PUNJABMAILUSA.COM

ਧੁੰਦ ਕਾਰਨ ਬਠਿੰਡਾ ‘ਚ ਭਿਆਨਕ ਹਾਦਸਾ-10 ਮੌਤਾਂ

ਧੁੰਦ ਕਾਰਨ ਬਠਿੰਡਾ ‘ਚ ਭਿਆਨਕ ਹਾਦਸਾ-10 ਮੌਤਾਂ

ਧੁੰਦ ਕਾਰਨ ਬਠਿੰਡਾ ‘ਚ ਭਿਆਨਕ ਹਾਦਸਾ-10 ਮੌਤਾਂ
November 09
05:47 2017

ਬੱਸ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਨੂੰ ਟਿੱਪਰ ਨੇ ਕੁਚਲਿਆ
ਮਿ੍ਤਕਾਂ ‘ਚ 6 ਵਿਦਿਆਰਥਣਾਂ ਤੇ 3 ਵਿਦਿਆਰਥੀ ਸ਼ਾਮਿਲ

ਕੰਵਲਜੀਤ ਸਿੰਘ ਸਿੱਧੂ
ਬਠਿੰਡਾ, 9 ਨਵੰਬਰ (ਪੰਜਾਬ ਮੇਲ)- ਬਠਿੰਡਾ ‘ਚ ਸੰਘਣੀ ਧੁੰਦ ਕਾਰਣ ਅੱਜ ਬਠਿੰਡਾ-ਬਰਨਾਲਾ ਸੜਕ ‘ਤੇ ਭੁੱਚੋ ਖੁਰਦ ਪਿੰਡ ਦੇ ਨਜ਼ਦੀਕ ਓਵਰ ਬਿ੍ਜ ਦੇ ਉਪਰ ਭਿਆਨਕ ਸੜਕ ਹਾਦਸਾ ਵਾਪਰ ਗਿਆ | ਜਿਸ ‘ਚ ਦਰਜਨ ਤੋਂ ਵੱਧ ਵਾਹਨ ਆਪਸ ‘ਚ ਭਿੜ ਗਏ ਅਤੇ ਇਨ੍ਹਾਂ ਵਾਹਨਾਂ ‘ਚੋਂ ਉਤਰ ਕੇ ਆਪਣੀ ਮੰਜ਼ਿਲ ‘ਤੇ ਪੁੱਜਣ ਲਈ ਸੜਕ ਕਿਨਾਰੇ ਕਿਸੇ ਹੋਰ ਬੱਸ ਦੀ ਉਡੀਕ ਕਰ ਰਹੀਆਂ 10 ਸਵਾਰੀਆਂ, ਜਿਨ੍ਹਾਂ ‘ਚੋਂ 9 ਵਿਦਿਆਰਥੀ, ਜਿਨ੍ਹਾਂ ‘ਚ 6 ਲੜਕੀਆਂ ਅਤੇ 3 ਲੜਕੇ ਅਤੇ ਇਕ ਬੱਸ ਦਾ ਡਰਾਈਵਰ ਸ਼ਾਮਿਲ ਸੀ, ਨੂੰ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਕੰਕਰੀਟ ਮਿਕਸਰ ਟਿਪਰ ਨੇ ਕੁਚਲ ਦਿੱਤਾ | ਜਿਸ ਕਾਰਨ ਉਕਤ 10 ਸਵਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਜਦਕਿ ਪਹਿਲਾਂ ਹੋਏ ਹਾਦਸੇ ‘ਚ 12 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ, ਜਿਨ੍ਹਾਂ ਨੂੰ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਨੇ ਮੌਕੇ ਤੋਂ ਚੁੱਕ ਕੇ ਹਸਪਤਾਲ ਪਹੁੰਚਾਇਆ | ਹਾਦਸੇ ਦੀ ਜਾਣਕਾਰੀ ਮਿਲਣ ‘ਤੇ ਡਿਪਟੀ ਕਮਿਸ਼ਨਰ ਬਠਿੰਡਾ ਡਾ: ਦੀਪਰਵਾ ਲਾਕਰਾ, ਐਸ. ਡੀ. ਐਮ. ਸਾਕਸ਼ੀ ਸਾਹਨੀ ਅਤੇ ਐਸ. ਐਸ. ਪੀ. ਬਠਿੰਡਾ ਨਵੀਨ ਸਿੰਗਲਾ ਮੌਕੇ ‘ਤੇ ਪੁੱਜੇ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰਦਿਆਂ ਤੁਰੰਤ ਜ਼ਖ਼ਮੀਆਂ ਨੂੰ ਇਲਾਜ ਲਈ ਐਾਬੂਲੈਂਸਾਂ ਮੰਗਵਾ ਕੇ ਵੱਖ-ਵੱਖ ਹਸਪਤਾਲਾਂ ‘ਚ ਭੇਜਿਆ | ਪ੍ਰਤੱਖ ਦਰਸ਼ੀਆ ਅਨੁਸਾਰ ਪਹਿਲਾਂ ਪੀ. ਆਰ. ਟੀ. ਸੀ. ਦੀ ਬੱਸ ਜੋ ਬਰਨਾਲਾ ਵੱਲ ਜਾ ਰਹੀ ਸੀ ਨੂੰ ਧੁੰਦ ਕਾਰਣ ਪਿੱਛੇ ਚੱਲ ਰਹੀ ਲਿਬੜਾ ਕੰਪਨੀ ਦੀ ਬੱਸ ਦੀ ਟੱਕਰ ਹੋ ਗਈ | ਜਿਸ ‘ਚ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ‘ਚੋਂ ਕੁਝ ਲੜਕੀਆਂ ਅਤੇ ਲੜਕੇ ਜੋ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਦੱਸੇ ਜਾਂਦੇ ਹਨ, ਹਾਦਸਾਗ੍ਰਸਤ ਬੱਸ ‘ਚੋਂ ਉਤਰ ਕੇ ਸੜਕ ‘ਤੇ ਇਕ ਪਾਸੇ ਹੋ ਕੇ ਨਵੀਂ ਬੱਸ ਦੀ ਉਡੀਕ ਕਰ ਰਹੇ ਸਨ, ਤਾਂ ਅਚਾਨਕ ਤੇਜ਼ ਰਫ਼ਤਾਰ ਟਿੱਪਰ ਜੋ ਕਿ ਹੋਰ ਵਾਹਨਾਂ ਨਾਲ ਵੀ ਟਕਰਾ ਕੇ ਆ ਰਿਹਾ ਸੀ, ਨੇ ਇਨ੍ਹਾਂ ਵਿਦਿਆਰਥੀਆਂ ਨੂੰ ਕੁਚਲ ਦਿੱਤਾ, ਜਿਨ੍ਹਾਂ ‘ਚੋਂ 9 ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ | ਇਹ ਦਿ੍ਸ਼ ਇਨ੍ਹਾਂ ਖ਼ਤਰਨਾਕ ਸੀ ਕਿ ਉਕਤ ਵਿਦਿਆਰਥੀਆਂ ਦੇ ਅੰਗ 50 ਮੀਟਰ ਦੂਰ ਤੱਕ ਸੜਕ ‘ਤੇ ਖਿੱਲਰੇ ਪਏ ਸਨ | ਇਸ ਮੌਕੇ ਰਾਹਗੀਰਾਂ ਨੇ ਹਿੰਮਤ ਕਰਕੇ ਜ਼ਖ਼ਮੀਆਂ ਨੂੰ ਲੋੜੀਂਦੀ ਸਹਾਇਤਾ ਲਈ ਹਸਪਤਾਲ ਪਹੁੰਚਾਇਆ | ਉਪਰੰਤ ਥਾਣਾ ਕੈਂਟ ਦੀ ਪੁਲਿਸ ਵੀ ਮੌਕੇ ‘ਤੇ ਪੁੱਜ ਗਈ, ਜਿਨ੍ਹਾਂ ਨੇ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਦੀ ਸਹਾਇਤਾ ਨਾਲ ਮਿ੍ਤਕ ਵਿਦਿਆਰਥੀਆਂ ਦੀਆਂ ਲਾਸ਼ਾਂ ਦੇ ਟੁਕੜਿਆਂ ਨੂੰ ਇਕੱਤਰ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਪਹੁੰਚਾਇਆ ਅਤੇ ਰਿਕਵਰੀ ਵੈਨਾਂ ਨਾਲ ਹਾਦਸਾਗ੍ਰਸਤ ਦਰਜਨ ਦੇ ਕਰੀਬ ਸੜਕ ‘ਤੇ ਨੁਕਸਾਨੇ ਗਏ ਵਾਹਨਾਂ ਨੂੰ ਹਟਾ ਕੇ ਥਾਣੇ ਪਹੁੰਚਾਇਆ | ਖ਼ਬਰ ਲਿਖੇ ਜਾਣ ਤੱਕ ਮਿ੍ਤਕ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਵਿਖੇ ਆਪੋ-ਆਪਣੇ ਮੈਂਬਰਾਂ ਦੀ ਸ਼ਨਾਖ਼ਤ ਲਈ ਮੁਰਦਾ ਘਰ ਪੁੱਜ ਰਹੇ ਸਨ, ਬਹੁਤਿਆਂ ਦੀਆਂ ਲਾਸ਼ਾਂ ਇੰਨ੍ਹੀਆਂ ਕੁਚਲੀਆਂ ਗਈਆਂ ਸਨ ਕਿ ਸ਼ਨਾਖ਼ਤ ਵੀ ਮੁਸ਼ਕਿਲ ਸੀ | ਇਸ ਮੌਕੇ ਸਿਵਲ ਹਸਪਤਾਲ ਵਿਖੇ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਤੇ ਵਿੱਤ ਮੰਤਰੀ ਪੰਜਾਬ ਸ: ਮਨਪ੍ਰੀਤ ਸਿੰਘ ਬਾਦਲ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪੁੱਜੇ ਅਤੇ ਉਨ੍ਹਾਂ ਮੈਡੀਕਲ ਸਟਾਫ਼ ਨੂੰ ਜ਼ਖ਼ਮੀਆਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਖ਼ਮੀਆਂ ਨੂੰ ਇਲਾਜ ‘ਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕਾ ਰੁਪਿੰਦਰ ਕੌਰ ਰੂਬੀ ਅਤੇ ਦੀਪਕ ਬਾਂਸਲ ਨੇ ਵੀ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ |
ਮਿ੍ਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਬਠਿੰਡਾ-ਭੁੱਚੋ ਰੋਡ ‘ਤੇ ਵਾਪਰੇ 2 ਹਾਦਸਿਆਂ ‘ਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਦੀਪਰਵਾ ਲਾਕਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸਵੇਰੇ ਭੁੱਚੋ ਨੇੜੇ ਹੋਏ ਸੜਕ ਹਾਦਸੇ ‘ਚ ਮਿ੍ਤਕਾਂ ਦੇ ਪਰਿਵਾਰਾਂ ਨੂੰ 1 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਨੇ ਹਸਪਤਾਲ ਦੇ ਸਿਹਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਇਲਾਜ ਮੁਫ਼ਤ ਕਰਨ ਦੇ ਨਿਰਦੇਸ਼ ਦਿੱਤੇ |

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article