PUNJABMAILUSA.COM

ਧਾਰਮਿਕ ਗ੍ਰੰਥਾਂ ਦੀ ਬੇਅਦਬੀ ‘ਤੇ ਹੋਵੇਗੀ 10 ਸਾਲ ਦੀ ਸਜ਼ਾ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ‘ਤੇ ਹੋਵੇਗੀ 10 ਸਾਲ ਦੀ ਸਜ਼ਾ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ‘ਤੇ ਹੋਵੇਗੀ 10 ਸਾਲ ਦੀ ਸਜ਼ਾ
August 29
10:30 2018

– ਨਵੇਂ ਡੀ.ਜੀ.ਪੀ. ਦੀ ਚੋਣ ਕਰ ਸਕੇਗੀ ਪੰਜਾਬ ਸਰਕਾਰ
– ਵਿੱਤੀ ਧੋਖਾਧੜੀ ‘ਚ ਹੁਣ ਨਹੀਂ ਮਿਲੇਗੀ ਜ਼ਮਾਨਤ
– ਪੰਜਾਬ ਸਟੇਟ ਉੱਚ ਸਿੱਖਿਆ ਕੌਂਸਲ ਬਿੱਲ ਪਾਸ
– ਵਿਰੋਧੀ ਧਿਰ ਦਾ ਨੇਤਾ ਵੀ ਕਰ ਸਕੇਗਾ ਪ੍ਰਾਈਵੇਟ ਗੱਡੀ ਦੀ ਵਰਤੋਂ

ਚੰਡੀਗੜ੍ਹ, 29 ਅਗਸਤ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ‘ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਸੂਰਤ ‘ਚ 10 ਸਾਲ ਦੀ ਸਜ਼ਾ ਦੀ ਵਿਵਸਥਾ, ਡੀ.ਜੀ.ਪੀ. ਦੀ ਚੋਣ ਲਈ ਸਟੇਟ ਕਮਿਸ਼ਨ ਬਣਾਉਣ ਸਮੇਤ ਪੰਜ ਬਿੱਲਾਂ ਨੂੰ ਪਾਸ ਕੀਤਾ ਗਿਆ। ਡੀ.ਜੀ.ਪੀ. ਦੀ ਨਿਯੁਕਤੀ ਲਈ ਕੈਪਟਨ ਸਰਕਾਰ ਨੇ ਬਕਾਇਦਾ ਪੰਜਾਬ ਪੁਲਿਸ ਐਕਟ-2007 ‘ਚ ਸੋਧ ਕਰ ਕੇ ਸਟੇਟ ਕਮਿਸ਼ਨ ਬਣਾਉਣ ਦਾ ਬਿੱਲ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਹੋ ਗਿਆ। ਪੰਜਾਬ ਪੁਲਿਸ (ਸੋਧ) ਬਿੱਲ 2018 ਮੰਗਲਵਾਰ ਨੂੰ ਸਦਨ ‘ਚ ਪੇਸ਼ ਕੀਤਾ ਗਿਆ। ਇਸ ਬਿੱਲ ਦੇ ਪਾਸ ਹੋ ਨਾਲ ਹੁਣ ਸਰਕਾਰ ਨੂੰ ਡੀ.ਜੀ.ਪੀ. ਲਗਾਉਣ ਲਈ ਤਿੰਨ ਪੁਲਿਸ ਅਧਿਕਾਰੀਆਂ ਦਾ ਪੈਨਲ ਯੂ.ਪੀ.ਐੱਸ.ਈ. ਨੂੰ ਨਹੀਂ ਭੇਜਣਾ ਪਵੇਗਾ, ਬਲਕਿ ਸਟੇਟ ਕਮਿਸ਼ਨ ਹੀ ਡੀ.ਜੀ.ਪੀ. ਲਗਾਉਣ ਸਬੰਧੀ ਫ਼ੈਸਲਾ ਲੈ ਸਕੇਗਾ। ਇਸ ਕਮਿਸ਼ਨ ਦੇ ਚੇਅਰਮੈਨ ਮੁੱਖ ਮੰਤਰੀ ਹੋਣਗੇ, ਜਦੋਂਕਿ ਗ੍ਰਹਿ ਮੰਤਰੀ ਇਸ ਦੇ ਮੈਂਬਰ ਹੋਣਗੇ। ਮੁੱਖ ਮੰਤਰੀ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਹੋਣ ‘ਤੇ ਉਨ੍ਹਾਂ ਨੂੰ ਇਹ ਅਧਿਕਾਰ ਹੋਵੇਗਾ ਕਿ ਉਹ ਗ੍ਰਹਿ ਮੰਤਰੀ ਦੇ ਸਥਾਨ ‘ਤੇ ਮੈਂਬਰ ਬਣ ਸਕਦੇ ਹਨ। ਵਿਰੋਧੀ ਧਿਰ ਦਾ ਨੇਤਾ ਵੀ ਕਮਿਸ਼ਨ ਦਾ ਮੈਂਬਰ ਹੋਵੇਗਾ। ਇਸ ਤੋਂ ਇਲਾਵਾ ਹਾਈ ਕੋਰਟ ਦਾ ਸੇਵਾਮੁਕਤ ਜੱਜ, ਚੀਫ ਸੈਕਟਰੀ, ਗ੍ਰਹਿ ਵਿਭਾਗ ਦੇ ਹੋਮ ਸੈਕਟਰੀ, ਏ.ਜੀ. ਪੰਜਾਬ, ਆਮ ਲੋਕਾਂ ‘ਚੋਂ ਦੋ ਮੈਂਬਰ ਜਿਨ੍ਹਾਂ ਨੂੰ ਸਰਕਾਰ ਨਿਯੁਕਤ ਕਰੇਗੀ ਤੇ ਡੀ.ਜੀ.ਪੀ. ਮੈਂਬਰ ਸੈਕਟਰੀ ਹੋਣਗੇ।
ਅਦਾਲਤੀ ਫ਼ੈਸਲੇ ਦੇ ਰਾਹ ‘ਤੇ ਪੰਜਾਬ ਪੁਲਿਸ ਐਕਟ-2007 ਦੀ ਧਾਰਾ 6,15,27,28 ਅਤੇ 32 ‘ਚ ਸੋਧ ਕੀਤੀ ਗਈ ਹੈ। ਇਸ ਸੋਧ ਨਾਲ ਪ੍ਰਕਾਸ਼ ਸਿੰਘ ਬਨਾਮ ਭਾਰਤ ਸਰਕਾਰ ਤੇ ਹੋਰ (2006) ਕੇਸ ਵਿਚ ਸੁਪਰੀਮ ਕੋਰਟ ਦੀਆਂ ਸਿਫਾਰਸ਼ਾਂ ਮੁਤਾਬਕ ਡੀ.ਜੀ.ਪੀ. ਦੀ ਨਿਯੁਕਤੀ ਦੀ ਪ੍ਰਕਿਰਿਆ ਅਪਣਾਈ ਗਈ ਹੈ, ਜਿਸ ਨਾਲ ਡੀ.ਜੀ.ਪੀ. ਦੀ ਨਿਯੁਕਤੀ ਲਈ ਸਟੇਟ ਪੁਲਿਸ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਹੈ। 3 ਜੁਲਾਈ ਨੂੰ ਅਦਾਲਤ ਦੇ ਹੁਕਮਾਂ ‘ਚ ਸੁਪਰੀਮ ਕੋਰਟ ਵੱਲੋਂ ਸੂਬਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਦੋਂ ਵੀ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਅਹੁਦਾ ਖਾਲੀ ਹੋਵੇ, ਉਸ ਅਹੁਦੇ ‘ਤੇ ਸੇਵਾ ਨਿਭਾਅ ਰਹੇ ਅਧਿਕਾਰੀ ਦੀ ਸੇਵਾਮੁਕਤੀ ਦੀ ਮਿਆਦ ‘ਚ ਘੱਟ ਤੋਂ ਘੱਟ 3 ਮਹੀਨੇ ਪਹਿਲਾਂ ਹੀ ਯੂ.ਪੀ.ਐੱਸ.ਸੀ. ਰਾਹੀਂ (2006) 8 ਐੱਸ.ਸੀ. ਕੇਸ ‘ਚ ਫ਼ੈਸਲੇ ਦੀਆਂ ਹਦਾਇਤਾਂ ਮੁਤਾਬਕ ਪੈਨਲ ਤਿਆਰ ਕੀਤਾ ਜਾਵੇਗਾ, ਜਿਸ ਰਾਹੀਂ ਸੂਬਾ ਸਰਕਾਰ ਵੱਲੋਂ ਆਪਣੇ ਪੁਲਿਸ ਮੁਖੀ ਦੀ ਚੋਣ ਕੀਤੀ ਜਾਵੇਗੀ। ਇਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਟੇਟ ਕਮਿਸ਼ਨ ਬਣਾਇਆ ਹੈ।
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ ਹੋਵੇਗੀ 10 ਸਾਲ ਕੈਦ
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ ਹੁਣ 10 ਸਾਲ ਦੀ ਸਜ਼ਾ ਹੋਵੇਗੀ। ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧਨਾ ਬਿੱਲ 2018) ਅਤੇ ਇੰਡੀਅਨ ਪੀਨਲ ਕੋਡ (ਪੰਜਾਬ ਸੋਧਨਾ ਬਿੱਲ 2018) ਨੂੰ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਹਾਲਾਂਕਿ ਅਕਾਲੀ ਦਲ ਦਾ ਤਰਕ ਸੀ ਕਿ ਗੁਰੂ ਗ੍ਰੰਥ ਸਾਹਿਬ ਇੱਕੋ ਇਕ ਅਜਿਹਾ ਗ੍ਰੰਥ ਹੈ, ਜਿਸ ਜੀਵਤ ਜੋਤ (ਜਗਦੀ ਜੋਤ) ਦੇ ਰੂਪ ਵਿਚ ਮੰਨਿਆ ਜਾਂਦਾ ਹੈ ਅਤੇ ਇਸ ਦੀ ਬੇਅਦਬੀ ਦੀ ਸਜ਼ਾ ਵੀ ਜ਼ਿਆਦਾ ਹੋਣੀ ਚਾਹੀਦੀ ਹੈ ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਉਂਕਿ ਪਿਛਲੀ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ‘ਤੇ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕਰਨ ਦਾ ਬਿੱਲ ਪਾਸ ਕੀਤਾ ਸੀ ਤੇ ਕੇਂਦਰ ਸਰਕਾਰ ਨੇ ਇਸ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਦੇਸ਼ ਵਿਚ ਕਿਸੇ ਇਕ ਧਰਮ ਲਈ ਅਲੱਗ ਤੋਂ ਸਜ਼ਾ ਦੀ ਵਿਵਸਥਾ ਨਹੀਂ ਕੀਤੀ ਜਾ ਸਕਦੀ। ਇਸ ਲਈ ਮੁੜ 10 ਸਾਲ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।
ਵਿੱਤੀ ਧੋਖਾਧੜੀ ‘ਚ ਹੁਣ ਨਹੀਂ ਮਿਲੇਗੀ ਜ਼ਮਾਨਤ
ਨਵੇਂ ਕਾਨੂੰਨ ਤਹਿਤ 10 ਸਾਲ ਤੱਕ ਦੀ ਸਜ਼ਾ ਤੇ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਵਿੱਤੀ ਕੰਪਨੀਆਂ ਵੱਲੋਂ ਲੋਕਾਂ ਦੇ ਨਾਲ ਕੀਤੀ ਜਾਣ ਵਾਲੀ ਧੋਖਾਧੜੀ ਨੂੰ ਗ਼ੈਰ-ਜ਼ਮਾਨਤੀ ਅਪਰਾਧ ਕਰਾਰ ਦਿੰਦੇ ਹੋਏ 10 ਸਾਲ ਦੀ ਸਜ਼ਾ ਤੇ ਜਾਇਦਾਦਾਂ ਜ਼ਬਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਜਾਇਦਾਦ ਕੇਵਲ ਕੰਪਨੀ ਦੇ ਮਾਲਕਾਂ ਦੀ ਨਹੀਂ, ਬਲਕਿ ਉਸ ਦੇ ਐੱਮ.ਡੀ. ਅਤੇ ਪ੍ਰਮੋਟਰਾਂ ਆਦਿ ਦੀ ਵੀ ਜ਼ਬਤ ਕੀਤੀ ਜਾਵੇਗੀ। ਵਿੱਤੀ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਧੋਖਾਧੜੀ ਸਬੰਧੀ ਸੂਬਾ ਸਰਕਾਰ ਭਾਰਤੀ ਰਿਜ਼ਰਵ ਬੈਂਕ ਅਤੇ ਸਕਿਉਰਿਟੀ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨੂੰ ਪ੍ਰਾਪਤ ਹੋਈਆਂ ਸ਼ਿਕਾਇਤਾਂ ਤੋਂ ਬਾਅਦ ‘ਦਾ ਪੰਜਾਬ ਪ੍ਰੋਟੈਕਸ਼ਨ ਆਫ ਡਿਨਟਰੱਸਟ ਆਫ ਡਿਪਾਜ਼ਿਟਜ਼ਰ (ਇਨ ਫਾਇਨੈਂਸ਼ੀਅਲ ਇਸਟੈਬਲਿਸ਼ਮੈਂਟ ਬਿੱਲ 2018) ਨੂੰ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ ਹੈ।
ਪੰਜਾਬ ਸਟੇਟ ਉੱਚ ਸਿੱਖਿਆ ਕੌਂਸਲ ਬਿੱਲ ਪਾਸ
ਪੰਜਾਬ ਵਿਧਾਨ ਸਭਾ ਨੇ ਪੰਜਾਬ ਰਾਜ ਉੱਚ ਸਿੱਖਿਆ ਕੌਂਸਲ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮੁੱਖ ਉਦੇਸ਼ ਸੂਬੇ ਵਿਚ ਉੱਚ ਸਿੱਖਿਆ ਦੇ ਯੋਜਨਾਬੱਧ ਤੇ ਬਰਾਬਰ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਕੌਂਸਲ ਦੇ ਪ੍ਰਮੁੱਖ ਮੁੱਖ ਮੰਤਰੀ ਖੁਦ ਹੋਣਗੇ, ਜਦੋਂ ਕਿ ਉੱਚ ਸਿੱਖਿਆ ਮੰਤਰੀ ਇਸ ਦੇ ਉਪ ਚੇਅਰਮੈਨ ਤੇ ਉਚ ਸਿੱਖਿਆ ਦੇ ਪ੍ਰਸ਼ਾਸਨਿਕ ਸਕੱਤਰ ਇਸ ਦੇ ਮੈਂਬਰ ਸਕੱਤਰ ਹੋਣਗੇ। ਇਸ ਲਈ ਵਿਧਾਨ ਸਭਾ ਵਿਚ ਦਿ ਪੰਜਾਬ ਸਟੇਟ ਹਾਇਰ ਐਜੂਕੇਸ਼ਨ ਕੌਂਸਲ ਬਿੱਲ 2018 ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ।
ਵਿਰੋਧੀ ਧਿਰ ਦਾ ਨੇਤਾ ਵੀ ਕਰ ਸਕੇਗਾ ਪ੍ਰਾਈਵੇਟ ਗੱਡੀ ਦੀ ਵਰਤੋਂ
ਪੰਜਾਬ ਵਿਧਾਨ ਸਭਾ ਨੇ ਵਿਰੋਧੀ ਧਿਰ ਦੇ ਨੇਤਾ ਨੂੰ ਸਰਕਾਰੀ ਕਾਰ ਦੀ ਜਗ੍ਹਾ ਆਪਣੀ ਪ੍ਰਾਈਵੇਟ ਕਾਰ ਦੀ ਵਰਤੋਂ ਕਰਨ ਦੀ ਆਗਿਆ ਦੇ ਦਿੱਤੀ ਹੈ ਅਤੇ ਇਸ ਦੇ ਜੇ ਉਹ ਚਾਹੇ ਤਾਂ ਸਰਕਾਰੀ ਗੱਡੀ ਨੂੰ ਵਾਪਸ ਭੇਜ ਕੇ ਆਪਣੀ ਪ੍ਰਾਈਵੇਟ ਗੱਡੀ ਦੀ ਵਰਤੋਂ ਕਰ ਸਕਦਾ ਹੈ। ਵਿਰੋਧੀ ਧਿਰ ਦੇ ਸਾਬਕਾ ਨੇਤਾ ਨੇ ਸਰਕਾਰੀ ਵਾਹਨ ਦੀ ਜਗ੍ਹ ‘ਤੇ ਆਪਣੀ ਪ੍ਰਾਈਵੇਟ ਗੱਡੀ ਦੀ ਵਰਤੋਂ ਕਰਨ ਦੀ ਆਗਿਆ ਦੇਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਵਿਭਾਗ ਨੇ ਇਹ ਪ੍ਰਸਤਾਵ ਪੇਸ਼ ਕੀਤਾ ਸੀ। ਇਸ ਸਬੰਧੀ ਸਰਕਾਰ ਵੱਲੋਂ ਲਿਆਂਦੇ ਗਏ ਬਿੱਲ ‘ਦਾ ਸਫਲਰੀ ਐਂਡ ਅਲਾਊਂਸ ਆਫ ਨੇਤਾ ਆਫ ਵਿਰੋਧੀ ਧਿਰ ਇਨ ਲੈਜਿਸਲੇਚਿਵ ਅਸੈਂਬਲੀ ਐਕਟ-1978 ਦੀ ਧਾਰਾ-8 ਵਿਚ ਸੋਧ ਕਰਨ ਦੇ ਪ੍ਰਸਤਾਵ ਨੂੰ ਪਾਸ ਕਰ ਦਿੱਤਾ ਹੈ। ਇਸੇ ਦੌਰਾਨ ਸਦਨ ‘ਚ ਆਪ ਵਿਧਾਇਕ ਐੱਚ.ਐੱਸ. ਫੂਲਕਾ ਨੇ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੇ ਨੇਤਾ ਲਈ ਤਾਂ ਬਿੱਲ ਲਿਆ ਰਹੀ ਹੈ ਪ੍ਰੰਤੂ ਉਸ ਦੇ ਮਾਣ-ਸਨਮਾਨ ਦਾ ਕੋਈ ਖ਼ਿਆਲ ਨਹੀਂ ਰੱਖ ਰਹੀ। ਵਿਰੋਧੀ ਧਿਰ ਦੇ ਨੇਤਾ ਦਾ ਦਰਜਾ ਕੈਬਨਿਟ ਮੰਤਰੀ ਦੀ ਤਰ੍ਹਾਂ ਹੁੰਦਾ ਹੈ। ਪਹਿਲਾਂ ਸੈਕਟਰ 2 ਵਿਚ 46 ਨੰਬਰ ਕੋਠੀ ਵਿਰੋਧੀ ਧਿਰ ਦੇ ਨੇਤਾ ਲਈ ਹੁੰਦੀ ਸੀ, ਜਿਸ ‘ਤੇ ਰਾਜਪਾਲ ਦੀ ਨੋਟਿੰਗ ਵੀ ਹੈ। ਜਦੋਂ ਚਰਨਜੀਤ ਚੰਨੀ ਵਿਰੋਧੀ ਧਿਰ ਦੇ ਨੇਤਾ ਸਨ, ਤਾਂ ਉਨ੍ਹਾਂ ਨੂੰ ਇਹ ਕੋਠੀ ਮਿਲੀ ਸੀ ਪ੍ਰੰਤੂ ਉਨ੍ਹਾਂ ਨੇ ਮੰਤਰੀ ਬਣਨ ਤੋਂ ਬਾਅਦ ਵੀ ਇਸ ਨੂੰ ਨਹੀਂ ਛੱਡਿਆ। ਇਸੇ ਤਰ੍ਹਾਂ ਜਦੋਂ ਮੈਂ ਵਿਰੋਧੀ ਧਿਰ ਦਾ ਨੇਤਾ ਬਣਿਆ ਸੀ ਤਾਂ ਸੈਕਟਰ 16 ਵਿਚ 500 ਨੰਬਰ ਕੋਠੀ ਅਲਾਟ ਕੀਤੀ ਗਈ। ਬਾਅਦ ਵਿਚ ਇਹ ਕੋਠੀ ਖਹਿਰਾ ਨੂੰ ਦਿੱਤੀ ਗਈ ਪ੍ਰੰਤੂ ਹੁਣ ਹਰਪਾਲ ਚੀਮਾ ਨੂੰ ਸੈਕਟਰ-39 ‘ਚ ਕੋਠੀ ਅਲਾਟ ਕੀਤੀ ਗਈ ਹੈ, ਜਿਸ ਉਤੇ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਲਈ ਕੋਈ ਕੋਠੀ ਰਾਖਵੀਂ ਨਹੀਂ ਹੈ। ਅਖ਼ੀਰ ਵਿਚ ਉਨ੍ਹਾਂ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਵਿਰੋਧੀ ਧਿਰ ਦੇ ਨੇਤਾ ਨੂੰ ਜਲਦ ਹੀ ਚੰਗੀ ਕੋਠੀ ਦੇ ਦਿੱਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article