PUNJABMAILUSA.COM

ਧੋਖਾਧੜੀ ਦੇ 7 ਸਾਲ ਪੁਰਾਣੇ ਕੇਸ ‘ਚ ਐੱਨ.ਆਰ.ਆਈ. ਗ੍ਰਿਫਤਾਰ

ਧੋਖਾਧੜੀ ਦੇ 7 ਸਾਲ ਪੁਰਾਣੇ ਕੇਸ ‘ਚ ਐੱਨ.ਆਰ.ਆਈ. ਗ੍ਰਿਫਤਾਰ

ਧੋਖਾਧੜੀ ਦੇ 7 ਸਾਲ ਪੁਰਾਣੇ ਕੇਸ ‘ਚ ਐੱਨ.ਆਰ.ਆਈ. ਗ੍ਰਿਫਤਾਰ
December 13
10:15 2017

ਮੋਗਾ, 13 ਦਸੰਬਰ (ਪੰਜਾਬ ਮੇਲ)- ਕਰੀਬ ਸੱਤ ਸਾਲ ਪੁਰਾਣੇ ਧੋਖਾਧੜੀ ਦੇ ਇੱਕ ਕੇਸ ‘ਚ ਅਮਰੀਕਾ ਤੋਂ ਵਾਪਸ ਆਏ ਭਗੌੜੇ ਕਰਾਰ ਦਿੱਤੇ ਹੋਏ ਐੱਨ.ਆਰ.ਆਈ. ਨੂੰ ਥਾਣਾ ਐੱਨ.ਆਰ.ਆਈ. ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਪਿੱਛੋਂ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਦੋਸ਼ੀ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ।
ਇਸ ਨਗਰ ਦੇ ਥਾਣਾ ਐੱਨ.ਆਰ.ਆਈ. ਦੀ ਪੁਲਿਸ ਦੇ ਮੁਤਾਬਕ ਅਮਰੀਕਾ ਤੋਂ ਵਾਪਸ ਆਇਆ ਐੱਨ.ਆਰ.ਆਈ. ਦੇਵਿੰਦਰ ਸਿੰਘ ਪਿੰਡ ਨੂਰਪੁਰ (ਰਾਏਕੋਟ) ਤਿੰਨ ਫਰਵਰੀ 2011 ਨੂੰ ਦਰਜ ਹੋਏ ਧੋਖਾਧੜੀ ਕੇਸ ਵਿਚ ਨਾਮਜ਼ਦ ਸੀ। ਉਹ ਕੇਸ ਦਰਜ ਹੋਣ ਦੇ ਬਾਅਦ ਲੰਬਾ ਸਮਾਂ ਇਥੇ ਰਿਹਾ, ਪਰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਨਹੀਂ ਸੀ ਕੀਤਾ ਅਤੇ ਉਸ ਨੂੰ ਕਾਗਜ਼ਾਂ ਵਿਚ ਭਗੌੜਾ ਕਰਾਰ ਦਿੱਤਾ ਗਿਆ ਸੀ। ਦੂਸਰੀ ਬੇਟੀ ਦੇ ਕੋਲ 9 ਮਹੀਨੇ ਕੈਨੇਡਾ ਰਹਿਣ ਦੇ ਬਾਅਦ ਉਹ ਦੋ ਦਿਨ ਪਹਿਲਾ ਭਾਰਤ ਆਇਆ ਸੀ। ਸਥਾਨਕ ਅਦਾਲਤ ਇਸ ਕੇਸ ਦੇ ਬਾਕੀ ਦੋਸ਼ੀਆਂ ਨੂੰ ਇਸ ਧੋਖਾਧੜੀ ਕੇਸ ਵਿਚ ਸਬੂਤਾਂ ਦੀ ਘਾਟ ਕਾਰਨ ਇਸੇ ਸਾਲ 16 ਅਗਸਤ ਨੂੰ ਬਰੀ ਕਰ ਚੁੱਕੀ ਹੈ। ਪੁਲਿਸ ਅਧਿਕਾਰੀਆਂ ਦੇ ਦੱਸਣ ਮੁਤਾਬਕ ਇਸ ਐੱਨ.ਆਰ.ਆਈ. ਦੀ ਇੱਕ ਬੇਟੀ ਪਵਨਦੀਪ ਕੌਰ ਦਾ ਵਿਆਹ 17 ਦਸੰਬਰ 2005 ਨੂੰ ਕੁਲਬੀਰ ਸਿੰਘ ਨਾਲ ਹੋਇਆ ਸੀ। ਪਵਨਦੀਪ ਨੂੰ ਉਸ ਦੇ ਮਾਮਾ ਦਰਸ਼ਨ ਸਿੰਘ ਨੇ ਗੋਦ ਲਿਆ ਹੋਇਆ ਸੀ। ਵਿਆਹ ਦੇ ਸਮੇਂ ਦਰਸ਼ਨ ਸਿੰਘ ਅਮਰੀਕਾ ਵਿਚ ਹੋਣ ਕਾਰਨ ਵਿਆਹ ਦੀ ਰਜਿਸਟਰੇਸ਼ਨ ਲਈ ਦਰਸ਼ਨ ਸਿੰਘ ਦੀ ਜਗ੍ਹਾ ਕਿਸੇ ਹੋਰ ਪਰਮਜੀਤ ਸਿੰਘ ਪੰਮਾ ਨੂੰ ਖੜ੍ਹਾ ਕਰ ਦਿੱਤਾ ਗਿਆ। ਇਸ ਪਿੱਛੋਂ ਕੁਲਬੀਰ ਸਿੰਘ ਵੀ ਅਮਰੀਕਾ ਪਹੁੰਚ ਗਿਆ ਅਤੇ ਉਥੇ ਜੋੜੇ ਦੀ ਆਪੋ ਵਿਚ ਅਣਬਣ ਹੋ ਗਈ। ਅਮਰੀਕਾ ਦੀ ਪੁਲਿਸ ਨੇ ਪਵਨਦੀਪ ਕੌਰ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਕੁਲਬੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਅਤੇ ਇਸ ਸ਼ਰਤ ਉੱਤੇ ਰਿਹਾਈ ਹੋਈ ਕਿ ਜਿਸ ਇਲਾਕੇ ਵਿਚ ਪਵਨਦੀਪ ਰਹਿੰਦੀ ਹੈ, ਉਹ ਉਥੇ ਨਹੀਂ ਜਾਵੇਗਾ। ਅਮਰੀਕੀ ਪੁਲਿਸ ਦੀ ਚੇਤਾਵਨੀ ਦੇ ਬਾਵਜੂਦ ਜੋੜੇ ਵਿਚ ਘਰੇਲੂ ਕਲੇਸ਼ ਵਧ ਗਿਆ, ਤਾਂ ਕੁਲਬੀਰ ਨੂੰ ਅਮਰੀਕਾ ਸਰਕਾਰ ਨੇ ਡਿਪੋਰਟ ਕਰਕੇ ਭਾਰਤ ਮੋੜ ਦਿੱਤਾ। ਇਥੇ ਪਹੁੰਚ ਕੇ ਕੁਲਬੀਰ ਸਿੰਘ ਨੇ ਪੁਲਿਸ ਕੋਲ ਆਪਣੀ ਪਤਨੀ ਤੇ ਸਹੁਰੇ ਪਰਿਵਾਰ ਖਿਲਾਫ ਧੋਖਾਧੜੀ ਕਰਨ ਦੇ ਇਲਾਵਾ ਵਿਆਹ ਦੇ ਮੌਕੇ 30 ਲੱਖ ਨਕਦੀ ਤੇ 19 ਤੋਲੇ ਸੋਨਾ ਹੜੱਪਣ ਦੀ ਸ਼ਿਕਾਇਤ ਕੀਤੀ। ਪੁਲਿਸ ਨੇ ਉਸ ਵੇਲੇ ਪਹਿਲਾ ਸ਼ਿਕਾਇਤ ਝੂਠੀ ਕਰਾਰ ਦਿੱਤੀ, ਪਰ ਬਾਅਦ ਵਿਚ ਪੁਲਿਸ ਨੇ ਇਸ ਜਾਅਲਸਾਜ਼ੀ ਵਿਚ ਕੁਲਬੀਰ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਉਸ ਦੇ ਖਿਲਾਫ ਅਤੇ ਉਸ ਦੀ ਪਤਨੀ ਪਵਨਦੀਪ ਕੌਰ, ਪਰਮਜੀਤ ਸਿੰਘ ਪੰਮਾ ਅਤੇ ਨੰਬਰਦਾਰ ਖਿਲਾਫ ਕੇਸ ਦਰਜ ਕਰ ਲਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article