PUNJABMAILUSA.COM

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਮਾਮਲਾ; ਜਸਟਿਸ ਰਣਜੀਤ ਕਮਿਸ਼ਨ ਵੱਲੋਂ ਗਵਾਹਾਂ ਦੇ ਬਿਆਨ ਕਲਮਬੱਧ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਮਾਮਲਾ; ਜਸਟਿਸ ਰਣਜੀਤ ਕਮਿਸ਼ਨ ਵੱਲੋਂ ਗਵਾਹਾਂ ਦੇ ਬਿਆਨ ਕਲਮਬੱਧ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਮਾਮਲਾ; ਜਸਟਿਸ ਰਣਜੀਤ ਕਮਿਸ਼ਨ ਵੱਲੋਂ ਗਵਾਹਾਂ ਦੇ ਬਿਆਨ ਕਲਮਬੱਧ
May 25
16:40 2018

ਬਟਾਲਾ/ਸ੍ਰੀ ਹਰਗੋਬਿੰਦਪੁਰ/ਘੁਮਾਣ,ਗੁਰਦਾਸਪੁਰ, 25 ਮਈ (ਪੰਜਾਬ ਮੇਲ)- ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਗਠਿਤ ਕੀਤੇ ਗਏ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਦੁਆਰਾ ਅੱਜ ਤਹਿਸੀਲ ਬਟਾਲਾ ਦੇ ਪਿੰਡ ਕੀੜੀ ਅਫ਼ਗਾਨਾ ਦਾ ਦੌਰਾ ਕੀਤਾ ਗਿਆ ਅਤੇ ਬੇਅਦਬੀ ਮਾਮਲੇ ਸਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ। ਇਸ ਕਮਿਸ਼ਨ ਦੀ ਅਗਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਕਰ ਰਹੇ ਹਨ। ਰਣਜੀਤ ਸਿੰਘ ਪਿੰਡ ਕੀੜੀ ਅਫ਼ਗਾਨਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਲਹਿੰਦੀ ਪੱਤੀ ਜਿਥੇ 2 ਸਤੰਬਰ 2016 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਵਾਲੀ ਘਟਨਾ ਵਾਪਰੀ ਸੀ, ਸਬੰਧੀ ਜਾਂਚ ਕਰਨ ਲਈ ਪਿੰਡ ਵਾਸੀਆਂ ਨੂੰ ਮਿਲੇ ਅਤੇ ਉਨ੍ਹਾਂ ਤੋਂ ਘਟਨਾ ਬਾਰੇ ਜਾਣਕਾਰੀ ਲੈਂਦਿਆਂ ਵੇਰਵੇ ਇਕੱਤਰ ਕੀਤੇ। ਇਸ ਦੌਰਾਨ ਗੁਰਦੁਆਰਾ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ਅਤੇ ਸੇਵਾਦਾਰ ਹਰਪ੍ਰੀਤ ਸਿੰਘ ਦੇ ਬਿਆਨ ਵੀ ਕਲਮਬੱਧ ਕੀਤੇ ਗਏ। ਇਸ ਮੌਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਸਬੰਧਤ ਪੁਲਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ।
ਪੜਤਾਲੀਆ ਕਮਿਸ਼ਨ ਦੀ ਅਗਵਾਈ ਕਰ ਰਹੇ ਜਸਟਿਸ ਰਣਜੀਤ ਸਿੰਘ ਸਾਬਕਾ ਜੱਜ ਹਾਈ ਕੋਰਟ ਨੇ ਕਿਹਾ ਕਿ ਕਮਿਸ਼ਨ ਲਈ ਸਾਰੇ ਧਰਮਾਂ ਦੇ ਲੋਕ ਬਰਾਬਰ ਹਨ ਅਤੇ ਉਨ੍ਹਾਂ ਵਲੋਂ ਨਿਰਪੱਖ ਜਾਂਚ ਕਰ ਕੇ ਪੰਜਾਬ ਸਰਕਾਰ ਨੂੰ ਆਪਣੀ ਰਿਪੋਰਟ ਸੌਂਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਜ਼ਿਲਿਆਂ ‘ਚ ਪਹੁੰਚ ਕਰ ਕੇ ਰਿਪੋਰਟ ਇਕੱਤਰ ਕੀਤੀ ਜਾ ਚੁੱਕੀ ਹੈ ਅਤੇ ਰਹਿੰਦੇ ਜ਼ਿਲਿਆਂ ‘ਚ ਵੀ ਪਹੁੰਚ ਕੀਤੀ ਜਾ ਰਹੀ ਹੈ। ਇਸ ਮੌਕੇ ਡੀ. ਐੱਸ. ਪੀ. ਕਾਦੀਆਂ ਵਰਿੰਦਰਪ੍ਰੀਤ ਸਿੰਘ, ਸਬ-ਇੰਸਪੈਕਟਰ ਹਰਬੰਸ ਸਿੰਘ, ਸਰਪੰਚ ਗੁਰਮੀਤ ਸਿੰਘ ਗੁਰਾਇਆ, ਲਖਵਿੰਦਰ ਸਿੰਘ ਗੁਰਾਇਆ ਅਤੇ ਗੁਰਦੁਆਰਾ ਕਮੇਟੀ ਮੈਂਬਰ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article