PUNJABMAILUSA.COM

ਧਰਮ ਅਤੇ ਨਸਲਵਾਦ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਲਈ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਭ ਤੋਂ ਵੱਡਾ ਖਤਰਾ: ਮਨਪ੍ਰੀਤ ਬਾਦਲ

ਧਰਮ ਅਤੇ ਨਸਲਵਾਦ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਲਈ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਭ ਤੋਂ ਵੱਡਾ ਖਤਰਾ: ਮਨਪ੍ਰੀਤ ਬਾਦਲ

ਧਰਮ ਅਤੇ ਨਸਲਵਾਦ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਲਈ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਭ ਤੋਂ ਵੱਡਾ ਖਤਰਾ: ਮਨਪ੍ਰੀਤ ਬਾਦਲ
September 22
15:35 2017

ਪੰਜਾਬ ਸਰਕਾਰ ਵਲੋਂ ਸਭਿਆਚਾਰਕ ਖੇਡ ਮੇਲਿਆਂ ਲਈ 50 ਕਰੋੜ ਦੀ ਰਕਮ ਰਾਖਵੀਂ
* ਪੰਜਾਬ ਸਰਕਾਰ ਵਲੋਂ ਫਰੀਦਕੋਟ ਮੇਲੇ ਦਾ ਸਾਰਾ ਖਰਚ ਉਠਾਇਆ ਜਾਵੇਗਾ
ਚੰਡੀਗੜ /ਫਰੀਦਕੋਟ, ਸਤੰਬਰ 22 (ਪੰਜਾਬ ਮੇਲ)- ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਮੌਕੇ ਕਰਵਾਈਆਂ ਜਾ ਰਹੀਆਂ ਪੇਡੂ ਖੇਡਾਂ ਅਤੇ ਸਭਿਆਚਾਰਕ ਸਮਾਗਮ ਵਿਚ ਅੱਜ ਮੁੱਖ ਮਹਿਮਾਨ ਦੇ ਤੌਰ ‘ਤੇ ਪੁਹੰਚੇ ਪੰਜਾਬ ਦੇ ਖਜਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸ਼ੇਖ ਫਰੀਦ ਜੇਕਰ ਦੁਨੀਆਂ ‘ਤੇ ਨਾ ਆਉਂਦੇ ਤਾਂ ਦੁਨੀਆਂ ਅਧੁਰੀ ਰਹਿ ਜਾਂਦੀ, ਇਹ ਸਮਜਿਕ ਤਾਣੇ ਬਾਣੇ ਵਿਚ ਕਿਸੇ ਦੀ ਇੱਜਤ ਨਾ ਹੰਦੀ।ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਨੇ ਹੀ ਲੋਕਾਂ ਨੂੰ ਮਾਨਵਤਾ ਦਾ ਸੰਦੇਸ਼ ਦਿੱਤਾ ਜਿਸ ਨਾਲ ਨਾਲ ਅਧੂਰੇ ਸਮਾਜਿਕ ਰੰਗ ਪੂਰੇ ਹੋ ਗਏ।
ਸ. ਬਾਦਲ ਨੇ ਅੱਗੇ ਕਿਹਾ ਕਿ ਅੱਜ ਸਾਡੇ ਦੇਸ਼ ਦੇ ਸਾਹਮਣੇ ਸਭ ਤੋਂ ਵੱਡਾ ਖਤਰਾ ਧਰਮ ਅਤੇ ਨਸਲਵਾਦ ਦੇ ਨਾਮ ‘ਤੇ ਇੰਦੋਸਤਾਨ ਨੂੰ ਵੰਡਣ ਲਈ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਤੋਂ ਹੈ।ਇਸ ਮੌਕੇ ਉਨ੍ਹਾਂ ਪੰਜਾਬੀਆਂ ਨੂੰ ਨਸਲ, ਧਰਮ, ਜਾਤ ਅਤੇ ਰੰਗ ਭੇਦ ਦੇ ਨਾਮ ‘ਤੇ ਪਾਈਆਂ ਜਾ ਰਹੀਆਂ ਵੰਡੀਆਂ ਦੇ ਖਿਲਾਫ ਇੱਕਜੁਟ ਹੋ ਕੇ ਮੁਕਾਬਲਾ ਕਰਨ ਦਾ ਸੱਦਾ ਦਿੱਤਾ ਤਾਂ ਜੋ ਹਿੰਦੋਸਤਾਨ ਨੂੰ ਵੰਡਣ ਲਈ ਕੀਤੀਆਂ ਜਾ ਰਹੀਆਂ ਕੋਝੀਆਂ ਸਾਜਿਸ਼ਾਂ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੇਲੇ ਵਿਚ ਸ਼ਾਮਿਲ ਹੋਣਾ ਸੀ, ਪਰ ਅੱਜ ਗੁਰਦਾਸਪੁਰ ਲੋਕ ਸਭਾ ਉਪ ਚੋਣ ਲਈ ਕਾਂਗਰਸ ਉਮੀਦਵਾਰ ਸ੍ਰੀ ਸੁਨੀਲ ਜਾਖੜ ਨੇ ਨਾਮਜਦਗੀ ਕਗਜ਼ ਭਰਨੇ ਸਨ, ਇਸ ਕਾਰਨ ਉਹ ਆ ਨਹੀਂ ਸਕੇ। ਇਸ ਮੌਕੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਫਰੀਦਕੋਟ ਜ਼ਿਲ੍ਹਾ ਵਾਸੀਆਂ ਲਈ ਭੇਜੇ ਸੰਦੇਸ਼ ਵਿਚ ਕਿਹਾ ਕਿ ਫਰੀਦਕੋਟ ਜ਼ਿਲੇ ਦੇ ਸਾਰੇ ਵਿਕਾਸ ਕਾਰਜ਼ਾ ਲਈ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸ. ਮਨਪ੍ਰੀਤ ਸਿੰਘ ਬਾਦਲ ਨੇ ਪਿਛਲੀਆਂ ਸਰਕਾਰਾਂ ਦੀ ਕਾਰਜਸ਼ੈਲੀ ‘ਤੇ ਕਟਾਸ਼ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ ਮੁਹੱੱਈਆ ਕਰਵਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸਭ ਤੋਂ ਵੱਡੀ ਤਵੱਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਪਰਿਵਾਰਾਂ ਦੀ ਆਮਦਨ ਵਿਚ ਵਾਧਾ ਹੋ ਸਕੇ।
ਸ. ਬਾਦਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਭਿਆਚਾਰਕ ਅਤੇ ਖੇਡ ਮੇਲਿਆਂ ਲਈ 50 ਕਰੋੜ ਦੀ ਰਕਮ ਰਾਖਵੀਂ ਰੱਖੀ ਗਈ ਹੈ।ਇਸ ਦੇ ਨਾਲ ਉਨਾਂ ਨੇ ਐਲਾਨ ਕੀਤਾ ਕਿ ਫਰੀਦਕੋਟ ਮੇਲੇ ਦਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।
ਇਸ ਮੌਕੇ ਫਰੀਦਕੋਟ ਹਲਕੇ ਦੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਫਰੀਦਕੋਟ ਜ਼ਿਲ੍ਹੇ ਅਤੇ ਹਲਕੇ ਦੀਆਂ ਕੁਝ ਮੰਗਾ ਬਾਰੇ ਧਿਆਨ ਦਿਵਾਉਣ ‘ਤੇ ਇੰਨਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ।ਖਜਾਨਾ ਮੰਤਰੀ ਨੇ ਐਲਾਨ ਕੀਤਾ ਕਿ ਫਰੀਦਕੋਟ ਸ਼ਹਿਰ ਦੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਰੁਕੇ ਹੋਏ ਪ੍ਰੋਜੈਕਟ ਨੂੰ ਪੂਰਾ ਕਰਨ ਲਈ 87 ਕਰੋੜ ਰੁਪਏ ਦੀ ਰਾਸ਼ੀ ਸਰਕਾਰ ਵਲੋਂ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ 90 ਕਰੋੜ ਦੇ ਇਸ ਪ੍ਰੋਜੈਕਟ ਲਈ ਪਹਿਲਾਂ ਸਿਰਫ ਤਿੰਨ ਕਰੋੜ ਰੁਪਏ ਹੀ ਜਾਰੀ ਕੀਤੇ ਗਏ ਸਨ।ਉਨ੍ਹਾਂ ਨੇ ਨਾਲ ਹੀ ਫਰੀਦਕੋਟ ਜ਼ਿਲ੍ਹੇ ਵਿਚ ਕੱਚੇ ਖਾਲਿਆਂ ਨੂੰ ਪੱਕਾ ਕਰਨ ਲਈ ਬਣਦੀ 40 ਕਰੋੜ ਦੇ ਕਰੀਬ ਰਕਮ ਜਾਰੀ ਕਰਨ ਦਾ ਐਲਾਨ ਕੀਤਾ।
ਸ. ਬਾਦਲ ਨੇ ਇਸ ਮੌਕੇ ਫਰੀਦਕੋਟ ਸ਼ਹਿਰ ਦੇ ਸੁੰਦਰੀਕਰਨ ਲਈ ਵੱਡਾ ਪਾਰਕ ਬਣਾਉਣ ਅਤੇ ਸਾਰੇ ਸ਼ਹਿਰ ਵਿਚ ਸ਼ਟਰੀਟ ਲਾਈਟਾਂ ਲਗਾਉਣ ਦੇ ਪ੍ਰੋਜੈਕਟ ਨੂੰ ਮਨਜੂਰੀ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਕੁਸ਼ਲਦੀਪ ਸਿੰਘ ਢਿੱੱਲੋਂ ਵਿਧਾਇਕ, ਸ੍ਰੀ ਰਾਜੀਵ ਪ੍ਰਾਸ਼ਰ ਡਿਪਟੀ ਕਮਿਸ਼ਨਰ, ਡਾ. ਨਾਨਕ ਸਿੰਘ ਐਸ.ਐਸ.ਪੀ, ਡਾ. ਰਾਜ ਬਹਾਦਰ ਵਾਈਸ ਚਾਂਸਲਰ, ਸ੍ਰੀ ਸੁਨੀਲ ਸ਼ਰਮਾਂ ਜ਼ਿਲ੍ਹਾ ਖੇਡ ਅਫਸਰ, ਸ੍ਰੀ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ, ਸ੍ਰੀ ਸੁਰਿੰਦਰ ਗੁਪਤਾ ਸੀਨੀਅਰ ਕਾਂਗਰਸ ਆਗੂ, ਸ੍ਰੀ ਜਸਵੀਰ ਜੱਸੀ ਸਟੇਜ ਸਕੱਤਰ, ਜਸਵੰਤ ਸਿੰਘ ਕੁੱਲ ਸੀਨੀਅਰ ਕਾਂਗਰਸ ਆਗੂ, ਮਿਊਂਸਪਲ ਕਾਂਉਸਲਰ, ਪੰਚ ਸਰਪੰਚ ਅਤੇ ਸਮੁੱਚੇ ਜ਼ਿਲ੍ਹਾ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਿਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article