਿੱਚ ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਭੁਮਰਾਹ, ਮੁਹੰਮਦ ਸ਼ਮੀ, ਹਾਰਦਿਕ ਪਾਂਡਿਆ ਤੇ ਸ਼ਾਰਦੁਲ ਠਾਕੁਰ ਪੰਜ ਤੇਜ਼ ਗੇਂਦਬਾਜ਼ ਹਨ ਤੇ ਅਕਸ਼ਰ ਪਟੇਲ, ਕੁਲਦੀਪ ਯਾਦਵ ਤੇ ਯੁਜਵੇਂਦਰ ਚਹਲ ਸਪਿਨ ਗੇਂਦਬਾਜ਼ੀ ਸਾਂਭਣਗੇ।
ਟੀਮ – ਵਿਰਾਟ ਕੋਹਲੀ, ਰੋਹਿਤ ਸ਼ਰਮਾ, ਸ਼ਿਖਰ ਧਵਨ, ਮਨੀਸ਼ ਪਾਂਡੇ, ਦਿਨੇਸ਼ ਕਾਰਤਿਕ, ਮਹੇਂਦਰ ਸਿੰਘ ਧੋਨੀ, ਅਜਿੰਕੇ ਰਹਾਣੇ, ਸ਼੍ਰੇਅਸ ਅੱਯਰ, ਕੇਦਾਰ ਜਾਧਵ, ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ ਚਹਲ, ਭੁਵਨੇਸ਼ਵਰ ਕਮਾਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ ਅਤ ਸ਼ਾਰਦੁਲ ਠਾਕੁਰ।
ਟੈਸਟ ਸ਼ਿਡਿਊਲ – 5 ਤੋਂ 9 ਜਨਵਰੀ ਪਹਿਲਾ ਟੈਸਟ, 13 ਤੋਂ 17 ਜਨਵਰੀ ਦੂਜਾ ਟੈਸਟ, 24 ਤੋਂ 28 ਜਨਵਰੀ ਦੌਰਾਨ ਹੋਵੇਗਾ ਤੀਜਾ ਟੈਸਟ।
ਵਨਡੇ ਸ਼ਿਡਿਊਲ – ਇੱਕ ਫਰਵਰੀ ਨੂੰ ਪਹਿਲਾ ਮੈਚ, ਦੂਜਾ 4 ਨੂੰ, ਤੀਜਾ 7 ਨੂੰ, ਚੌਥਾ 10 ਨੂੰ, 5ਵਾਂ 13 ਨੂੰ ਤੇ ਛੇਵਾਂ 16 ਫਰਵਰੀ ਨੂੰ ਹੋਵੇਗਾ।
ਟੀ-ਟਵੰਟੀ – 18 ਨੂੰ ਪਹਿਲਾ, 21 ਨੂੰ ਦੂਜਾ ਤੇ 24 ਨੂੰ ਤੀਜਾ ਟੀ-20 ਮੈਚ ਖੇਡਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article