PUNJABMAILUSA.COM

ਧੋਖੇਬਾਜ਼ ਏਜੰਟਾਂ ਦੀ ਸ਼ਿਕਾਰ ਹੋਈ ਪੰਜਾਬ ਦੀ ਧੀ ਨੂੰ ਨਰਕ ‘ਚੋਂ ਕੱਢ ਲਿਆਏ ਡਾ. ਓਬਰਾਏ

ਧੋਖੇਬਾਜ਼ ਏਜੰਟਾਂ ਦੀ ਸ਼ਿਕਾਰ ਹੋਈ ਪੰਜਾਬ ਦੀ ਧੀ ਨੂੰ ਨਰਕ ‘ਚੋਂ ਕੱਢ ਲਿਆਏ ਡਾ. ਓਬਰਾਏ

ਧੋਖੇਬਾਜ਼ ਏਜੰਟਾਂ ਦੀ ਸ਼ਿਕਾਰ ਹੋਈ ਪੰਜਾਬ ਦੀ ਧੀ ਨੂੰ ਨਰਕ ‘ਚੋਂ ਕੱਢ ਲਿਆਏ ਡਾ. ਓਬਰਾਏ
September 11
08:56 2018

-ਮਸਕਟ ‘ਚ ਵੇਚ ਦਿੱਤੀ ਗਈ ਸੀ ਪ੍ਰਵੀਨ ਰਾਣੀ
ਸਾਰੀ ਉਮਰ ਨਹੀਂ ਦੇ ਸਕਦੇ ਰੱਬ ਰੂਪੀ ਡਾ.ਓਬਰਾਏ ਦਾ ਦੇਣ : ਪੀੜਤ ਪਰਿਵਾਰ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਮੇਲ)- ਧੋਖੇਬਾਜ਼ ਏਜੰਟ ਵੱਲੋਂ ਸਬਜ਼ਬਾਗ਼ ਵਿਖਾ ਕੇ ਖਾੜੀ ਮੁਲਕ ਸੰਯੁਕਤ ਅਰਬ ਅਮੀਰਾਤ ‘ਚ ਭੇਜੀ ਗਈ ਅਤੇ ਅੱਗੇ ਮੁੜ ਗ਼ੈਰਕਾਨੂੰਨੀ ਢੰਗ ਨਾਲ ਓਮਾਨ (ਮਸਕਟ) ਦੇ ਇੱਕ ਜ਼ਿੰਮੀਦਾਰ ਕੋਲ ਵੇਚ ਦਿੱਤੀ ਗਈ 26 ਸਾਲਾ ਇੱਕ ਪੰਜਾਬਣ ਧੀ, ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਅਤੇ ਨਾਮਵਰ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਵਾਪਸ ਆਪਣੇ ਬਾਬੁਲ ਦੇ ਵਿਹੜੇ ਪਰਤ ਆਈ ਹੈ।
ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਪਿੰਡ ਮਹਿਮੂਵਾਲ ਯੂਸਫ਼ਪੁਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਦੀ ਕਰਮਾ ਮਾਰੀ ਧੀ ਪ੍ਰਵੀਨ ਰਾਣੀ ਤਕਰੀਬਨ 9 ਮਹੀਨਿਆਂ ਦੀ ਤਸੀਹਿਆਂ ਭਰੀ ਤੇ ਜੇਲ੍ਹ-ਨੁਮਾ ਜ਼ਿੰਦਗੀ ਤੋਂ ਮੁਕਤੀ ਪਾ ਕੇ ਇੱਕ ਉਡਾਣ ਰਾਹੀਂ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਪੁੱਜੀ, ਜਿੱਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਤੇ ਸ਼ਿਸ਼ਪਾਲ ਸਿੰਘ ਲਾਡੀ ਤੋਂ ਇਲਾਵਾ ਉਸ ਦੇ ਮਾਂ-ਪਿਉ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਭਿੱਜੀਆਂ ਅੱਖਾਂ ਨਾਲ ਉਸ ਨੂੰ ਆਪਣੇ ਕਲਾਵੇਂ ‘ਚ ਲਿਆ। ਇਸ ਦੌਰਾਨ ਟਰੱਸਟ ਦੇ ਅਹੁਦੇਦਾਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਵੀਨ ਰਾਣੀ ਨੂੰ ਮਸਕਟ ਤੋਂ ਮੁਕਤ ਕਰਾਉਣ ਲਈ ਜਿੱਥੇ ਡਾ. ਓਬਰਾਏ ਨੇ ਵੱਡੀ ਰਕਮ ਅਦਾ ਕੀਤੀ ਹੈ, ਉੱਥੇ ਇਸ ਮਸਲੇ ਦੇ ਹੱਲ ਲਈ ਉਨ੍ਹਾਂ ਦੇ ਪੀ.ਆਰ.ਓ. ਮਨਦੀਪ ਸਿੰਘ ਕੋਹਲੀ ਦੀ ਭੂਮਿਕਾ ਵੀ ਜ਼ਿਕਰਯੋਗ ਰਹੀ ਹੈ ।
ਬੰਧੂਆਂ ਮਜ਼ਦੂਰ ਵਜੋਂ ਦਿਲ ਵਲੂੰਧਰਣ ਵਾਲੇ ਬਿਤਾਏ ਗਏ ਪਲਾਂ ਦੀ ਗਾਥਾ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਸਭ ਤੋਂ ਪਹਿਲਾਂ ਪ੍ਰਵੀਨ ਰਾਣੀ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇਵਤਾ ਰੂਪੀ ਇਨਸਾਨ ਦੀ ਬਦੌਲਤ ਹੀ ਉਹ ਨਰਕ ਭਰੇ ਜ਼ਿੰਦਗੀ ‘ਚੋਂ ਨਿਜ਼ਾਤ ਪਾ ਸਕੀ ਹੈ। ਉਸ ਨੇ ਦੱਸਿਆ ਕਿ ਡਾ. ਓਬਰਾਏ ਨੇ ਉਸਦੇ ਖਰੀਦਦਾਰ ਨੂੰ ਉਸ ਦੇ ਖ੍ਰੀਦ ਮੁੱਲ ਦੀ ਵੱਡੀ ਰਕਮ ਤਾਰ ਕੇ ਉਸਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਪ੍ਰਵੀਨ ਨੇ ਸਹਿਮ ਭਰੇ ਲਹਿਜ਼ੇ ‘ਚ ਇਹ ਵੀ ਦੱਸਿਆ ਕਿ ਉਸ ਕੋਲੋਂ ਗੋਲੀ ਦੇ ਡਰਾਵੇ ਨਾਲ ਸਵੇਰ ਤੜਕਸਾਰ ਤੋਂ ਲੈ ਕੇ ਦੇਰ ਰਾਤ ਤੱਕ ਵੱਖ-ਵੱਖ ਤਰ੍ਹਾਂ ਦੇ ਪਸ਼ੂਆਂ ਨੂੰ ਸਾਂਭਣ ਤੇ ਸਾਰਾ ਘਰੇਲੂ ਕੰਮ ਲਿਆ ਜਾਂਦਾ ਸੀ ਤੇ ਕੰਮ ਤੋਂ ਨਾਂਹ ਕਰਨ ‘ਤੇ ਅਣਮਨੁੱਖੀ ਤਸ਼ੱਦਦ ਵੀ ਢਾਹਿਆ ਜਾਂਦਾ ਸੀ। ਉਸ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਖਾੜੀ ਦੇਸ਼ਾਂ ‘ਚ ਭੇਜਣ ਤੋਂ ਪਹਿਲਾਂ ਲੱਖ ਵਾਰ ਸੋਚਣ ਕਿਉਂਕਿ ਧੋਖੇਬਾਜ਼ ਏਜੰਟ ਪੈਸਿਆਂ ਦੇ ਲਾਲਚ ‘ਚ ਇੱਥੋਂ ਸਬਜ਼ਬਾਗ ਵਿਖਾ ਕੇ ਪੰਜਾਬ ਦੀਆਂ ਕੁੜੀਆਂ ਨੂੰ ਉੱਥੇ ਜਾ ਕੇ ਵੇਚ ਦਿੰਦੇ ਹਨ।
ਇਸੇ ਦੌਰਾਨ ਪ੍ਰਵੀਨ ਰਾਣੀ ਦੇ ਪਿਤਾ ਜੋਗਿੰਦਰ ਸਿੰਘ, ਮਾਤਾ ਸਿਮਰਜੀਤ ਕੌਰ, ਭੈਣ ਕੰਵਲਜੀਤ ਕੌਰ ਤੇ ਜੀਜਾ ਹਰਪਾਲ ਸਿੰਘ ਨੇ ਭਰੇ ਗਚ ਨਾਲ ਡਾ. ਐੱਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦਾ ਸਾਰੀ ਉਮਰ ਦੇਣ ਨਹੀਂ ਦੇ ਸਕਦੇ, ਜਿਨ੍ਹਾਂ ਦੇ ਯਤਨਾਂ ਸਦਕਾ ਸਾਡੀ ਜਵਾਨ ਧੀ ਸਾਨੂੰ ਫ਼ਿਰ ਮਿਲ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਟਰੈਵਲ ਏਜੰਟ ਸੁਖਦੇਵ ਪੁੱਤਰ ਸੋਹਨ ਵਾਸੀ ਤਲਵੰਡੀ ਬੁੱਟਿਆਂ ਨੇ ਉਨ੍ਹਾਂ ਨਾਲ ਵੱਡਾ ਧੋਖਾ ਕੀਤਾ, ਜਿਸ ‘ਤੇ ਪੰਜਾਬ ਸਰਕਾਰ ਨੂੰ ਤੁਰੰਤ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article