PUNJABMAILUSA.COM

ਧਰਮ ਤੋਂ ਰਾਜਨੀਤੀ ਨੂੰ ਦੁਰ ਰੱਖਣਾ ਚਾਹੀਦਾ : ਸਿੱਧੂ

ਧਰਮ ਤੋਂ ਰਾਜਨੀਤੀ ਨੂੰ ਦੁਰ ਰੱਖਣਾ ਚਾਹੀਦਾ : ਸਿੱਧੂ

ਧਰਮ ਤੋਂ ਰਾਜਨੀਤੀ ਨੂੰ ਦੁਰ ਰੱਖਣਾ ਚਾਹੀਦਾ : ਸਿੱਧੂ
September 07
08:33 2018

ਕਿਹਾ, ਮੈਂ ਮੁਹੱਬਤ ਦਾ ਪੈਗਾਮ ਲੈ ‘ਪਾਕਿ’ ਗਿਆ ਸੀ, ਅੱਜ ਫਲ ਮਿਲਿਆ
ਚੰਡੀਗੜ੍ਹ, 7 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਵਲੋਂ ਕਰਤਾਰਪੁਰ ਦਾ ਲਾਂਘਾ ਖੋਲ੍ਹੇ ਜਾਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਇਹ ਸਿੱਖਾਂ ਲਈ ਬਹੁਤ ਵੱਡਾ ਤੋਹਫਾ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਹਮੇਸ਼ਾ ਅਰਦਾਸ ਕਰਦੇ ਸਨ ਕਿ ਇਹ ਲਾਂਘਾ ਖੋਲ੍ਹਿਆ ਜਾਵੇ ਅਤੇ ਹੁਣ ਮੇਰਾ ਜੀਵਨ ਸਫਲ ਹੋ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਮੁਹੱਬਤ ਦਾ ਪੈਗਾਮ ਲੈ ਕੇ ਪਾਕਿਸਤਾਨ ਗਏ ਸਨ ਅਤੇ ਅੱਜ ਉਨ੍ਹਾਂ ਨੂੰ ਇਸ ਦਾ ਫਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰ ਸਰਕਾਰ ਨੂੰ ਇਸ ਮਸਲੇ ਬਾਰੇ ਚਿੱਠੀ ਲਿਖਣ ‘ਤੇ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਨਵਜੋਤ ਸਿੱਧੂ ਨੇ ਭਾਰਤ-ਪਾਕਿ ਸਬੰਧਾਂ ਬਾਰੇ ਬੋਲਦਿਆਂ ਕਿਹਾ ਕਿ ਹੁਣ ਭਾਰਤ ਨੂੰ ਵੀ ਦੋ ਕਦਮ ਚੱਲਣਾ ਚਾਹੀਦਾ ਹੈ ਅਤੇ ਨਫਰਤ ਦੀ ਗੱਲ ਖਤਮ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਹੋਛੀ ਰਾਜਨੀਤੀ ਕਰਦੇ ਸਨ, ਮੈਂ ਉਨ੍ਹਾਂ ਨੂੰ ਵੀ ਮੁਆਫ ਕਰਦਾ ਹੈ। ਸਿੱਧੂ ਨੇ ਕਿਹਾ ਕਿ ਧਰਮ ਸਭ ਨੂੰ ਜੋੜ ਸਕਦਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕੁਝ ਲੋਕ ਵੋਟਾਂ ਦੀ ਰਾਜਨੀਤੀ ਨੂੰ ਧਰਮ ਨਾਲ ਜੋੜਦੇ ਹਨ ਅਤੇ ਮੈਂ ਉਨ੍ਹਾਂ ਨੂੰ ਇਹੀ ਕਹਿੰਦਾ ਹਾਂ ਕਿ ਅਜਿਹਾ ਨਾ ਕਰੋ। ਉਨ੍ਹਾਂ ਕਿਹਾ ਕਿ ਧਰਮ ਤੋਂ ਰਾਜਨੀਤੀ ਨੂੰ ਦੁਰ ਰੱਖਣਾ ਚਾਹੀਦਾ ਹੈ। ਨਵਜੋਤ ਸਿੱਧੂ ਨੇ ਕਿਹਾ ਉਨ੍ਹਾਂ ਦੀ ਬਹੁਤ ਵੱਡੀ ਖੁਆਇਸ਼ ਪੂਰੀ ਹੋਈ ਹੈ ਕਿਉਂਕਿ ਇਹ ਹਰ ਪੰਜਾਬੀ ਲਈ ਤੋਹਫਾ ਹੈ। ਨਵਜੋਤ ਸਿੱੱਧੂ ਨੇ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਸਿਰ ਝੁਕਾ ਕੇ ਬੇਨਤੀ ਕਰਦੇ ਹਨ ਕਿ ਹੁਣ ਉਹ ਵੀ ਇਕ ਕਦਮ ਚੱਲਣ। ਇਸ ਤੋਂ ਵੱਡੀ ਸ਼ੁਰੂਆਤ ਪਾਕਿਸਤਾਨ ਨਹੀਂ ਕਰ ਸਕਦਾ ਕਿ ਬਿਨਾ ਵੀਜ਼ਾ ਲੋਕ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰ ਸਕਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article