PUNJABMAILUSA.COM

ਦੱਖਣੀ ਆਸਟਰੇਲੀਆ ‘ਚ ਧੂੜ-ਮਿੱਟੀ ਵਾਲਾ ਤੂਫਾਨ ਉੱਠਣ ਕਾਰਨ ਅਲਰਟ ਜਾਰੀ

ਦੱਖਣੀ ਆਸਟਰੇਲੀਆ ‘ਚ ਧੂੜ-ਮਿੱਟੀ ਵਾਲਾ ਤੂਫਾਨ ਉੱਠਣ ਕਾਰਨ ਅਲਰਟ ਜਾਰੀ

ਦੱਖਣੀ ਆਸਟਰੇਲੀਆ ‘ਚ ਧੂੜ-ਮਿੱਟੀ ਵਾਲਾ ਤੂਫਾਨ ਉੱਠਣ ਕਾਰਨ ਅਲਰਟ ਜਾਰੀ
August 04
14:36 2018

ਐਡੀਲੇਡ, 4 ਅਗਸਤ (ਪੰਜਾਬ ਮੇਲ)- ਦੱਖਣੀ ਆਸਟਰੇਲੀਆ ‘ਚ ਧੂੜ-ਮਿੱਟੀ ਵਾਲਾ ਤੂਫਾਨ ਉੱਠਣ ਕਾਰਨ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਈਅਰੇ ਪੈਨੀਨਸੁਲਾ ‘ਚ ਤੂਫਾਨ ਉੱਠਣ ਮਗਰੋਂ ਅਜਿਹਾ ਕੀਤਾ ਗਿਆ ਹੈ ਕਿਉਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਲੋਕਾਂ ਦੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ। ਉਂਝ ਇੱਥੋਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਖੇਤੀ ਲਈ ਚੰਗਾ ਹੈ ਕਿਉਂਕਿ ਆਮ ਤੌਰ ‘ਤੇ ਅਜਿਹੇ ਤੂਫਾਨ ਮਗਰੋਂ ਮੀਂਹ ਪੈਂਦਾ ਹੈ। ਇਸ ਲਈ ਉਨ੍ਹਾਂ ਨੂੰ ਆਸ ਹੈ ਕਿ ਅਗਲੇ ਕੁੱਝ ਦਿਨਾਂ ‘ਚ ਮੀਂਹ ਜ਼ਰੂਰ ਪਵੇਗਾ ਅਤੇ ਉਨ੍ਹਾਂ ਦੀਆਂ ਫਸਲਾਂ ਜਲਦੀ ਹੀ ਮੀਂਹ ‘ਚ ਭਿੱਜਣਗੀਆਂ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੁੱਝ ਥਾਵਾਂ ‘ਤੇ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਪਹਿਲਾਂ 70 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਚੁੱਕੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਸਥਮਾ, ਸਾਹ ਅਤੇ ਦਿਲ ਸਬੰਧੀ ਰੋਗ ਹਨ, ਉਨ੍ਹਾਂ ਨੂੰ ਵਧੇਰੇ ਧਿਆਨ ਰੱਖਣ ਦੀ ਜ਼ਰੂਰਤ ਹੈ। ਉਂਝ ਬੱਚਿਆਂ ਅਤੇ ਬਜ਼ੁਰਗਾਂ ਨੂੰ ਵੀ ਮਿੱਟੀ ਭਰੀ ਹਵਾ ‘ਚ ਸਾਹ ਲੈਣ ਨਾਲ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਤੁਹਾਨੂੰ ਦੱਸ ਦਈਏ ਕਿ ਮੈਲਬੌਰਨ ‘ਚ ਦੋ ਸਾਲ ਪਹਿਲਾਂ ਅਜਿਹਾ ਹੀ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਇਸ ਮਗਰੋਂ ਅਸਥਮਾ ਕਾਰਨ 10 ਵਿਅਕਤੀਆਂ ਦੀ ਜਾਨ ਚਲੇ ਗਈ ਸੀ ਅਤੇ ਹਜ਼ਾਰਾਂ ਨੇ ਐਮਰਜੈਂਸੀ ਨੰਬਰ ‘ਤੇ ਮਦਦ ਲਈ ਫੋਨ ਕੀਤੇ ਸਨ। ਐਰਨੋ ਬੇਅ ਕਾਰਵਾਨ ਪਾਰਕ ਦੇ ਮਾਲਕ ਸਟੀਵਨ ਡਨ ਨੇ ਤਾਂ ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣ ਦੀ ਸਲਾਹ ਦਿੱਤੀ ਹੈ। ਅੰਬਰੀਂ ਧੂੜ ਚੜ੍ਹਨ ਕਾਰਨ 50 ਮੀਟਰ ਦੀ ਦੂਰੀ ਦੀ ਵਿਜ਼ੀਬਿਲਟੀ ਬਹੁਤ ਘੱਟ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਅੱਖਾਂ, ਕੰਨ, ਨੱਕ ਅਤੇ ਗਲੇ ‘ਚ ਅਜਿਹੀ ਧੂੜ ਜਾਣ ਨਾਲ ਬੀਮਾਰੀਆਂ ਵਧਦੀਆਂ ਹਨ। ਐਡੀਲੇਡ ਏਅਰਪੋਰਟ ‘ਤੇ ਦੁਪਹਿਰ 2 ਕੁ ਵਜੇ 61 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ-ਮਿੱਟੀ ਭਰੀਆਂ ਹਵਾਵਾਂ ਚੱਲੀਆਂ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article